12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਸਪਾ ਨੇ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ ’ਚ ਏ.ਡੀ.ਸੀ. ਨੂੰ ਮੰਗ ਪੱਤਰ ਸੌਂਪਿਆ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੇ ਵਿਰੋਧ ਵਿਚ ਪੰਜਾਬ ਦੇ ਸਮੂਹ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੇ ਵਿਰੋਧ ਵਿਚ ਪੰਜਾਬ ਦੇ ਸਮੂਹ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਲੱਖੇਵਾਲੀ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਰੋਸ ਮਾਰਚ ਕੱਢਿਆ ਗਿਆ। ਇਸ ਉਪਰੰਤ ਪੰਜਾਬ ਦੇ ਰਾਜਪਾਲ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਬਸਪਾ ਪੰਜਾਬ ਦੀ ਸਕੱਤਰ ਸ਼ੀਲਾ ਰਾਣੀ ਗੁਰੂਸਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਤਰ ਪ੍ਰਦੇਸ਼ ਸਮੇਤ ਵੱਖ-ਵੱਖ ਸੂਬਿਆਂ ਵਿਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀਆਂ ਪ੍ਰਤਿਮਾਵਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਅਜਿਹੀਆਂ ਘਟਨਾਵਾਂ ਵਾਪਰਨਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਾਬਾ ਸਾਹਿਬ ਦੀ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਉਣ ਦਾ ਯਤਨ ਅਤੇ ਲੁਧਿਆਣਾ ਵਿਖੇ ਬੁੱਤ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਸਮਾਜ ਵਿਚ ਰੋਸ ਪੈਦਾ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਪੰਜਾਬ ਭਰ ਵਿਚ ਸਥਾਪਤ ਬਾਬਾ ਸਾਹਿਬ ਦੀਆਂ ਪ੍ਰਤਿਮਾਵਾਂ ਦੀ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਬਸਪਾ ਵਲੋਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਮਾਸਟਰ ਸ੍ਰੀ ਚੰਦ ਨੇ ਕਿਹਾ ਕਿ ਡਾ. ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਸ੍ਰੀ ਚੰਦ ਇੰਚਾਰਜ ਗਿੱਦੜਬਾਹਾ, ਜਗਦੇਵ ਆਲਮ ਇੰਚਾਰਜ ਮੁਕਤਸਰ, ਰਘਬੀਰ ਸਿੰਘ ਹਲਕਾ ਪ੍ਰਧਾਨ ਗਿੱਦੜਬਾਹਾ, ਅਮਰਜੀਤ ਸਿੰਘ ਇੰਚਾਰਜ ਲੰਬੀ, ਸਰੂਪ ਚੰਦ ਖ਼ਜ਼ਾਨਚੀ, ਸੁੰਦਰ ਲਾਲ, ਸੁਖਦੇਵ ਪੰਨੀਵਾਲਾ, ਚਿੰਤ ਰਾਮ, ਸੁਖਵੰਤ ਰੱਤਾਟਿੱਬਾ, ਰਾਮਪਾਲ, ਲਛਮਣ ਸਿੰਘ, ਜੈ ਸਿੰਘ, ਭਾਗ ਸਿੰਘ, ਦਿਆਲ ਸਿੰਘ, ਲਾਲੀ ਰਾਣੀ, ਸੀਮਾ ਰਾਣੀ ਸਮੇਤ ਬਲਾਕ ਅਤੇ ਜ਼ਿਲ੍ਹਾ ਕਮੇਟੀ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ ਵਲੋਂ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਨਵੀਆਂ ਨਿਯੁਕਤੀਆਂ ਦਾ ਸਵਾਗਤ : ਨਾਹਰ ਸਿੰਘ ਸੇਖੋਂ
Ad Position 24