25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਝੋਨੇ ਦੀ ਨਿਰਵਿਘਨ ਖ਼ਰੀਦ ਲਈ ਅਗਾਊਂ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਝੋਨੇ ਦੀ ਆਗਾਮੀ ਖ਼ਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖ਼ਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਾਂ, ਲੇਬਰ ਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਤੇ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।

Ad Position 21
No active advertisement
ਅਜੀਤ ਡੈਸਕ 25-09-2026
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਝੋਨੇ ਦੀ ਆਗਾਮੀ ਖ਼ਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖ਼ਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਾਂ, ਲੇਬਰ ਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਤੇ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਖ਼ਰੀਦ ਸਮੇਂ ਝੋਨੇ ਵਿਚ ਨਮੀ ਦੀ ਮਾਤਰਾ 17 ਫ਼ੀਸਦੀ ਤੱਕ ਹੋਣੀ ਚਾਹੀਦੀ ਹੈ। ਇਸ ਲਈ ਕਿਸਾਨ ਆਪਣੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿਚ ਲਿਆਉਣ ਤਾਂ ਜੋ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸਾਨਾਂ ਤੇ ਹੋਰ ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ, ਸਫ਼ਾਈ ਤੇ ਲੋੜੀਂਦੀਆਂ ਲਾਈਟਾਂ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਫ਼ਸਲ ਦੀ ਆਮਦ ਤੇ ਖ਼ਰੀਦ ਦੌਰਾਨ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਵੀ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਮੰਡੀਆਂ ਦੇ ਆਲੇ-ਦੁਆਲੇ ਟ੍ਰੈਫ਼ਿਕ ਵਿਵਸਥਾ ਸੁਚਾਰੂ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬਿਆਂ ਤੋਂ ਆਉਣ ਵਾਲੇ ਝੋਨੇ ਨੂੰ ਪੰਜਾਬ ਦੀਆਂ ਮੰਡੀਆਂ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਢੁਕਵੇਂ ਪੁਲਿਸ ਨਾਕੇ ਤੇ ਗਸ਼ਤ ਯਕੀਨੀ ਬਣਾਈ ਜਾਵੇ। ਉਨ੍ਹਾਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਖ਼ਰੀਦ ਦੌਰਾਨ ਕਿਸੇ ਵੀ ਕਿਸਮ ਦੀ ਸਮੱਸਿਆ ਪੈਦਾ ਨਾ ਹੋਣ ਦਿੱਤੀ ਜਾਵੇ ਤੇ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਤੇ ਹੋਰ ਸੰਬੰਧਿਤ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਸਾਰੇ ਸੰਬੰਧਿਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ। ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ, ਮਿਲਰਾਂ, ਲੇਬਰ ਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨੂੰ ਵੀ ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ. ਇਸ ਮੌਕੇ ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ, ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਤੋਂ ਇਲਾਵਾ ਆੜ੍ਹਤੀਏ, ਮਿਲਰਾਂ, ਲੇਬਰ ਤੇ ਟਰਾਂਸਪੋਰਟਰਾਂ ਦੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਵੱਖ-ਵੱਖ ਖ਼ੇਡ ਟੂਰਨਾਮੈਂਟ ਕਰਵਾਏ ਅਗਲੀ ਖ਼ਬਰ ਪੰਜਗਰਾਈਂ ਕਲਾਂ ਦੀ ਸਹਿਕਾਰੀ ਸਭਾ ਦੀ ਚੋਣ ਨੂੰ ਲੈ ਕੇ ਕੀਤਾ ਮੋਗਾ-ਕੋਟਕਪੂਰਾ ਰੋਡ ਜਾਮ
Ad Position 24