ਮਿਡ-ਡੇ-ਮੀਲ ਕੁੱਕ ਵਰਕਰ ਯੂਨੀਅਨ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਮੰਗ ਪੱਤਰ ਸੌਂਪਿਆ
ਲੰਬੀ, 23 ਸਤੰਬਰ (ਮੇਵਾ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਸਾਰੇ ਪੰਜਾਬ ਵਿਚ ਸ਼ੁਰੂ ਕੀਤੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਕਾਫ਼ਲਾ ਲੰਬੀ ਵਿਖੇ ਪਹੁੰਚਿਆ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਮੁੱਖ ਬੁਲਾਰੇ ਅਲਕਾ ਗੁੱਜਰ ਰਾਜ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਢੇ 4 ਸਾਲਾਂ ਦੇ ਸ਼ਾਸਨ ਕਾਲ ਵਿਚ ਪੰਜਾਬ ਅੰਦਰ ਨਸ਼ਾ ਐਨਾ ਵਧ ਚੁੱਕਾ ਹੈ ਕਿ ਪਿੰਡਾਂ ਵਿਚ ਨੌਜਵਾਨ ਪੁੱਤਾਂ ਦੇ ਸਿਵੇ ਬਲ ਰਹੇ ਹਨ।
ਲ
ਲੰਬੀ ਵਿਖੇ ਪਹੁੰਚੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਦ੍ਰਿਸ਼। ਤਸਵੀਰ: ਵਿਰਕ ਲੰਬੀ
24-09-2026
ਲੰਬੀ, 23 ਸਤੰਬਰ (ਮੇਵਾ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਸਾਰੇ ਪੰਜਾਬ ਵਿਚ ਸ਼ੁਰੂ ਕੀਤੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਕਾਫ਼ਲਾ ਲੰਬੀ ਵਿਖੇ ਪਹੁੰਚਿਆ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਮੁੱਖ ਬੁਲਾਰੇ ਅਲਕਾ ਗੁੱਜਰ ਰਾਜ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਢੇ 4 ਸਾਲਾਂ ਦੇ ਸ਼ਾਸਨ ਕਾਲ ਵਿਚ ਪੰਜਾਬ ਅੰਦਰ ਨਸ਼ਾ ਐਨਾ ਵਧ ਚੁੱਕਾ ਹੈ ਕਿ ਪਿੰਡਾਂ ਵਿਚ ਨੌਜਵਾਨ ਪੁੱਤਾਂ ਦੇ ਸਿਵੇ ਬਲ ਰਹੇ ਹਨ। ਨਸ਼ੇੜੀਆਂ ਵਲੋਂ ਲੁੱਟਾਂ-ਖੋਹਾਂ, ਚੋਰੀਆਂ, ਡਕੈਤੀਆਂ ਐਨੀਆ ਵਧ ਗਈਆਂ ਹਨ ਕਿ ਕੋਈ ਵੀ ਇਥੇ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦਾ। ਉਨ੍ਹਾਂ ਲੋਕਾਂ ਨੂੰ ਕਿਹਾ ਕਿ 2027 ਵਿਚ ਪੰਜਾਬ ਅੰਦਰ ਤੁਸੀਂ ਭਾਜਪਾ ਸਰਕਾਰ ਬਣਾਉ ਤਾਂ ਭਾਜਪਾ ਥੋੜੇ੍ਹ ਸਮੇਂ ਵਿਚ ਨਸ਼ਾ ਖ਼ਤਮ ਕਰ ਦੇਵੇਗੀ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਅਕਾਲੀ ਦਲ (ਬਾਦਲ) ਨੂੰ ਛੱਡ ਭਾਜਪਾ ਵਿਚ ਸ਼ਾਮਿਲ ਹੋਏ ਮੇਜਰ ਭੁਪਿੰਦਰ ਸਿੰਘ ਭੂਪ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੇਸ਼ ਪ੍ਰਤੀ ਦੂਰਅੰਦੇਸ਼ੀ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਪਾਰਟੀ ਵਿਚ ਸ਼ਾਮਿਲ ਹੋਏ ਹਨ, ਕਿਉਂਕਿ ਅੱਜ ਤੋਂ ਪਹਿਲਾਂ ਪੰਜਾਬ ’ਤੇ ਰਾਜ ਕਰਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਅਸਫ਼ਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ੇ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਸਰਕਾਰ ਡਰਾ-ਧਮਕਾ ਕੇ ਚੁੱਪ ਕਰਵਾਉਣਾ ਚਾਹੁੰਦੀ ਹੈ। ਇਸ ਇਕੱਠ ਨੂੰ ਗੁਰਚਰਨ ਸਿੰਘ ਰਿਟਾ. ਡੀ.ਟੀ.ਓ., ਰਾਕੇਸ਼ ਧੀਂਗੜਾ, ਸੁਸ਼ੀਲ ਗਰੋਵਰ, ਕਾਰਜਕਾਰਨੀ ਮੈਂਬਰ ਪੰਜਾਬ ਭਾਜਪਾ ਤੋਂ ਇਲਾਵਾ ਪਰਮਿੰਦਰ ਸਿੰਘ ਪਾਸ਼ਾ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਨੇ ਸੰਬੋਧਨ ਕੀਤਾ। ਇਸ ਮੌਕੇ ਕੁਲਦੀਪ ਸਿੰਘ ਭੰਗੇਵਾਲਾ ਜ਼ਿਲ੍ਹਾ ਪ੍ਰਧਾਨ, ਅਮਰਵੀਰ ਸਿੰਘ ਬਾਵਾ ਬਾਦਲ, ਸੁਖਬੀਰ ਸਿੰਘ ਗੱਗੜ, ਗੁਰਪ੍ਰੀਤ ਸਿੰਘ ਸੰਧੂ ਜ਼ਿਲ੍ਹਾ ਸਕੱਤਰ, ਰਣਬੀਰ ਸਿੰਘ ਸਾਬਕਾ ਸਰਪੰਚ, ਚਰਨਜੀਤ ਸਿੰਘ ਸਾਬਕਾ ਸਰਪੰਚ, ਕਰਨ ਚੰਨੂੰ, ਜੀਤ ਚੰਨੂੰ, ਕਿਸ਼ੋਰ ਚੰਦ, ਜਗਤਾਰ ਬਰਾੜ, ਗੁਰਪਿਆਸ ਸਿੰਘ ਨੰਬਰਦਾਰ, ਬਲਰਾਜ ਮਾਨ, ਬੀਰਾ ਮੈਂਬਰ ਆਦਿ ਹਾਜ਼ਰ ਸਨ।