ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ
ਫ਼ਰੀਦਕੋਟ, 24 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਭੋਲੂਵਾਲਾ ਰੋਡ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 24 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਭੋਲੂਵਾਲਾ ਰੋਡ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਭੋਲੂਵਾਲਾ ਰੋਡ ਮੌਜੂਦ ਸਨ ਤਾਂ ਉੱਥੇ ਵਿਕਰਮਜੀਤ ਸਿੰਘ ਉਰਫ਼ ਵਿੱਕੀ ਪੁੱਤਰ ਚਰਨਜੀਤ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 30 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।