25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਰੋੜੀਕਪੂਰਾ ਤੇ ਜੈਤੋ ਪਹੁੰਚਣ ’ਤੇ ਭਰਵਾਂ ਸਵਾਗਤ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ : ਮਨਪ੍ਰੀਤ ਸਿੰਘ ਬਾਦਲ

ਜੈਤੋ, 24 ਸਤੰਬਰ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਪਿੰਡ ਰੋੜੀਕਪੂਰਾ ਅਤੇ ਜੈਤੋ ਦੇ ਰਾਮਲੀਲ੍ਹਾ ਗਰਾਊਂਡ ਪਹੁੰਚਣ ’ਤੇ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਵਿਧਾਇਕ ਗੁਰਵੀਰ ਸਿੰਘ ਬਰਾੜ, ਪੰਜਾਬ ਦੇ ਸਾਬਕਾ ਡੀ.

Ad Position 21
No active advertisement
ਅਜੀਤ ਡੈਸਕ 25-09-2026
ਜੈਤੋ, 24 ਸਤੰਬਰ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਪਿੰਡ ਰੋੜੀਕਪੂਰਾ ਅਤੇ ਜੈਤੋ ਦੇ ਰਾਮਲੀਲ੍ਹਾ ਗਰਾਊਂਡ ਪਹੁੰਚਣ ’ਤੇ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਵਿਧਾਇਕ ਗੁਰਵੀਰ ਸਿੰਘ ਬਰਾੜ, ਪੰਜਾਬ ਦੇ ਸਾਬਕਾ ਡੀ.ਜੀ.ਪੀ. ਪਰਮਦੀਪ ਸਿੰਘ, ਭਾਜਪਾ ਫ਼ਰੀਦਕੋਟ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਨੀਲ ਸ਼ੈਟੀ, ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਬਰਾੜ, ਸੂਬਾ ਜਰਨਲ ਸਕੱਤਰ ਜੀਵਨ ਗਰਗ, ਰਾਜਿੰਦਰ ਸਿੰਘ ਦੇਸ਼ੂ ਯੋਧਾ, ਭਾਜਪਾ ਆਗੂ ਅਤੇ ਫ਼ਿਲਮੀ ਅਦਾਕਾਰ ਹੌਬੀ ਧਾਲੀਵਾਲ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੇ ਸੰਬੋਧਨ ਕਰਦਿਆਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਕਿਸੇ ਇਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਇਸ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਦੁਸ਼ਮਣਾਂ ਨੂੰ ਪਤਾ ਹੈ ਕਿ ਜੇਕਰ ਪੰਜਾਬ ਨੂੰ ਕਮਜ਼ੋਰ ਕੀਤਾ ਜਾਵੇਗਾ ਤਾਂ ਹਿੰਦੁਸਤਾਨ ਖ਼ੁਦ ਕਮਜ਼ੋਰ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਜ਼ਬੂਤੀ ਦੇਸ਼ ਦੀ ਮਜ਼ਬੂਤੀ ਨਾਲ ਜੁੜੀ ਹੋਈ ਹੈ ਅਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਵਿਕਸਤ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਬਰਾਬਰ ਦੇ ਅਧਿਕਾਰ ਅਤੇ ਮੌਕੇ ਮਿਲਣੇ ਚਾਹੀਦੇ ਹਨ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ’ਚੋਂ ਨਸ਼ਿਆਂ ਦੀ ਸਪਲਾਈ ਅਤੇ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ । ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਹਰ ਸੰਭਵ ਯਤਨ ਕਰਨ ਦੀ ਗੱਲ ਵੀ ਉਨ੍ਹਾਂ ਆਖੀ। ਇਸ ਮੌਕੇ ਸੰਦੀਪ ਸਿੰਘ ਬਰਾੜ ਅਤੇ ਹੌਬੀ ਧਾਲੀਵਾਲ ਨੇ ਵੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਤੌਰ ’ਤੇ ਯਤਨ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਪ੍ਰਕਾਸ਼ ਸਿੰਘ ਸੇਵੇਵਾਲਾ ਵਿਧਾਨ ਸਭਾ ਕਨਵੀਨਰ ਅਤੇ ਜ਼ਿਲ੍ਹਾ ਪ੍ਰਧਾਨ ਐਸ.ਸੀ. ਮੋਰਚਾ ਫ਼ਰੀਦਕੋਟ, ਸੰਦੀਪ ਕੁਮਾਰ ਟੋਨੀ ਸ਼ਰਮਾ, ਰਣਬੀਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਹਰਮਨ ਸਿੰਘ ਮੀਤਾ ਮੋਗਾ, ਅਮਰਜੀਤ ਸਿੰਘ ਅਮਰੀ ਸੂਬਾ ਸਕੱਤਰ ਪੰਜਾਬ, ਰਾਮ ਰਤਨ ਜਿੰਦਲ, ਜਸਪਾਲ ਸਿੰਘ ਪੰਜਗਰਾਈਂ, ਰਾਮ ਅਵਤਾਰ ਵਰਮਾ ਜੈਤੋ, ਸ਼ਾਮ ਲਾਲ ਗੋਇਲ, ਵਿਕਾਸ ਗੋਇਲ ਮੰਡਲ ਪ੍ਰਧਾਨ, ਗੋਪਾਲ ਗੋਇਲ, ਡਾ. ਰਮਨਦੀਪ ਸਿੰਘ, ਜਸਪਾਲ ਸਿੰਘ ਸੰਧੂ ਝੱਖੜਵਾਲਾ, ਜਗਮੀਤ ਸਿੰਘ ਢਿੱਲੋਂ ਝੱਖੜਵਾਲਾ, ਨਰ ਸਿੰਘ ਬਰਾੜ ਸਰਕਲ ਪ੍ਰਧਾਨ ਬਾਜਾਖਾਨਾ ਲਖਵਿੰਦਰ ਸਿੰਘ ਰੰਧਾਵਾ, ਜਤਿੰਦਰ ਸਿੰਘ ਰੰਧਾਵਾ, ਕਸ਼ਮੀਰ ਸਿੰਘ, ਕੌਰ ਸਿੰਘ ਸਰਾਵਾਂ, ਗੁਰਮੀਤ ਸਿੰਘ ਫੱਗੂ ਗਿੱਲ ਰਾਮੇਆਣਾ, ਰਾਜਾ ਵੜਿੰਗ, ਹਰਮੇਲ ਸਿੰਘ ਚਹਿਲ, ਲਖਵਿੰਦਰ ਸਿੰਘ ਰੋੜੀਕਪੂਰਾ, ਰੰਜ਼ਨ ਕਾਮਰਾ, ਸੁਮੀਤ ਸੁਖੀਜ਼ਾ ਜ਼ਿਲ੍ਹਾ ਜਰਨਲ ਸਕੱਤਰ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਵਿਚ 33 ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸਮੇਤ ਕਈ ਰਾਜਨ... ਅਗਲੀ ਖ਼ਬਰ ਸਾਹਿਤਕ ਮੇਲੇ ’ਚ ਪੁਸਤਕ ਪ੍ਰੇਮੀਆਂ ਨੇ 35 ਲੱਖ ਦੇ ਕਰੀਬ ਦੀਆਂ ਕਿਤਾਬਾਂ ਖ਼ਰੀਦੀਆਂ
Ad Position 24