18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪੁਲਿਸ ਵਲੋਂ ਜ਼ਿਲ੍ਹਾ ਸੁਧਾਰ ਘਰ ’ਚ ਅਚਨਚੇਤ ਸਰਚ ਅਭਿਆਨ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-‘ਗੈਂਗਸਟਰਾਂ ’ਤੇ ਵਾਰ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਅਚਨਚੇਤ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਦੀ ਅਗਵਾਈ ਜੇਲ੍ਹ ਸੁਪਰਡੈਂਟ ਕੁਲਵਿੰਦਰ ਸਿੰਘ, ਡਿਪਟੀ ਸੁਪਰਡੈਂਟ ਪੁਨੀਤ ਗਰਗ ਅਤੇ ਡੀ.

Ad Position 21
No active advertisement
? 19-09-2026
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-‘ਗੈਂਗਸਟਰਾਂ ’ਤੇ ਵਾਰ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਅਚਨਚੇਤ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਦੀ ਅਗਵਾਈ ਜੇਲ੍ਹ ਸੁਪਰਡੈਂਟ ਕੁਲਵਿੰਦਰ ਸਿੰਘ, ਡਿਪਟੀ ਸੁਪਰਡੈਂਟ ਪੁਨੀਤ ਗਰਗ ਅਤੇ ਡੀ.ਐੱਸ.ਪੀ. ਬਚਨ ਸਿੰਘ ਨੇ ਕੀਤੀ। ਇਸ ਮੌਕੇ ਥਾਣਾ ਸਦਰ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਪ੍ਰੀਤ ਸਿੰਘ, ਥਾਣਾ ਬਰੀਵਾਲਾ ਦੇ ਮੁੱਖ ਅਫ਼ਸਰ ਐੱਸ.ਆਈ. ਜਗਸੀਰ ਸਿੰਘ ਸਮੇਤ ਵੱਖ-ਵੱਖ ਥਾਣਿਆਂ ਤੋਂ 70 ਤੋਂ ਵੱਧ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਿੱਸਾ ਲਿਆ। ਪੁਲਿਸ ਟੀਮਾਂ ਨੇ ਜੇਲ੍ਹ ਦੀਆਂ ਬੈਰਕਾਂ, ਵਾਰਡਾਂ, ਬਾਥਰੂਮਾਂ, ਸਟੋਰ ਰੂਮਾਂ, ਛੱਤਾਂ, ਕੰਧਾਂ ਦੇ ਕੋਨਿਆਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਕੈਦੀਆਂ ਤੇ ਹਵਾਲਾਤੀਆਂ ਦੇ ਸਾਮਾਨ ਦੀ ਜਾਂਚ ਕਰਨ ਦੇ ਨਾਲ-ਨਾਲ ਜੇਲ੍ਹ ਦੇ ਅੰਦਰੂਨੀ ਅਤੇ ਬਾਹਰੀ ਹਿੱਸਿਆਂ ਵਿੱਚ ਵੀ ਸਖ਼ਤ ਨਿਗਰਾਨੀ ਰੱਖੀ ਗਈ। ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਨੇ ਕਿਹਾ ਕਿ ਜੇਲ੍ਹ ਅੰਦਰੋਂ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਯੋਜਨਾ ਜਾਂ ਨੈੱਟਵਰਕ ਚਲਾਉਣ ਦੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੁਕਤਸਰ ਗੈਸ ਸੈਂਟਰ ਨੂੰ ਬੀ. ਪੀ. ਸੀ. ਐੱਲ. ਵਲੋਂ ਸਨਮਾਨ ਅਗਲੀ ਖ਼ਬਰ ਪਿੰਡ ਤਾਮਕੋਟ ਦੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਉਸ ਦੇ ਭਰਾ ਖ਼ਿਲਾਫ਼ ਮਾਮਲਾ ਦਰਜ
Ad Position 24