ਅਦਾਲਤ ਵਲੋਂ ਪੀ.ਓ. ਭਗੌੜੇ ਘੋਸ਼ਿਤ 2 ਮੁਲਜ਼ਮ ਕਾਬੂ
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ਵਿਚ ਮਾਣਯੋਗ ਅਦਾਲਤ ਵਲੋਂ ਭਗੌੜੇ (ਪੀ. ਓ.)
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ਵਿਚ ਮਾਣਯੋਗ ਅਦਾਲਤ ਵਲੋਂ ਭਗੌੜੇ (ਪੀ.ਓ.) ਐਲਾਨੇ ਗਏ ਮੁਲਜ਼ਮਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸਪੈਸ਼ਲ ਸਟਾਫ਼ ਸ੍ਰੀ ਮੁਕਤਸਰ ਸਾਹਿਬ ਵਲੋਂ ਥਾਣਾ ਸਿਟੀ ਮਲੋਟ ਵਿਚ ਮਾਣਯੋਗ ਅਦਾਲਤ ਦੁਆਰਾ ਪੀ.ਓ. ਭਗੌੜੇ ਐਲਾਨੇ ਗਏ ਹਰਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਵਾਸੀਆਨ ਪਿੰਡ ਮਹਿਮਾ ਸਵਾਈ ਜ਼ਿਲ੍ਹਾ ਬਠਿੰਡਾ ਨੂੰ ਕਾਬੂ ਕੀਤਾ ਗਿਆ। ਕਾਬੂ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਮਾਣਯੋਗ ਅਦਾਲਤ ਵਲੋਂ ਭਗੌੜੇ ਐਲਾਨੇ ਗਏ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ।