10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਸੰਬੰਧੀ ਕਪਿਲ ਸ਼ਰਮਾ ਨੇ ਸਰਕਾਰੀ ਕਾਲਜ ਦੇ ਸਟਾਫ਼ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ 2026 ਦੇ ਸੰਬੰਧ ਵਿਚ ਸਾਬਕਾ ਸੈਨੇਟਰ ਤੇ ਉਮੀਦਵਾਰ ਕਪਿਲ ਸ਼ਰਮਾ ਵਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਲਜ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਯੂਨੀਵਰਸਿਟੀ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਤੇ ਆਗਾਮੀ ਸੈਨੇਟ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ 2026 ਦੇ ਸੰਬੰਧ ਵਿਚ ਸਾਬਕਾ ਸੈਨੇਟਰ ਤੇ ਉਮੀਦਵਾਰ ਕਪਿਲ ਸ਼ਰਮਾ ਵਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਲਜ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਯੂਨੀਵਰਸਿਟੀ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਤੇ ਆਗਾਮੀ ਸੈਨੇਟ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹਾਜ਼ਰ ਕਾਲਜ ਸਟਾਫ਼ ਮੈਂਬਰਾਂ ਵਲੋਂ ਕਪਿਲ ਸ਼ਰਮਾ ਦੀ ਉਮੀਦਵਾਰੀ ਨੂੰ ਸਮਰਥਨ ਦਿੰਦਿਆਂ ਉਨ੍ਹਾਂ ਦੇ ਹੱਕ ਵਿਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਕਪਿਲ ਸ਼ਰਮਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਮਜ਼ਬੂਤ ਆਵਾਜ਼ ਬਣਨਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਨਾਲ ਸੰਬੰਧਿਤ ਮੁੱਦਿਆਂ ਨੂੰ ਸੈਨੇਟ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਉਹ ਵਚਨਬੱਧ ਹਨ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ ਦੇ ਵਿਕਾਸ ਤੇ ਵਿਦਿਆਰਥੀਆਂ ਨੂੰ ਵਧੇਰੇ ਵਿਦਿਅਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ। ਇਸ ਮੌਕੇ ਵਾਈਸ ਪ੍ਰਿੰਸੀਪਲ ਹਰਦਵਿੰਦਰ ਸਿੰਘ ਬਰਾੜ, ਦੌਲਧ ਸਿੰਘ ਖੋਖਰ, ਪ੍ਰੋ. ਦੀਪਇੰਦਰ ਸਿੰਘ, ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਰਜਿੰਦਰ ਸਿੰਘ, ਗੁਰਪਿੰਦਰ ਸਿੰਘ ਭਿੰਦਾ ਖੋਖਰ, ਸ਼ਮਿੰਦਰ ਸਿੰਘ ਮੜ੍ਹ, ਗੁਰਕਰਪਾਲ ਸਿੰਘ ਲੱਕੀ ਚੜ੍ਹੇਵਾ ਨ, ਜਗਦੀਪ ਸਿੰਘ ਮੁਕਤਸਰ, ਗੁਲਬਾਗ ਸਿੰਘ ਭੜਕੀਲਾ, ਸੱਤਾ ਸਿੰਘ, ਰਵਿੰਦਰ ਸ਼ਰਮਾ ਮਲੋਟ ਸਮੇਤ ਹੋਰ ਮੈਂਬਰ ਹਾਜ਼ਰ ਸਨ। ਹਾਜ਼ਰ ਮੈਂਬਰਾਂ ਨੇ ਕਪਿਲ ਸ਼ਰਮਾ ਦੀ ਉਮੀਦਵਾਰੀ ਨੂੰ ਸਮਰਥਨ ਦਿੰਦਿਆਂ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ 2026 ਵਿਚ ਉਨ੍ਹਾਂ ਦੇ ਹੱਕ ’ਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਆਪ੍ਰੇਸ਼ਨ ਸੀਲ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਅਗਲੀ ਖ਼ਬਰ ਮੁਫ਼ਤ ਮੈਡੀਕਲ ਅਤੇ ਖ਼ੂਨਦਾਨ ਕੈਂਪ 15 ਨੂੰ ਨਸ਼ਿਆਂ ਖ਼ਿਲਾਫ਼ ਬੋਲਣ ਵਾਲਿਆਂ ਨੂੰ ਦਬਾਉਣ ਦੇ ਵਿਰੋਧ ’ਚ ਭਾਜਪਾ ਵਲੋਂ ਪ੍ਰਦਰਸ਼ਨ
Ad Position 24