23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਮਲੋਟ ਵਿਖੇ ਪੁੱਜੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਪੁਲਿਸ ਤੇ ਸੁਰੱਖਿਆ ਬਲਾਂ ’ਚ ਭਰਤੀ ਕਰਨਾ ਚਾਹੀਦਾ-ਰਵਨੀਤ ਸਿੰਘ ਬਿੱਟੂ

ਮਲੋਟ , 23 ਸਤੰਬਰ ( ਪਾਟਿਲ )- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਮਲੋਟ ਵਿਖੇ ਪੁੱਜੀ , ਜਿੱਥੇ ਭਾਜਪਾ ਆਗੂਆਂ ਵਲੋਂ ਰੈਲੀ ਨੂੰ ਸੰਬੋਧਨ ਕੀਤਾ ਗਿਆ । ਯਾਤਰਾ ਦੇ ਮਲੋਟ ਪਹੁੰਚਣ ਮੌਕੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ ।

Ad Position 21
No active advertisement
ਅਜੀਤ ਡੈਸਕ 24-09-2026
ਮਲੋਟ , 23 ਸਤੰਬਰ ( ਪਾਟਿਲ )- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਮਲੋਟ ਵਿਖੇ ਪੁੱਜੀ , ਜਿੱਥੇ ਭਾਜਪਾ ਆਗੂਆਂ ਵਲੋਂ ਰੈਲੀ ਨੂੰ ਸੰਬੋਧਨ ਕੀਤਾ ਗਿਆ । ਯਾਤਰਾ ਦੇ ਮਲੋਟ ਪਹੁੰਚਣ ਮੌਕੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ । ਇਸ ਮੌਕੇ ਭਾਜਪਾ ਦੀ ਜ਼ਿਲ੍ਹਾ ਤੇ ਸਥਾਨਕ ਲੀਡਰਸ਼ਿਪ ਸਮੇਤ ਕਈ ਆਗੂ ਮੌਜੂਦ ਸਨ । ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮੁੱਦੇ ’ ਤੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਦੂਰ ਕਰਨਾ ਇਸ ਯਾਤਰਾ ਦਾ ਮੁੱਖ ਉਦੇਸ਼ ਹੈ । ਉਨ੍ਹਾਂ ਕਿਹਾ ਕਿ ਮੀਡੀਆ ਵਲੋਂ ਹਰ ਪਿੰਡ ਤੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਉਜ਼ਾਗਰ ਕੀਤਾ ਜਾਂਦਾ ਹੈ ਅਤੇ ਦੇਸ਼ ਦੀ ਕੇਂਦਰੀ ਲੀਡਰਸ਼ਿਪ ਵੀ ਇਨ੍ਹਾਂ ਮੁੱਦਿਆਂ ’ ਤੇ ਨਜ਼ਰ ਰੱਖਦੀ ਹੈ । ਸ . ਬਿੱਟੂ ਨੇ ਕਿਹਾ ਕਿ ਸਿਰਫ਼ ਨਸ਼ਾ ਖ਼ਤਮ ਕਰਨ ਦੀ ਗੱਲ ਕਰਨਾ ਕਾਫ਼ੀ ਨਹੀਂ , ਸਗੋਂ ਨੌਜਵਾਨਾਂ ਨੂੰ ਰੁਜ਼ਗਾਰ ਤੇ ਖੇਡਾਂ ਨਾਲ ਜੋੜਨਾ ਵੀ ਜ਼ਰੂਰੀ ਹੈ । ਉਨ੍ਹਾਂ ਆਪਣੇ ਦਾਦਾ ਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਰਜਕਾਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਤੰਦਰੁਸਤ ਨੌਜਵਾਨਾਂ ਨੂੰ ਪੰਜਾਬ ਪੁਲਿਸ ਵਿਚ ਭਰਤੀ ਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਦੀ ਤਰਜ਼ ’ ਤੇ ਉਪਰਾਲੇ ਕੀਤੇ ਜਾ ਸਕਦੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੱਡੀ ਗਿਣਤੀ ’ ਚ ਖੇਡ ਮੈਦਾਨ ਮੌਜੂਦ ਹਨ , ਪਰ ਇਨ੍ਹਾਂ ਨੂੰ ਨੌਜਵਾਨਾਂ ਦੀ ਰੋਜ਼ਾਨਾ ਖੇਡ ਗਤੀਵਿਧੀ ਨਾਲ ਜੋੜਨ ਦੀ ਲੋੜ ਹੈ । ਉਨ੍ਹਾਂ ਸੁਝਾਅ ਦਿੱਤਾ ਕਿ ਪਿੰਡਾਂ ਵਿਚ ਕੋਚ ਤੇ ਖੇਡ ਅਧਿਆਪਕ ਤਾਇਨਾਤ ਕੀਤੇ ਜਾਣ ਅਤੇ ਨੌਜਵਾਨਾਂ ਨੂੰ ਸਵੇਰੇ - ਸ਼ਾਮ ਖੇਡਾਂ ਲਈ ਪ੍ਰੇਰਿਤ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿਚ ਭਰਤੀ ਤੋਂ ਰਹਿ ਜਾਣ ਵਾਲੇ ਨੌਜਵਾਨਾਂ ਨੂੰ ਸੀ . ਆਰ . ਪੀ . ਐੱਫ਼ ., ਬੀ . ਐੱਸ . ਐੱਫ਼ ., ਆਈ . ਟੀ . ਬੀ . ਪੀ ., ਸੀ . ਆਈ . ਐੱਸ . ਐੱਫ਼ . ਤੇ ਹੋਰ ਸੁਰੱਖਿਆ ਬਲਾਂ ਵਿਚ ਭਰਤੀ ਲਈ ਤਿਆਰ ਕੀਤਾ ਜਾ ਸਕਦਾ ਹੈ । ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਕਿ ਚੋਣਾਂ ਨੇੜੇ ਆਉਣ ’ ਤੇ ਹੀ ਨਸ਼ਿਆਂ ਦਾ ਮੁੱਦਾ ਕਿਉਂ ਉਠਾਇਆ ਜਾ ਰਿਹਾ ਹੈ ’ ਤੇ ਸ . ਬਿੱਟੂ ਨੇ ਕਿਹਾ ਕਿ ਸਰਕਾਰਾਂ ਦੇ ਕਾਰਜਕਾਲ ਦੌਰਾਨ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਗੱਲ ਵੀ ਸੁਣੀ ਜਾਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੇ ਮੌਕੇ ਵੀ ਮਹੱਤਵਪੂਰਨ ਹਨ । ਉਨ੍ਹਾਂ ‘ ਆਪ ’ ਸਰਕਾਰ ਅਤੇ ਇਸ ਦੀ ਲੀਡਰਸ਼ਿਪ ’ ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਨਸ਼ਿਆਂ ਦੇ ਮੁੱਦੇ ’ ਤੇ ਜਵਾਬਦੇਹੀ ਤਹਿ ਕਰਨ ਦੀ ਗੱਲ ਕਹੀ । ਉਨ੍ਹਾਂ ਕਿਹਾ ਕਿ ਭਾਜਪਾ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾ ਰਹੀ ਹੈ ਅਤੇ ਪੰਜਾਬ ਨੂੰ ‘ ਰੰਗਲਾ ਪੰਜਾਬ ’ ਬਣਾਉਣ ਦੀ ਗੱਲ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਜੇਕਰ ਕੋਈ ਇਸ ਯਾਤਰਾ ਦਾ ਵਿਰੋਧ ਕਰਦਾ ਹੈ ਤਾਂ ਉਸ ਨੂੰ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੇ ਹੱਕ ਵਿਚ ਹੈ ਜਾਂ ਨਹੀਂ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਅਤੇ ਹੋਰ ਜ਼ਿਲ੍ਹਾ ਤੇ ਸਥਾਨਕ ਆਗੂ ਹਾਜ਼ਰ ਸਨ । ਯਾਤਰਾ ਦੇ ਮਲੋਟ ਪਹੁੰਚਣ ਉਪਰੰਤ ਆਗੂਆਂ ਵਲੋਂ ਰੈਲੀ ਨੂੰ ਵੀ ਸੰਬੋਧਨ ਕੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਸਕੀਮ ਸਮੇਤ ਹੋਰ ਮੰਗਾਂ ਨੂੰ ਲੈ ਕੇ ਮਾਲ ਪਟਵਾਰੀਆਂ ਵਲੋਂ ਮਲੋਟ ’ਚ ਧਰਨਾ ਅਗਲੀ ਖ਼ਬਰ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ-ਡਾ. ਬਲਜੀਤ ਕੌਰ
Ad Position 24