ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ
ਫ਼ਰੀਦਕੋਟ, 11 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਟਹਿਣਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 11 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਟਹਿਣਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਟਹਿਣਾ ਤੋਂ ਮਨਪ੍ਰੀਤ ਸਿੰਘ ਮਨੀ ਪੁੱਤਰ ਸ਼ਿੰਦਰ ਸਿੰਘ ਵਾਸੀ ਟਹਿਣਾ ਨੂੰ ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ ’ਤੇ 10 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।