23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ-ਡਾ. ਬਲਜੀਤ ਕੌਰ

ਮਲੋਟ, 23 ਸਤੰਬਰ (ਪਾਟਿਲ)-ਹਲਕਾ ਮਲੋਟ ਤੋਂ ਵਿਧਾਇਕਾ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਵੰਡੇ ਗਏ।

Ad Position 21
No active advertisement
ਅਜੀਤ ਡੈਸਕ 24-09-2026
ਮਲੋਟ, 23 ਸਤੰਬਰ (ਪਾਟਿਲ)-ਹਲਕਾ ਮਲੋਟ ਤੋਂ ਵਿਧਾਇਕਾ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਵੰਡੇ ਗਏ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਮਕਸਦ ਖੇਤਰ ਦੇ ਹਰ ਜ਼ਰੂਰਤਮੰਦ ਪਰਿਵਾਰ ਤੱਕ ਮਿਆਰੀ ਅਤੇ ਵਧੀਆ ਸਿਹਤ ਸਹੂਲਤਾਂ ਪਹੁੰਚਾਉਣਾ ਹੈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਹ ਸਿਹਤ ਬੀਮਾ ਯੋਜਨਾ ਕਾਰਡ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਲਈ ਵੱਡਾ ਸਹਾਰਾ ਬਣਨਗੇ, ਜਿਸ ਨਾਲ ਹੁਣ ਕੋਈ ਵੀ ਵਿਅਕਤੀ ਇਲਾਜ ਦੇ ਖ਼ਰਚੇ ਕਰਕੇ ਚੰਗੀਆਂ ਸਿਹਤ ਸੇਵਾਵਾਂ ਤੋਂ ਵਾਂਝਾ ਨਹੀਂ ਰਹੇਗਾ। ਕਾਰਡ ਧਾਰਕ ਸਰਕਾਰੀ ਦੇ ਨਾਲ-ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਵੀ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਮਲੋਟ ਹਲਕੇ ਵਿਚ 5000 ਦੇ ਕਰੀਬ ਸਿਹਤ ਯੋਜਨਾ ਕਾਰਡ ਵੰਡੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਜਲਦ ਹੀ ਹਰ ਪਰਿਵਾਰ ਨੂੰ ਪੰਜਾਬ ਸਰਕਾਰ ਵਲੋਂ ਇਹ ਸਿਹਤ ਯੋਜਨਾ ਦਾ ਕਾਰਡ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਕੋਈ ਵੀ ਲੋੜਵੰਦ ਪਰਿਵਾਰ ਸਿਹਤ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਹਰ ਹਾਲ ਪੂਰਾ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਅੱਜ ਮਲੋਟ ਵਿਖੇ ਮਿਮਿਟ ਪਾਰਕ ਦੇ ਸੁੰਦਰੀਕਰਨ ਲਈ 17 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪਾਰਕ ਵਿਚ ਮਲੋਟ ਸ਼ਹਿਰ ਦੇ ਬਜ਼ੁਰਗ, ਬੱਚੇ, ਔਰਤਾਂ ਤੇ ਹੋਰ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਆਉਂਦੇ ਹਨ ਅਤੇ ਉਨ੍ਹਾਂ ਦੀ ਮੰਗ ਅਨੁਸਾਰ ਇਸ ਪਾਰਕ ਦੀ ਦਿੱਖ ਨੂੰ ਸੁਧਾਰਨ ਲਈ ਜਿਵੇਂ ਕਿ ਬਜ਼ੁਰਗਾਂ ਲਈ ਟਰੈਕ ਬਣਾਉਣ ਤੋਂ ਇਲਾਵਾ ਓਪਨ ਜਿੰਮ ਬਣਾਉਣਾ ਅਤੇ ਹੋਰ ਕੰਮਾਂ ਲਈ ਕਮੇਟੀ ਦੀ ਸਲਾਹ ਨਾਲ ਇਸ ਪਾਰਕ ਦੇ ਸੁੰਦਰੀਕਰਨ ਵਿਚ ਹੋਰ ਵਾਧਾ ਕੀਤਾ ਜਾਵੇਗਾ ਅਤੇ ਇਸ ਨਾਲ ਪਾਰਕ ਵਿਚ ਆਉਣ ਵਾਲੇ ਵਿਅਕਤੀਆਂ ਨੂੰ ਵਧੀਆ ਮਾਹੌਲ ਪ੍ਰਾਪਤ ਹੋਵੇਗਾ। ਇਸ ਮੌਕੇ ਐੱਸ.ਐੱਮ.ਓ. ਰਜਿੰਦਰ ਕੁਮਾਰ, ਕਾਰਜ ਸਾਧਕ ਅਫ਼ਸਰ ਮੰਗਤ ਰਾਮ, ਹਲਕਾ ਸੰਗਠਨ ਇੰਚਾਰਜ ਵਿਕਰਾਂਤ ਖੁਰਾਣਾ, ਬਲਾਕ ਪ੍ਰਧਾਨ ਜਸਮੀਤ ਬਰਾੜ, ਬਲਾਕ ਪ੍ਰਧਾਨ ਸੋਮ ਕਾਲੜਾ, ਆੜ੍ਹਤੀਆ ਯੂਨੀਅਨ ਵਾਈਸ ਪ੍ਰਧਾਨ ਹਰਪ੍ਰੀਤ ਸਿੰਘ, ਦਫ਼ਤਰ ਇੰਚਾਰਜ ਸਤਪਾਲ ਗਿਰਧਰ, ਅਮਰਜੀਤ ਸਿੰਘ ਬਿੱਟਾ, ਪੀ.ਏ. ਅਰਸ਼ ਸਿੱਧੂ, ਪੀ.ਏ. ਸ਼ਿੰਦਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਮਲੋਟ ਵਿਖੇ ਪੁੱਜੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਪੁਲਿਸ ਤੇ ਸੁਰੱਖਿਆ ਬਲਾਂ ’ਚ... ਅਗਲੀ ਖ਼ਬਰ ਮਿਡ-ਡੇ-ਮੀਲ ਕੁੱਕ ਵਰਕਰ ਯੂਨੀਅਨ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਮੰਗ ਪੱਤਰ ਸੌਂਪਿਆ
Ad Position 24