17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਨਵੇਂ ਅਹੁਦੇਦਾਰਾਂ ਨੇ ਸੰਭਾਲਿਆ ਅਹੁਦਾ ਬਾਰ ਦੇ ਸਾਂਝੇ ਹਿਤਾਂ ਨਾਲ ਜੁੜੇ ਹਰ ਮਾਮਲੇ ’ ਤੇ ਵਿਚਾਰ - ਵਟਾਂਦਰਾ ਕਰਕੇ ਅੱਗੇ ਵਧਾਂਗੇ - ਐਡਵੋਕੇਟ ਸੰਧੂ

ਗਿੱਦੜਬਾਹਾ, 16 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਬਾਰ ਐਸੋਸੀਏਸ਼ਨ ਗਿੱਦੜਬਾਹਾ ਦੀਆਂ ਹਾਲ ਹੀ ਵਿਚ ਹੋਈਆਂ ਚੋਣਾਂ ਵਿਚ ਜਿੱਤ ਹਾਸਿਲ ਕਰਨ ਉਪਰੰਤ ਐਡਵੋਕੇਟ ਕੁਲਜਿੰਦਰ ਸਿੰਘ ਸੰਧੂ ਦੀ ਅਗਵਾਈ ਵਾਲੀ ਨਵੀਂ ਕਾਰਜਕਾਰਨੀ ਨੇ ਅੱਜ ਤਹਿਸੀਲ ਕੰਪਲੈਕਸ ਸਥਿਤ ਬਾਰ ਰੂਮ ਵਿਖੇ ਹੋਈ ਫੁੱਲ ਹਾਊਸ ਮੀਟਿੰਗ ਦੌਰਾਨ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਚੋਣ ਕਮੇਟੀ ਦੇ ਆਰ.

Ad Position 21
No active advertisement
ਅਜੀਤ ਡੈਸਕ 17-09-2026
ਗਿੱਦੜਬਾਹਾ, 16 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਬਾਰ ਐਸੋਸੀਏਸ਼ਨ ਗਿੱਦੜਬਾਹਾ ਦੀਆਂ ਹਾਲ ਹੀ ਵਿਚ ਹੋਈਆਂ ਚੋਣਾਂ ਵਿਚ ਜਿੱਤ ਹਾਸਿਲ ਕਰਨ ਉਪਰੰਤ ਐਡਵੋਕੇਟ ਕੁਲਜਿੰਦਰ ਸਿੰਘ ਸੰਧੂ ਦੀ ਅਗਵਾਈ ਵਾਲੀ ਨਵੀਂ ਕਾਰਜਕਾਰਨੀ ਨੇ ਅੱਜ ਤਹਿਸੀਲ ਕੰਪਲੈਕਸ ਸਥਿਤ ਬਾਰ ਰੂਮ ਵਿਖੇ ਹੋਈ ਫੁੱਲ ਹਾਊਸ ਮੀਟਿੰਗ ਦੌਰਾਨ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਚੋਣ ਕਮੇਟੀ ਦੇ ਆਰ.ਓ. ਐਡਵੋਕੇਟ ਸਨੇਹਪ੍ਰੀਤ ਸਿੰਘ ਮਾਨ ਤੇ ਐਡਵੋਕੇਟ ਗੁਰਮੀਤ ਸਿੰਘ ਮਾਨ ਕੋਟਭਾਈ ਵਲੋਂ ਨਵੀਂ ਚੁਣੀ ਟੀਮ ਨੂੰ ਵਧਾਈ ਦਿੱਤੀ ਗਈ। ਨਵੀਂ ਕਾਰਜਕਾਰਨੀ ਵਿਚ ਪ੍ਰਧਾਨ ਐਡਵੋਕੇਟ ਕੁਲਜਿੰਦਰ ਸਿੰਘ ਸੰਧੂ, ਉਪ ਪ੍ਰਧਾਨ ਐਡਵੋਕੇਟ ਤਿਲਕ ਰਾਜ, ਐਡਵੋਕੇਟ ਜਸਵੀਰ ਕੌਰ ਜੱਸੀ ( ਵੂਮੈਨ ਰਿਜ਼ਰਵਡ), ਸਕੱਤਰ ਐਡਵੋਕੇਟ ਗਗਨਦੀਪ ਸਿੰਘ ਧਾਲੀਵਾਲ, ਸੰਯੁਕਤ ਸਕੱਤਰ ਐਡਵੋਕੇਟ ਰਮਨਦੀਪ ਕੌਰ, ਖ਼ਜ਼ਾਨਚੀ ਐਡਵੋਕੇਟ ਜਨਜਿੰਦਰ ਸਿੰਘ ਧਾਲੀਵਾਲ ਤੇ ਲਾਇਬ੍ਰੇਰੀਅਨ ਇੰਚਾਰਜ ਐਡਵੋਕੇਟ ਨੀਤੂ ਸ਼ਰਮਾ ਨੇ ਜ਼ਿੰਮੇਵਾਰੀਆਂ ਸੰਭਾਲੀਆਂ। ਚੋਣ ਕਮੇਟੀ ਵਲੋਂ ਆਸ ਪ੍ਰਗਟਾਈ ਗਈ ਕਿ ਨਵੀਂ ਟੀਮ ਵਕੀਲ ਭਾਈਚਾਰੇ ਦੀ ਭਲਾਈ ਲਈ ਸਰਗਰਮੀ ਨਾਲ ਕੰਮ ਕਰੇਗੀ। ਮੀਟਿੰਗ ਦੌਰਾਨ ਐੱਸ.ਡੀ.ਜੇ.ਐੱਮ. ਤਰਨਜੀਤ ਸਿੰਘ ਸਿਮਰਾ, ਜੇ.ਐੱਮ.ਆਈ.ਸੀ. ਕਿਰਨਦੀਪ ਕੌਰ ਅਤੇ ਜੇ.ਐੱਮ.ਆਈ.ਸੀ. ਗੌਰਵ ਮਿੱਤਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਨਵੀਂ ਕਾਰਜਕਾਰਨੀ ਨੇ ਪਿਛਲੀ ਟੀਮ ਵਲੋਂ ਕੀਤੇ ਕੰਮਾਂ ਲਈ ਧੰਨਵਾਦ ਕਰਦਿਆਂ ਬਾਰ ਦੀਆਂ ਗਤੀਵਿਧੀਆਂ ਨੂੰ ਹੋਰ ਬਿਹਤਰ ਤੇ ਵਿਵਸਥਿਤ ਢੰਗ ਨਾਲ ਅੱਗੇ ਵਧਾਉਣ ਦਾ ਭਰੋਸਾ ਦਿੱਤਾ। ਪ੍ਰਧਾਨ ਐਡਵੋਕੇਟ ਕੁਲਜਿੰਦਰ ਸਿੰਘ ਸੰਧੂ ਨੇ ਸਮੂਹ ਵਕੀਲ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਰ ਦੀ ਜ਼ਿੰਮੇਵਾਰੀ ਸੌਂਪਣਾ ਵਕੀਲਾਂ ਦੇ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਉਹ ਸਮੁੱਚੀ ਟੀਮ ਨੂੰ ਨਾਲ ਲੈ ਕੇ ਵਕੀਲਾਂ ਦੀ ਬਿਹਤਰੀ ਲਈ ਕੰਮ ਕਰਨਗੇ ਅਤੇ ਬਾਰ ਤੇ ਬੈਂਚ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਰ ਦੇ ਸਾਂਝੇ ਹਿੱਤਾਂ ਨਾਲ ਜੁੜੇ ਹਰ ਮਾਮਲੇ ’ਤੇ ਵਿਚਾਰ-ਵਟਾਂਦਰਾ ਕਰਕੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸਮੂਹ ਨਵੇਂ ਅਹੁਦੇਦਾਰਾਂ ਨੇ ਵੀ ਬਾਰ ਦੇ ਮੈਂਬਰਾਂ ਦਾ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਇੱਛਾ ਪੂਰਨ ਸ੍ਰੀ ਰਾਮ ਮੰਦਰ ਵਿਖੇ ਹਨੂੰਮਾਨ ਚਾਲੀਸਾ ਦਾ 24ਵਾਂ ਸਮੂਹਿਕ ਪਾਠ ਕਰਵਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਘਰ ਮਲੋਟ ਅੱਗੇ ਧਰਨਾ ਤੇ ਰੋਸ ਪ੍ਰਦਰਸ਼ਨ-ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕਿਆ
Ad Position 24