24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਫ਼ਸਲਾਂ ਨੂੰ ਐੱਮ.ਐੱਸ.ਪੀ. ’ਤੇ ਖ਼ਰੀਦਣ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ-ਨਿਰਭੈ ਸਿੰਘ ਢੁੱਡੀਕੇ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਪਿੰਡ ਭੁੱਟੀਵਾਲਾ ਵਿਖੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਕਰ ਰਹੀ ਹੈ, ਜੋ ਕਿਸਾਨੀ ਲਈ ਬਹੁਤ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਦੇ ਸਿਰੇ ਚੜ੍ਹਨ ਨਾਲ ਖੇਤੀਬਾੜੀ ਅਤੇ ਡੇਅਰੀ, ਪੋਲਟਰੀ ਨਾਲ ਸੰਬੰਧਿਤ ਵੱਡੀ ਪੱਧਰ ’ਤੇ ਸਸਤੀਆਂ ਵਸਤੂਆਂ ਭਾਰਤ ਦੀ ਮੰਡੀ ਵਿਚ ਆ ਜਾਣਗੀਆਂ, ਜਿਸ ਦੀ ਵਜ੍ਹਾ ਕਰਕੇ ਇੱਥੋਂ ਦੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿਚ ਰੁਲ੍ਹ ਜਾਵੇਗੀ ਅਤੇ ਇਸੇ ਤਰ੍ਹਾਂ ਦੁੱਧ ਤੇ ਹੋਰ ਚੀਜ਼ਾਂ ਸਸਤੀਆਂ ਆਉਣ ਦੇ ਨਾਲ ਡੇਅਰੀ ਦਾ ਧੰਦਾ ਕਰਨ ਵਾਲੇ ਲੋਕਾਂ ਦਾ ਰੁਜ਼ਗਾਰ ਖ਼ਤਮ ਹੋ ਜਾਵੇਗਾ, ਜਿਸ ਨਾਲ ਪੰਜਾਬ ਦੀ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਵੱਡੀ ਸੱਟ ਵੱਜੇਗੀ।

Ad Position 21
No active advertisement
ਸ਼ੁੱਕਰਵਾਰ, 25 ਸਤੰਬਰ, 2026 25-09-2026
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਪਿੰਡ ਭੁੱਟੀਵਾਲਾ ਵਿਖੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਕਰ ਰਹੀ ਹੈ, ਜੋ ਕਿਸਾਨੀ ਲਈ ਬਹੁਤ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਦੇ ਸਿਰੇ ਚੜ੍ਹਨ ਨਾਲ ਖੇਤੀਬਾੜੀ ਅਤੇ ਡੇਅਰੀ, ਪੋਲਟਰੀ ਨਾਲ ਸੰਬੰਧਿਤ ਵੱਡੀ ਪੱਧਰ ’ਤੇ ਸਸਤੀਆਂ ਵਸਤੂਆਂ ਭਾਰਤ ਦੀ ਮੰਡੀ ਵਿਚ ਆ ਜਾਣਗੀਆਂ, ਜਿਸ ਦੀ ਵਜ੍ਹਾ ਕਰਕੇ ਇੱਥੋਂ ਦੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿਚ ਰੁਲ੍ਹ ਜਾਵੇਗੀ ਅਤੇ ਇਸੇ ਤਰ੍ਹਾਂ ਦੁੱਧ ਤੇ ਹੋਰ ਚੀਜ਼ਾਂ ਸਸਤੀਆਂ ਆਉਣ ਦੇ ਨਾਲ ਡੇਅਰੀ ਦਾ ਧੰਦਾ ਕਰਨ ਵਾਲੇ ਲੋਕਾਂ ਦਾ ਰੁਜ਼ਗਾਰ ਖ਼ਤਮ ਹੋ ਜਾਵੇਗਾ, ਜਿਸ ਨਾਲ ਪੰਜਾਬ ਦੀ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਵੱਡੀ ਸੱਟ ਵੱਜੇਗੀ। ਉਨ੍ਹਾਂ ਕਿਹਾ ਕਿ ਭਾਰਤ ਅਮਰੀਕਾ ਵਿਚਕਾਰ ਮੁਕਤ ਵਪਾਰ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਦੀ ਆਰਥਿਕ ਹਾਲਤ ਡਾਵਾਂਡੋਲ ਹੈ, ਇਸ ਲਈ ਉਕਤ ਵਰਗ ਦੇ ਸਮੁੱਚੇ ਕਰਜ਼ੇ ’ਤੇ ਲਕੀਰ ਮਾਰੀ ਜਾਵੇ। ਪੰਜਾਬ ਵਿਚ ਹਰ ਘਰ ਨੂੰ ਪੀਣ ਵਾਲਾ ਸਾਫ਼ ਪਾਣੀ ਤੇ ਖੇਤੀ ਲਈ ਸਿੰਚਾਈ ਲਈ ਪੂਰਾ ਪਾਣੀ ਦਿੱਤਾ ਜਾਵੇ ਅਤੇ ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਮੁਤਾਬਕ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੀਆਂ ਫ਼ਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ’ਤੇ ਖ਼ਰੀਦਣ ਦੀ ਕਾਨੂਨੀ ਗਾਰੰਟੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ ਰਾਹੀਂ ਬਿਜਲੀ ਸੈਕਟਰ ਨੂੰ ਕਾਰਪੋਰੇਟ ਹਵਾਲੇ ਕਰਨ ਦੀਆਂ ਕੋਝੀਆਂ ਚਾਲਾਂ ਵੀ ਬਹੁਤ ਨਿੰਦਣਯੋਗ ਹਨ ਅਤੇ ਇਸ ਨੂੰ ਵੀ ਰੱਦ ਕਰਨਾ ਚਾਹੀਦਾ ਹੈ। ਇਸ ਮੌਕੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਸੂਬਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਥਾਂਦੇਵਾਲਾ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇਰੋਡੇ, ਬਲਾਕ ਬਰੀਵਾਲਾ ਦੇ ਪ੍ਰਧਾਨ ਜਸਵੰਤ ਸਿੰਘ ਡੋਡਾਂਵਾਲੀ, ਗੁਰਟੇਕ ਸਿੰਘ ਲੰਡੇਰੋਡੇ, ਜਸਬੀਰ ਸਿੰਘ ਸਰਾਏਨਾਗਾ, ਦਵਿੰ ਦਰ ਸਿੰਘ ਲੁਬਾਣਿਆਂਵਾਲੀ, ਗਗਨਦੀਪ ਸਿੰਘ ਥਾਂਦੇਵਾਲਾ, ਦਰਸ਼ਨ ਸਿੰਘ ਭੁੱਟੀਵਾਲਾ, ਜੱਗਾ ਸਿੰਘ ਭੁੱਟੀਵਾਲਾ, ਅੰਗਰੇਜ਼ ਸਿੰਘ ਗੋਨਿਆਣਾ, ਗੁਰਤੇਜ ਸਿੰਘ ਥਾਂਦੇਵਾਲਾ, ਲੱਖਾ ਸਿੰਘ ਵੜਿੰਗ, ਗੁਲਾਬ ਸਿੰਘ ਭੁੱਟੀਵਾਲਾ, ਜਗਸੀਰ ਸਿੰਘ ਸੀਰਾ, ਭਗਵੰਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਕਾਰਨ ਘਰਾਂ ਦੇ ਚਿਰਾਗ ਬੁਝ ਰਹੇ, ਸਰਕਾਰ ਨਸ਼ਿਆਂ ਨੂੰ ਰੋਕਣ ’ਚ ਨਾਕਾਮ: ਦਰਸ਼ਨ ਸਿੰਘ ਢਿੱਲਵਾਂ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਾਂ ਸੰਬੰਧੀ ਮੀਟਿੰਗ
Ad Position 24