12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਡੀ . ਜੀ . ਪੀ . ਦੇ ਨਾਂਅ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਸ੍ਰੀ ਮੁਕਤਸਰ ਸਾਹਿਬ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਸ੍ਰੀ ਮੁਕਤਸਰ ਸਾਹਿਬ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਰੋਸ ਪ੍ਰਦਰਸ਼ਨ ਉਪਰੰਤ ਪੰਜਾਬ ਦੇ ਡੀ.ਜੀ.ਪੀ. ਦੇ ਨਾਂਅ ਐੱਸ.ਪੀ. (ਡੀ) ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਤੁਰੰਤ ਐੱਫ਼.ਆਈ.ਆਰ. ਦਰਜ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਉਪਰੰਤ ਗੱਲਬਾਤ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਅਤੇ ਜੇਕਰ ਜਾਂਚ ਦੌਰਾਨ ਕਿਸੇ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਤੁਰੰਤ ਐਕਸ਼ਨ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਅਹੁਦੇ ਤੋਂ ਹਟਾਉਣਾ ਚਾਹੀਦਾ ਹੈ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਸ਼ਹਿਰੀ ਪ੍ਰਧਾਨ ਤੇਜਿੰਦਰ ਬੱਬੂ ਬਾਂਸਲ, ਸੀਨੀਅਰ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਭਿੰਦਰ ਸ਼ਰਮਾ, ਮਲੋਟ ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਸਮੇਤ ਸ੍ਰੀ ਮੁਕਤਸਰ ਸਾਹਿਬ, ਮਲੋਟ ਆਦਿ ਹਲਕਿਆਂ ਤੋਂ ਕਾਂਗਰਸੀ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਸ ਤੋਂ ਪਹਿਲਾਂ ਯੂਥ ਕਾਂਗਰਸ ਹਲਕਾ ਸ੍ਰੀ ਮੁਕਤਸਰ ਸਾਹਿਬ ਵਲੋਂ ਵੀ ਡਿਪਟੀ ਕਮਿਸ਼ਨਰ ਦਫ਼ਤਰ ਦੇ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬਾਈਪਾਸ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫ਼ੂਕ ਕੇ ਰੋਸ ਜ਼ਾਹਿਰ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਕੀਰਤ ਸਿੰਘ ਸੰਧੂ ਨੇ ਦੱਸਿਆ ਕਿ ਪ੍ਰਦਰਸ਼ਨ ਵਿਚ ਯੂਥ ਕਾਂਗਰਸ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ ਅਗਲੀ ਖ਼ਬਰ ਰੇਲਵੇ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਜਲਾਲਾਬਾਦ ਰੋਡ ’ਤੇ ਲੋਕਾਂ ਲਈ ਲਾਂਘੇ ਦੀ ਸਹੂਲਤ ਦੇਵੇ ਫਾਟਕ ਬੰਦ ਹੋਣ ਕਾਰਨ ਦੋਵੇਂ...
Ad Position 24