10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਗਤਕਾ ਚੈਂਪੀਅਨਸ਼ਿਪ ਵਿਚ ਨਿਸ਼ਾਨ ਅਕੈਡਮੀ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮਲੋਟ, 9 ਸਤੰਬਰ (ਪਾਟਿਲ)-ਪੰਜਾਬ ਗੱਤਕਾ ਐਸੋਸੀਏਸ਼ਨ ਅਤੇ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ 11ਵੀਂ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਈ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਅਗਵਾਈ ਕਰਦਿਆਂ ਨਿਸ਼ਾਨ ਅਕੈਡਮੀ ਔਲਖ ਦੇ ਖਿਡਾਰੀਆਂ ਨੇ ਅੰਡਰ -11, ਅੰਡਰ-14 ਅਤੇ ਅੰਡਰ-17 ਉਮਰ ਵਰਗਾਂ ਦੇ ਵੱਖ-ਵੱਖ ਵਰਗਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਮਲੋਟ, 9 ਸਤੰਬਰ (ਪਾਟਿਲ)-ਪੰਜਾਬ ਗੱਤਕਾ ਐਸੋਸੀਏਸ਼ਨ ਅਤੇ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ 11ਵੀਂ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਈ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਅਗਵਾਈ ਕਰਦਿਆਂ ਨਿਸ਼ਾਨ ਅਕੈਡਮੀ ਔਲਖ ਦੇ ਖਿਡਾਰੀਆਂ ਨੇ ਅੰਡਰ -11, ਅੰਡਰ-14 ਅਤੇ ਅੰਡਰ-17 ਉਮਰ ਵਰਗਾਂ ਦੇ ਵੱਖ-ਵੱਖ ਵਰਗਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਓਵਰਆਲ ਟਰਾਫ਼ੀ ਵਿਚ ਅਕੈਡਮੀ ਦੀ ਟੀਮ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ। ਨਿਸ਼ਾਨ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਔਲਖ ਦੇ ਗੱਤਕਾ ਖਿਡਾਰੀਆਂ ਨੇ ਇਸ ਮੁਕਾਬਲੇ ਵਿਚ ਭਾਗ ਲੈ ਕੇ ਵੱਖ-ਵੱਖ ਸਥਾਨ ਜਿਵੇਂ ਲੜਕੇ ਸਿੰਗਲ ਸੋਟੀ (14) ਇੰਡਵੀਜੂਅਲ ’ਚ ਪਹਿਲਾ ਸਥਾਨ, ਟੀਮ ਡੈਮੋ (11) ’ਚ ਪਹਿਲਾ ਸਥਾਨ, ਫ਼ਰੀ ਸੋਟੀ ਟੀਮ (17) ’ਚ ਤੀਜਾ ਸਥਾਨ ਅਤੇ ਲੜਕੀਆਂ ਫ਼ਰੀ ਸੋਟੀ ਟੀਮ (17) ’ਚ ਪਹਿਲਾ ਸਥਾਨ ਫ਼ਰੀ ਸੋਟੀ, ਇੰਡਵੀਜੂਅਲ (17) ’ਚ ਪਹਿਲਾ ਸਥਾਨ, ਸਿੰਗਲ ਸੋਟੀ ਟੀਮ (14) ’ਚ ਪਹਿਲਾ ਸਥਾਨ, ਸਿੰਗਲ ਸੋਟੀ ਇੰਡਵਿਜੂਅਲ (14) ’ਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਗੱਤਕਾ ਕੋਚ ਗੁਰਲਾਲ ਸਿੰਘ ਨੇ ਵਿਦਿਆਰਥੀਆਂ ਨੂੰ ਲਗਾਤਾਰ ਮਿਹਨਤ ਕਰਨ ਅਤੇ ਖੇਡਾਂ ਵਿਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਚੇਅਰਮੈਨ ਕਸ਼ਮੀਰ ਸਿੰਘ, ਡਾਇਰੈਕਟਰ ਇਕਓਂਕਾਰ ਸਿੰਘ, ਪ੍ਰਿੰਸੀਪਲ ਹਰਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਵੀਰਪਾਲ ਕੌਰ ਅਤੇ ਐਡਮਨਿਸਟ੍ਰੇਟਰ ਇੰਦਰਜੀਤ ਕੌਰ ਨੇ ਖਿਡਾਰੀਆਂ ਤੇ ਕੋਚ ਗੁਰਲਾਲ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅਧਿਆਪਕ ਦਲ ਬਲਾਕ ਮਲੋਟ ਦੀ ਮੀਟਿੰਗ ਹੋਈ
Ad Position 24