ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਆਰ.ਓ. ਦਾ ਉਦਘਾਟਨ ਕੀਤਾ
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਯੋਜਨਾ ਕਮੇਟੀ ਦੇ ਅਖ਼ਤਿਆਰੀ ਕੋਟੇ ਵਿਚੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜੱਸੇਆਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਨਿਆਂਵਾਲੀ ਨੂੰ ਆਰ. ਓ.
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਯੋਜਨਾ ਕਮੇਟੀ ਦੇ ਅਖ਼ਤਿਆਰੀ ਕੋਟੇ ਵਿਚੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜੱਸੇਆਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਨਿਆਂਵਾਲੀ ਨੂੰ ਆਰ.ਓ. ਸਮੇਤ ਚਿਲਰ ਲਗਾਉਣ ਲਈ ਗ੍ਰਾਂਟ ਜਾਰੀ ਕੀਤੀ ਗਈ ਸੀ, ਜਿਸ ਦਾ ਉਦਘਾਟਨ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੁਖਜਿੰਦਰ ਸਿੰਘ ਕਾਉਣੀ ਨੇ ਕੀਤਾ। ਇਸ ਮੌਕੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿੱਖਿਆ ਤੇ ਸਿਹ ਤ ਸਹੂਲਤਾਂ ਪ੍ਰਦਾਨ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਫ਼ਾਇਦਾ ਮਿਲ ਸਕੇ। ਚੇਅਰਮੈਨ ਕਾਉਣੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿਚ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਾਰਨ ਪੀਣ ਯੋਗ ਨਹੀਂ ਹੈ। ਪੰਚਾਇਤਾਂ, ਸਕੂਲ ਅਧਿਆਪਕਾਂ ਤੇ ਮਾਪਿਆਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਬੱਚਿਆਂ ਲਈ ਸਾਫ਼, ਪੀਣ ਯੋਗ ਤੇ ਠੰਡੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਸਕੂਲ ਅਧਿਆਪਕ, ਪਿੰਡ ਦੀਆਂ ਪੰਚਾਇਤਾਂ ਤੇ ਮਾਪਿਆਂ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਬੱਚਿਆਂ ਦੀ ਸਿਹਤ ਤੇ ਸਿੱਖਿਆ ਨਾਲ ਜੁੜੀ ਸਮੱਸਿਆ ਦਾ ਹੱਲ ਕੀਤਾ ਹੈ। ਇਸ ਮੌਕੇ ਸਰਪੰਚ ਜੱਸੇਆਣਾ ਅਰਸ਼ ਬਰਾੜ, ਪ੍ਰਿੰਸੀਪਲ ਕੁਲਦੀਪ ਸਿੰਘ ਸਕੂਲ ਮੁਖੀ ਜੱਸੇਆਣਾ ਸਾਹਿਬ ਸਿੰਘ, ਸਰਪੰਚ ਕਾਨਿਆਂਵਾਲੀ ਬਿੱਕਰ ਸਿੰਘ, ਸਮੂਹ ਸਟਾਫ, ਪੰਚ, ਸਕੂਲ ਵਿਦਿਆਰਥੀ ਅਤੇ ਮਾਪੇ ਆਦਿ ਸਨ।