18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਪਿੰਡ ਸਹਿਣਾ ਖੇੜਾ ਵਿਖੇ ਖੇਡ ਗਰਾਊਂਡ ਦਾ ਉਦਘਾਟਨ

ਲੰਬੀ, 18 ਸਤੰਬਰ (ਮੇਵਾ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਵਿਚ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਸਹਿਣਾ ਖੇੜਾ ਵਿਖੇ 24.

Ad Position 21
No active advertisement
ਅਜੀਤ ਡੈਸਕ 19-09-2026
ਲੰਬੀ, 18 ਸਤੰਬਰ (ਮੇਵਾ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਵਿਚ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਸਹਿਣਾ ਖੇੜਾ ਵਿਖੇ 24.86 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਖੇਡ ਗਰਾਊਂਡ ਦਾ ਉਦਘਾਟਨ ਕਰਨ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨਾ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਬਿਮਾਰੀਆਂ ਤੋਂ ਦੂਰ ਰਹਿ ਸਕਣ । ਇਸ ਮੌਕੇ ਉਨ੍ਹਾਂ ਵਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੀ ਵੰਡ ਕੀਤੀ ਗਈ। ਸ. ਖੁੱਡੀਆਂ ਨੇ ਕਿਹਾ ਕਿ ਪਿੰਡ ਸਹਿਣਾ ਖੇੜਾ ਵਿਖੇ ਸੜਕਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ ਵਲੋਂ ਲਗਪਗ 2.64 ਕਰੋੜ ਰੁਪਏ ਦੇ ਪ੍ਰੋਜੈਕਟ ਕਾਰਵਾਈ ਅਧੀਨ ਹਨ ਅਤੇ ਇਨ੍ਹਾਂ ਸੜਕਾਂ ਦੀ ਲੰਬਾਈ 6.18 ਕਿੱਲਮੀਟਰ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 4.71 ਕਿੱਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ, ਜਿਸ ’ਤੇ 195.42 ਲੱਖ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਸੜਕਾਂ ਦਾ ਕੰਮ ਚੱਲ ਰਿਹਾ ਹੈ ਅਤੇ ਜਲਦੀ ਹੀ ਸੜਕਾਂ ਦੇ ਨਿਰਮਾਣ ਉਪਰੰਤ ਲੋਕਾਂ ਦੇ ਸਪੁਰਦ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪਿੰਡ ਸਹਿਣਾ ਖੇੜਾ ਵਿਖੇ ਧਰਮਸ਼ਾਲਾ ਦੇ ਨਵੀਨੀਕਰਨ ਲਈ 5 ਲੱਖ ਰੁਪਏ, ਵਾਟਰ ਵਰਕਸ ਦੇ ਨਵੀਨੀਕਰਨ ਲਈ 8 ਲੱਖ ਰੁਪਏ, ਪਿੰਡ ਵਿਚ ਸੀ.ਸੀ.ਟੀ.ਵੀ. ਕੈਮਰਿਆਂ ਲਈ 5 ਲੱਖ ਰੁਪਏ, ਜਿੰਮ ਦੇ ਸਾਮਾਨ ਲਈ 2.90 ਲੱਖ ਰੁਪਏ, ਇੰਟਰਲਾਕ ਗਲੀਆਂ ਲਈ 15 ਲੱਖ ਰੁਪਏ ਅਤੇ ਛੱਪੜ ਦੀ ਨਿਕਾਸੀ ਲਈ ਪਾਈਪ ਲਾਈਨ ਅਤੇ ਸੋਲਰ ਮੋਟਰ ਲਈ 23 ਲੱਖ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ। ਇਸ ਮੌਕੇ ਕੈਬਨਿਟ ਮੰਤਰੀ ਵਲੋਂ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ’ਤੇ ਸੰਬੰਧਿਤ ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਹੱਲ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਚੇਅਰਮੈਨ ਗੁਰਬਾਜ ਸਿੰਘ ਬਣਵਾਲਾ, ਚੇਅਰਮੈਨ ਰਛਪਾਲ ਸਿੰਘ ਖੁੱਡੀਆਂ, ਖੁਸ਼ਵੀਰ ਸਿੰਘ ਮਾਨ ਸਰਪੰਚ ਸਹਿਣਾ ਖੇੜਾ, ਸਾਬਕਾ ਸਰਪੰਚ ਜਸਵਿੰਦਰ ਸਿੰਘ ਭਾਗੂ, ਡਾ. ਗੁਰਲਾਲ ਮਾਨ, ਤੇਜਾ ਸਿੰਘ ਭੀਟੀ ਵਾਲਾ, ਅਰਸ਼ਦੀਪ ਧਾਲੀਵਾਲ, ਬਲਾਕ ਪ੍ਰਧਾਨ ਹਰਕੇਵਲ ਧਾਲੀਵਾਲ, ਬਲਾਕ ਪ੍ਰਧਾਨ ਚੰਨਾ ਮਾਨ, ਸਰਪੰਚ ਪਿੰਦਰ ਸਿੱਧੂ, ਬਲਵੰਤ ਸਿੰਘ ਮਾਨ, ਰਣਧੀਰ ਸਿੰਘ ਮਾਨ, ਜਸਵਿੰਦਰ ਸਿੰਘ ਮਾਨ, ਹਰਦੀਪ ਮਾਨ, ਲਖਵੀਰ ਸਿੰਘ ਵਰਣ, ਸੁਖਜਿੰਦਰ ਸਿੰਘ ਮੈਂਬਰ ਪੰਚਾਇਤ, ਨਿਰਮਾਣ ਸਿੰਘ ਮੈਂਬਰ ਪੰਚਾਇਤ, ਸੁਖਮੰਦਰ ਸਿੰਘ ਮੈਂਬਰ, ਗੁਰਪ੍ਰੀਤ ਸਿੰਘ ਮੈਂਬਰ, ਲਖਵਿੰਦਰ ਮਾਨ, ਵਰਿੰਦਰ ਬਰਾੜ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਰਿੰਦਰ ਕੁਮਾਰ ਜੁਨੇਜਾ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਮਲੋਟ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਪਿੰਡ ਜੰਡੋਕੇ ਦੇ ਖੇਤਾਂ ਵਿਚੋਂ ਟਰਾਂਸਫ਼ਾਰਮਰ ਚੋਰੀ ਸੱਕਾਂਵਾਲੀ ਵਿਖੇ ਤਿੰਨ ਟਰਾਂਸਫ਼ਾਰਮਰਾਂ ’ ਚੋਂ ਤਾਂਬਾ ਚੋਰੀ
Ad Position 24