25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮੁਫ਼ਤ ਸਿਹਤ ਕੈਂਪ ਲਗਾਇਆ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)- ਸ਼ੇਖ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਮੁਫ਼ਤ ਸਿਹਤ ਜਾਂਚ ਕੈਂਪ ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਵਲੋਂ ਪੰਜਾਬ ਸਰਕਾਰ ਤੇ ਆਯੂਸ਼ ਵਿਭਾਗ ਦੇ ਪੂਰਨ ਸਹਿਯੋਗ ਨਾਲ ਗੁਰਦੁਆਰਾ ਮਾਈ ਗੋਦੜੀ ਸਾਹਿਬ ਫ਼ਰੀਦਕੋਟ ਵਿਖੇ ਲਗਾਇਆ ਗਿਆ। ਕੈਂਪ ਵਿਚ ਕੁੱਲ 793 ਮਰੀਜ਼ ਆਪਣੀਆਂ ਬਿਮਾਰੀਆਂ ਦੀ ਜਾਂਚ ਕਰਵਾਉਣ ਲਈ ਪਹੁੰਚੇ।

Ad Position 21
No active advertisement
ਅਜੀਤ ਡੈਸਕ 25-09-2026
ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)- ਸ਼ੇਖ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਮੁਫ਼ਤ ਸਿਹਤ ਜਾਂਚ ਕੈਂਪ ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਵਲੋਂ ਪੰਜਾਬ ਸਰਕਾਰ ਤੇ ਆਯੂਸ਼ ਵਿਭਾਗ ਦੇ ਪੂਰਨ ਸਹਿਯੋਗ ਨਾਲ ਗੁਰਦੁਆਰਾ ਮਾਈ ਗੋਦੜੀ ਸਾਹਿਬ ਫ਼ਰੀਦਕੋਟ ਵਿਖੇ ਲਗਾਇਆ ਗਿਆ। ਕੈਂਪ ਵਿਚ ਕੁੱਲ 793 ਮਰੀਜ਼ ਆਪਣੀਆਂ ਬਿਮਾਰੀਆਂ ਦੀ ਜਾਂਚ ਕਰਵਾਉਣ ਲਈ ਪਹੁੰਚੇ। ਆਯੁਰਵੈਦਿਕ ਡਾਕਟਰਾਂ ਨੇ 451 ਅਤੇ ਹੋਮਿਓਪੈਥੀ ਦੇ ਡਾਕਟਰਾਂ ਨੇ 342 ਮਰੀਜ਼ਾਂ ਦੀ ਜਾਂਚ ਕੀਤੀ ਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਿਨ੍ਹਾਂ ਵਿਚ ਔਰਤਾਂ ਵੀ ਸ਼ਾਮਿਲ ਸਨ। ਕੈਂਪ ਦੇ ਪ੍ਰੋਜੈਕਟ ਚੇਅਰਮੈਨ ਦਵਿੰਦਰ ਸਿੰਘ ਨੇ ਸਭਨਾ ਨੂੰ ਜੀ ਆਇਆਂ ਨੂੰ ਕਿਹਾ। ਕੈਂਪ ਦਾ ਰਸਮੀਂ ਉਦਘਾਟਨ ਸਿਮਰਜੀਤ ਸਿੰਘ ਸੇਖੋਂ ਪ੍ਰਧਾਨ ਬਾਬਾ ਫ਼ਰੀਦ ਧਾਰਮਿਕ ਤੇ ਵਿਦਿਅਕ ਸੰਸਥਾਵਾਂ ਫ਼ਰੀਦਕੋਟ ਨੇ ਕੀਤਾ। ਸਿਮਰਜੀਤ ਸਿੰਘ ਸੇਖੋਂ ਨੇ ਨੈਸ਼ਨਲ ਯੂਥ ਕਲੱਬ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਡਾ. ਭਗਵੰਤ ਕੌਰ ਹੋਮਿਓਪੈਥੀ ਅਫ਼ਸਰ ਨੇ ਦੱਸਿਆ ਕਿ ਹੋਮਿਓਪੈਥੀ ਸਾਡੀ ਪੈਥੀ ਵਿਚ ਕੈਂਸਰ ਤੱਕ ਦਾ ਇਲਾਜ ਸੰਭਵ ਹੈ। ਡਾ. ਅਮਿਤਾ ਗੁਪਤਾ ਨੇ ਵੀ ਵੱਡੀ ਗਿਣਤੀ ਵਿਚ ਮਰੀਜ਼ਾਂ ਦੀਆਂ ਬਿਮਾਰੀਆਂ ਦੀ ਜਾਂਚ ਕੀਤੀ। ਕਲੱਬ ਦੇ ਪ੍ਰਧਾਨ ਪ੍ਰਿੰ. ਸੁਰੇਸ਼ ਅਰੋੜਾ ਨੇ ਦੱਸਿਆ ਕਿ ਕਲੱਬ ਪਿਛਲੇ 34 ਸਾਲਾਂ ਤੋਂ ਇਲਾਕੇ ਵਿਚ ਸਮਾਜ ਸੇਵਾ ਦੇ ਕਾਰਜ ਕਰ ਰਿਹਾ ਹੈ। ਨੈਸ਼ਨਲ ਯੂਥ ਕਲੱਬ ਵਲੋਂ ਡਾ. ਅਮਿਤਾ ਗੁਪਤਾ, ਡਾ. ਭਗਵੰਤ ਕੌਰ, ਡਾਕਟਰ ਤਰੁਣ ਸ਼ਰਮਾ, ਡਾ. ਯਾਦਵਿੰਦਰ ਸਿੰਘ, ਨਵਜੋਤ, ਬਲਜਿੰਦਰ ਸਿੰਘ, ਹਰਦੀਪ ਕੌਰ, ਬਲਵਿੰਦਰ ਸਿੰਘ, ਸਰਬਜੀਤ ਸਿੰਘ, ਸੁਖਜਿੰਦਰ ਸਿੰਘ, ਗੁਰਸੇਵਕ ਸਿੰਘ, ਪਰਮਜੀਤ ਸਿੰਘ, ਪਰਮਜੀਤ ਸਿੰਘ ਤੇ ਦੀਪਿਕਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਕਲੱਬ ਵਲੋਂ ਮੁੱਖ ਮਹਿਮਾਨ ਸਿਮਰਜੀਤ ਸਿੰਘ ਸੇਖੋਂ ਨੂੰ ਕਲੱਬ ਮੈਂਬਰਾਂ ਨੇ ਸਨਮਾਨਿਤ ਕੀਤਾ। ਕੈਂਪ ਦੇ ਕੋ ਪ੍ਰੋਜੈਕਟ ਚੇਅਰਮੈਨ ਨਰਾਇਣ ਦਾਸ ਕਾਲੀ ਨੇ ਸਭਨਾ ਦਾ ਧੰਨਵਾਦ ਕੀਤਾ। ਇਸ ਮੌਕੇ ਸੋਨੂੰ ਜੈਨ ਜਨਰਲ ਸਕੱਤਰ, ਪ੍ਰਿਤਪਾਲ ਸਿੰਘ ਕੋਹਲੀ, ਰਾਜੇਸ਼ ਸੁਖੀਜਾ, ਸੁਰਿੰਦਰ ਕੁਮਾਰ, ਡਾ. ਪਰਮਿੰਦਰ ਬੁੱਟਰ, ਵਜਿੰਦਰ ਵਿਨਾਇਕ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਭਾਕਿਯੂ ਲੱਖੋਵਾਲ ਯੂਨੀਅਨ ਪਿੰਡ ਵੀਰੇ ਵਾਲਾ ਕਲਾਂ ਇਕਾਈ ਦੀ ਚੋਣ ਹੋਈ
Ad Position 24