17 ਲੱਖ ਰੁਪਏ ਦੀ ਲਾਗਤ ਨਾਲ ਮਿਮਿਟ ਪਾਰਕ ਦੇ ਸੁੰਦਰੀਕਰਨ ਲਈ ਰੱਖਿਆ ਨੀਂਹ ਪੱਥਰ
ਨਾਜਾਇਜ ਸ਼ਰਾਬ ਤੇ ਭੱਠੀ ਸਮੇਤ ਦੋ ਕਾਬੂ
ਫ਼ਰੀਦਕੋਟ , 23 ਸਤੰਬਰ ( ਸਰਬਜੀਤ ਸਿੰਘ )- ਜ਼ਿਲ੍ਹਾ ਪੁਲਿਸ ਵਲੋਂ ਪਿੰਡ ਚੱਕ ਸ਼ਾਹੂ ਤੋਂ ਗੁਪਤ ਸੂਚਨਾ ਦੇ ਆਧਾਰ ’ ਤੇ 170 ਲੀਟਰ ਨਾਜਾਇਜ਼ ਸ਼ਰਾਬ ਅਤੇ ਗੈਸ ਭੱਠੀ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।
ਫ਼ਰੀਦਕੋਟ , 23 ਸਤੰਬਰ ( ਸਰਬਜੀਤ ਸਿੰਘ )- ਜ਼ਿਲ੍ਹਾ ਪੁਲਿਸ ਵਲੋਂ ਪਿੰਡ ਚੱਕ ਸ਼ਾਹੂ ਤੋਂ ਗੁਪਤ ਸੂਚਨਾ ਦੇ ਆਧਾਰ ’ ਤੇ 170 ਲੀਟਰ ਨਾਜਾਇਜ਼ ਸ਼ਰਾਬ ਅਤੇ ਗੈਸ ਭੱਠੀ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਰਜੋਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡਾਂ ਵਿਚ ਗਸ਼ਤ ਕਰਦੇ ਹੋਏ ਪਿੰਡ ਜਨੇਰੀਆਂ ਕੋਲ ਪਹੁੰਚੇ ਤਾਂ ਮੁਖ਼ਬਰ ਵਲੋਂ ਸੂਚਨਾ ਦਿੱਤੀ ਗਈ ਕਿ ਸਤਨਾਮ ਸਿੰਘ ਪੁੱਤਰ ਜੰਗੀਰ ਸਿੰਘ ਅਤੇ ਅਮਰੀਕ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਚੱਕ ਸ਼ਾਹੂ ਜ਼ਿਲ੍ਹਾ ਫ਼ਰੀਦਕੋਟ ਜੋ ਕਥਿਤ ਤੌਰ ’ ਤੇ ਸ਼ਰਾਬ ਕਸੀਦ ਕਰਕੇ ਵੇਚਣ ਦੇ ਆਦੀ ਹਨ ਤੇ ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਸਮੇਤ ਨਾਜਾਇਜ਼ ਸ਼ਰਾਬ ਕਾਬੂ ਆ ਸਕਦੇ ਹਨ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਸਥਾਨ ’ ਤੇ ਰੇਡ ਕੀਤੀ ਗਈ ਤੇ ਦੋਵਾਂ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 170 ਲੀਟਰ ਨਾਜਾਇਜ਼ ਸ਼ਰਾਬ ਸਮੇਤ ਗੈਸ ਭੱਠੀ ਸਮਾਨ ਦੇ ਬਰਾਮਦ ਕੀਤੀ ਗਈ । ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ ।