ਵਕੀਲ ਕੁਲਜਿੰਦਰ ਸਿੰਘ ਸੰਧੂ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਪ੍ਰਧਾਨ ਬਣੇ
ਗਿੱਦੜਬਾਹਾ, 11 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਪਰਿਵਾਰ ’ਤੇ ਹੋਏ ਅਣ-ਮਨੁੱਖੀ ਤਸ਼ੱਦਦ ਦਾ ਬਣਦਾ ਇਨਸਾਫ਼ ਲੈਣ ਲਈ ਦਲਿਤ ਪਰਿਵਾਰ ਨੂੰ ਲੰਮੇ ਸਮੇਂ ਤੋਂ ਦਰ-ਦਰ ਭਟਕਣਾ ਪੈ ਰਿਹਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਉਚ ਅਧਿਕਾਰੀਆਂ ਤੋਂ ਇਨਸਾਫ਼ ਦੇਣ ਦੀ ਉਮੀਦ ਖ਼ਤਮ ਹੁੰਦੀ ਦੇਖ ਕੇ ਆਖ਼ਰ ਉਨ੍ਹਾਂ ਨੂੰ ਮਾਣਯੋਗ ਅਦਾਲਤ ਦਾ ਦਰਵਾਜ਼ਾ ਖੜਕਾਉਣ ਲਈ ਮਜ਼ਬੂਰ ਹੋਣਾ ਪਵੇਗਾ।
ਗਿੱਦੜਬਾਹਾ, 11 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਪਰਿਵਾਰ ’ਤੇ ਹੋਏ ਅਣ-ਮਨੁੱਖੀ ਤਸ਼ੱਦਦ ਦਾ ਬਣਦਾ ਇਨਸਾਫ਼ ਲੈਣ ਲਈ ਦਲਿਤ ਪਰਿਵਾਰ ਨੂੰ ਲੰਮੇ ਸਮੇਂ ਤੋਂ ਦਰ-ਦਰ ਭਟਕਣਾ ਪੈ ਰਿਹਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਉਚ ਅਧਿਕਾਰੀਆਂ ਤੋਂ ਇਨਸਾਫ਼ ਦੇਣ ਦੀ ਉਮੀਦ ਖ਼ਤਮ ਹੁੰਦੀ ਦੇਖ ਕੇ ਆਖ਼ਰ ਉਨ੍ਹਾਂ ਨੂੰ ਮਾਣਯੋਗ ਅਦਾਲਤ ਦਾ ਦਰਵਾਜ਼ਾ ਖੜਕਾਉਣ ਲਈ ਮਜ਼ਬੂਰ ਹੋਣਾ ਪਵੇਗਾ। ਸੋਮਾ ਰਾਣੀ ਪਤਨੀ ਧਰਮਾ ਵਾਸੀ ਗਿੱਦੜਬਾਹਾ ਨੇ ਦੱਸਿਆ ਕਿ ਉਹ ਛੱਜਘਾੜਾ ਬਰਾਦਰੀ ਨਾਲ ਸੰਬੰਧ ਰੱਖਦੇ ਹਨ। ਕੁਝ ਸਮਾਂ ਪਹਿਲਾਂ ਉਸ ਦਾ ਲੜਕਾ ਆਪਣੀ ਨਜ਼ਦੀਕੀ ਰਿਸ਼ਤੇਦਾਰੀ ਨਾਲ ਸੰਬੰਧਿਤ ਲੜਕੀ ਨੂੰ ਆਪਣੇ ਨਾਲ ਘਰੋਂ ਭਜਾ ਕੇ ਲੈ ਗਿਆ ਸੀ। ਜਿਸ ਉਪਰੰਤ ਲੜਕੀ ਵਾਲੇ ਪਰਿਵਾਰ ਨੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾ ਜਿਸ ਵਿਚ ਉਸ ਦਾ ਪਤੀ ਧਰਮਾ, ਲੜਕੀ ਲਛਮੀ ਤੇ ਉਸ ਨੂੰ ਘਰੋਂ ਅਗਵਾ ਕਰਕੇ ਲੈ ਗਏ ਅਤੇ ਆਪਣੇ ਘਰ ਲਿਜਾ ਕੇ ਉਨ੍ਹਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਉਸ ਦੀ ਲੜਕੀ ਲਛਮੀ ਜੋ ਕਿ ਸ਼ਾਦੀਸ਼ੁਦਾ ਹੈ, ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਉਸ ਦੇ ਗੁਪਤ ਅੰਗ ਵਿਚ ਮਿਰਚਾਂ ਪਾਈਆਂ ਗਈਆਂ, ਜਿਸ ਦੀ ਸ਼ਿਕਾਇਤ ਉਨ੍ਹਾਂ ਥਾਣਾ ਗਿੱਦੜਬਾਹਾ ਵਿਖੇ ਦਿੱਤੀ ਸੀ। ਲੜਕੀ ਨੂੂੰ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਅਤੇ ਡਾਕਟਰਾਂ ਨੇ ਵੀ ਲੜਕੀ ਨਾਲ ਹੋਏ ਦੁਰਵਿਵਹਾਰ ਦੀ ਪੁਸ਼ਟੀ ਕਰਦਿਆਂ ਰਿਪੋਰਟ ਦਿੱਤੀ, ਪ੍ਰੰਤੂ ਉਨ੍ਹਾਂ ਨੂੰ ਇਨਸਾਫ਼ ਨਹੀ ਦਿੱਤਾ ਗਿਆ। ਪੀੜਤ ਦਾ ਦੋਸ਼ ਸੀ ਕਿ ਉਨ੍ਹਾਂ ਨੂੰ ਰਾਜ਼ੀਨਾਮੇ ਲਈ ਦਬਾਅ ਪਾਇਆ ਜਾਂਦਾ ਰਿਹਾ ਅਤੇ ਫ਼ਿਰ ਦੋਸ਼ੀਆਂ ਨੇ ਸਾਜਬਾਜ ਹੁੰਦਿਆਂ ਕਥਿਤ ਗ਼ੈਰਕਾਨੂੰਨੀ ਢੰਗ ਨਾਲ ਰਾਜ਼ੀਨਾਮਾ ਲਿਖਿਆ ਗਿਆ, ਜੋ ਸਹੀ ਨਹੀਂ ਹੈ। ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਵਲੋਂ ਇਨਸਾਫ਼ ਲੈਣ ਲਈ ਉਚ ਅਧਿਕਾਰੀਆਂ ਨੂੰ ਦਰਖ਼ਾਸਤਾਂ ਦਿੱਤੀਆਂ ਹਨ, ਪ੍ਰੰਤੂ ਕੋਈ ਇਨਸਾਫ਼ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਹੁਣ ਮਾਣਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਉਣ ਲਈ ਮਜ਼ਬੂਰ ਹੋ ਗਏ ਹਨ। ਪੀੜਤ ਪਰਿਵਾਰ ਦੇ ਵਕੀਲ ਨਰਾਇਣ ਸਿੰਗਲਾ ਨੇ ਦੱਸਿਆ ਕਿ ਪੀੜਤ ਪਰਿਵਾਰ ਨਾਲ ਸ਼ਰੇ੍ਹਆਮ ਧੱਕਾ ਹੋਇਆ ਹੈ ਅਤੇ ਮਨੁੱਖੀ ਅਧਿਕਾਰਾਂ ’ਤੇ ਹਮਲਾ ਹੈ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਪਾਸੋਂ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਇਨਸਾਫ਼ ਨਾ ਮਿਲਣ ’ਤੇ ਮਾਣਯੋਗ ਅਦਾਲਤ ਵਿਚ ਕੇਸ ਪਾਇਆ ਜਾਵੇਗਾ।