24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਗਵੰਤ ਮਾਨ ਦੀ ਸਰਕਾਰ ਦੇ ਰਾਜ ਵਿਚ ਨਸ਼ਾ ਹਰ ਗਲੀ ’ਚ ਵਿਕਦੈ-ਹਰਸਿਮਰਤ ਕੌਰ ਬਾਦਲ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ

ਲੰਬੀ, 23 ਸਤੰਬਰ (ਮੇਵਾ ਸਿੰਘ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ ‘ਮਾਵਾਂ ਧੀਆਂ ਨੂੰ ਇਨਸਾਫ਼ ਦਿਵਾਉ’ ਮਹਿੰਮ ਤਹਿਤ ਸਬ ਤਹਿਸੀਲ ਲੰਬੀ ਮੂਹਰੇ ਰੋਸ ਧਰਨਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਦੀ ਅਗਵਾਈ ਵਿਚ ਦਿੱਤਾ ਗਿਆ। ਧਰਨੇ ਦੀ ਸਮਾਪਤੀ ’ਤੇ ਪੰਜਾਬ ਦੀਆਂ ਔਰਤਾਂ ਲਈ ਨਿਆਂ, ਸਨਮਾਨ, ਸੁਰੱਖਿਆ ਅਤੇ ਜਵਾਬਦੇਹੀ ਦੀ ਮੰਗ ਕਰਦਿਆਂ ਮੰਗ ਪੱਤਰ ਰੁਪਿੰਦਰ ਕੌਰ ਨਾਇਬ ਤਹਿਸੀਲਦਾਰ ਲੰਬੀ ਨੂੰ ਮਾਣਯੋਗ ਰਾਜਪਾਲ ਪੰਜਾਬ ਦੇ ਨਾਂਅ ਸੌਂਪਿਆ ਗਿਆ।

Ad Position 21
No active advertisement
ਅਜੀਤ ਡੈਸਕ 24-09-2026
ਲੰਬੀ, 23 ਸਤੰਬਰ (ਮੇਵਾ ਸਿੰਘ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ ‘ਮਾਵਾਂ ਧੀਆਂ ਨੂੰ ਇਨਸਾਫ਼ ਦਿਵਾਉ’ ਮਹਿੰਮ ਤਹਿਤ ਸਬ ਤਹਿਸੀਲ ਲੰਬੀ ਮੂਹਰੇ ਰੋਸ ਧਰਨਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਦੀ ਅਗਵਾਈ ਵਿਚ ਦਿੱਤਾ ਗਿਆ। ਧਰਨੇ ਦੀ ਸਮਾਪਤੀ ’ਤੇ ਪੰਜਾਬ ਦੀਆਂ ਔਰਤਾਂ ਲਈ ਨਿਆਂ, ਸਨਮਾਨ, ਸੁਰੱਖਿਆ ਅਤੇ ਜਵਾਬਦੇਹੀ ਦੀ ਮੰਗ ਕਰਦਿਆਂ ਮੰਗ ਪੱਤਰ ਰੁਪਿੰਦਰ ਕੌਰ ਨਾਇਬ ਤਹਿਸੀਲਦਾਰ ਲੰਬੀ ਨੂੰ ਮਾਣਯੋਗ ਰਾਜਪਾਲ ਪੰਜਾਬ ਦੇ ਨਾਂਅ ਸੌਂਪਿਆ ਗਿਆ। ਇਸ ਤੋਂ ਪਹਿਲਾਂ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਪੰਜਾਬ ਵਿਚ ਜਦੋਂ 2022 ’ਚ ਲੋਕਾਂ ਨੂੰ ਅਕਾਲੀ ਦਲ ਖ਼ਿਲਾਫ਼ ਭੰਡੀ ਪ੍ਰਚਾਰ ਤੇ ਝੁੂਠ ਬੋਲ ਕੇ ਸੱਤਾ ਵਿਚ ਆਈ ਸਰਕਾਰ ਨੇ ਔਰਤਾਂ ਨਾਲ ਹੋਰ ਵਾਅਦਿਆਂ ਤੋਂ ਇਲਾਵਾ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਅਤੇ ਹੁਣ ਸਾਢੇ 4 ਸਾਲਾਂ ਬਾਅਦ ਸਰਕਾਰ ਨੂੰ ਜਾਗ ਆਈ ਹੈ ਕਿ ਹੁਣ ਔਰਤਾਂ ਦੀਆਂ ਵੋਟਾਂ ਲੈਣ ਲਈ ਔਰਤਾਂ ਦੇ ਖਾਤੇ ਵਿਚ 1000 ਰੁਪਏ ਮਹੀਨਾ ਪਾਉਣੇ ਸ਼ੁਰੂ ਕੀਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਔਰਤਾਂ ਦੀ ਤਰਫ਼ੋਂ ਮੰਗ ਪੱਤਰ ਵਿਚ ਕਿਹਾ ਹੈ ਕਿ ਜਿਨ੍ਹਾਂ ਔਰਤਾਂ ਨੂੰ ਨਿਆਂ ਤੋਂ ਵਾਂਝਾ ਰੱਖਿਆ ਗਿਆ ਹੈ, ਜੋ ਬਲਾਤਕਾਰ ਤੇ ਨਸ਼ਿਆਂ ਦੇ ਖ਼ਤਰੇ ਕਾਰਨ ਅਸੁਰੱਖਿਅਤ ਹਨ, ਜਿਨ੍ਹਾਂ ਨੂੰ ਕਥਿਤ ਪੁਲਿਸ ਜਿਆਦਤੀਆਂ ਦਾ ਸਾਹਮਣਾ ਕਰਨਾ ਪਿਆ ਹੈ ਜਾਂ ਜਿਨ੍ਹਾਂ ਨਾਲ ਮੌਜੂਦਾ ਪੰਜਾਬ ਸਰਕਾਰ ਵਲੋਂ ਕੀਤੇ ਦਾਅਵਿਆਂ ਦੇ ਪੂਰਾ ਨਾ ਹੋਣ ਕਾਰਨ ਧੋਖਾ ਹੋਇਆ, ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਅੱਜ ਇਹ ਧਰਨਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਰਕਾਰ ਬਣਨ ਤੋਂ ਪਹਿਲਾਂ ‘ਆਪ’ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਆਉਣ ’ਤੇ ਨਸ਼ੇ ਨੂੰ ਪੰਜਾਬ ਵਿਚੋਂ ਖ਼ਤਮ ਕਰ ਦਿੱਤਾ ਜਾਵੇਗਾ, ਪਰ ਪੰਜਾਬ ਨਸ਼ਿਆਂ ਵਿਚ ਡੁੱਬ ਰਿਹਾ ਹੈ, ਇਸ ਦੀ ਸਭ ਤੋਂ ਵੱਡੀ ਕੀਮਤ ਸਾਡੀਆਂ ਮਾਵਾਂ-ਧੀਆਂ ਚੁਕਾ ਰਹੀਆਂ ਹਨ। ਉਨ੍ਹਾਂ ਹਲਕਾ ਵਿਧਾਇਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਬਾਰੇ ਕਿਹਾ ਕਿ ਉਨ੍ਹਾਂ ਦੇ ਆਪਣੇ ਪਿੰਡ ਨਸ਼ਾ ਵਿਕਣ, ਪੁਲਿਸ ਵਲੋਂ ਨਸ਼ਾ ਤਸਕਰ ਨੂੰ ਫ਼ੜ੍ਹਨਾ ਤੇ ਬਾਅਦ ਵਿਚ ਉਸ ਨੂੰ ਛੁਡਾਉਣ ਅਤੇ ਕਵਰਜ ਕਰਨ ਵਾਲੇ ਪੱਤਰਕਾਰ ’ਤੇ ਪੁਲਿਸ ਵਲੋਂ ਪਰਚਾ ਦਰਜ ਕਰਨ ਦੀਆਂ ਖ਼ਬਰਾਂ ਵੀ ਮੀਡੀਆ ਵਿਚ ਛਪ ਚੁੱਕੀਆਂ ਹਨ। ਮੈਂਬਰ ਪਾਰਲੀਮੈਂਟ ਨੇ ਕਿਹਾ ਜੇਕਰ ਸਰਕਾਰ ਨੂੰ ਕੋਈ ਨਸ਼ੇ ਖ਼ਿਲਾਫ਼ ਗੱਲ ਕਰਦਾ ਹੈ ਤਾਂ ਉਲਟਾ ਪੁਲਿਸ ਵਲੋਂ ਉਸ ’ਤੇ ਹੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਵਿਚ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ 2027 ਵਿਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ, ਤਾਂ ਸ਼ਗਨ ਸਕੀਮ ਵਧਾ ਕੇ 1 ਲੱਖ ਰੁਪਏ, ਹਰ ਪਿੰਡ ਵਿਚ ਸ਼ਿਲਾਈ ਸੈਂਟਰ, ਬੁਢਾਪਾ ਪੈਨਸ਼ਨ 2500 ਰੁਪਏ ਅਤੇ ਬੇਰੁਜ਼ਗਾਰਾਂ ਨੂੰ ਆਪਣਾ ਕੰਮ ਕਰਨ ਲਈ 10 ਲੱਖ ਰੁਪਏ ਦਾ ਕਰਜਾ ਬਿਨਾਂ ਵਿਆਜ ਤੋਂ ਦਿਵਾਇਆ ਜਾਵੇਗਾ। ਇਸ ਮੌਕੇ ਸੀਨੀਅਰ ਆਗੂ ਚੇਅਰਮੈਨ ਤੇਜਿੰਦਰ ਸਿੰਘ ਮਿੱਡੂਖੇੜਾ, ਕੁਲਵਿੰਦਰ ਸਿੰਘ ਕਾਕਾ ਭਾਈਕੇਰਾ, ਗੁਰਬਖ਼ਸ਼ੀਸ ਸਿੰਘ ਵਿੱਕੀ ਮਿੱਡੂਖੇੜਾ, ਵਿਕਰਮ ਭੁੱਲਰ, ਹਰਤੇਜ ਸਿੰਘ ਭੁੱਲਰ, ਉਦੇਵੀਰ ਬਾਦਲ, ਜਗਮੀਤ ਸਿੰਘ ਚਹਿਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਮਨਦੀਪ ਸਿੰਘ ਪੱਪੀ ਤਰਮਾਲਾ, ਨਵਜਿੰਦਰ ਸਿੰਘ ਕਰਮਗੜ੍ਹ, ਜਸਮੇਲ ਸਿੰਘ ਮਿੱਠੜੀ, ਰਣਜੀਤ ਸਿੰਘ ਸਾਬਕਾ ਸਰਪੰਚ, ਪਰਮਿੰਦਰ ਸਿੰਘ ਕੋਲਿਆਂਵਾਲੀ, ਰਣਜੋਧ ਸਿੰਘ ਲੰਬੀ, ਜਗਮੀਤ ਸਿੰਘ ਨੀਟੂ ਤੱਪਾਖੇੜਾ, ਗੁਰਪ੍ਰੀਤ ਸਿੰਘ ਬਾਦਲ, ਅਰਪਨ ਬੀਦੋਵਾਲੀ, ਹਰਮੇਸ ਸਿੰਘ ਖੁੱਡੀਆਂ, ਭਗਤਾ ਸਿੰਘ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ, ਲਵੀ ਪੰਜਾਵਾ, ਐਟਲਾ ਲੰਬੀ, ਨਿਰਮਲ ਤੱਪਾਖੇੜਾ, ਰਾਜਿੰਦਰਪਾਲ ਕੌਰ ਬਾਦਲ, ਗਗਨਦੀਪ ਕੌਰ ਭੀਟੀਵਾਲਾ, ਵੀਰਪਾਲ ਕੌਰ ਕੱਖਾਂਵਾਲੀ ਅਤੇ ਪਵਨਦੀਪ ਕੌਰ ਭੀਟੀਵਾਲਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗਿੱਦੜਬਾਹਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਰੋਸ ਧਰਨਾ ‘ ਆਪ ’ ਸਰਕਾਰ ’ ਚ ਨਸ਼ਿਆਂ ਨੇ ਜਵਾਨੀ ਖ਼ਤਮ ਕੀਤੀ - ਹਰਸਿਮਰਤ ਕੌਰ... ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਬਿਹਤਰ ਸਹੂਲਤਾਂ-ਸੁਖਜਿੰਦਰ ਕਾਉਣੀ
Ad Position 24