ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਦੀ ਹੋ ਰਹੀ ਸ਼ਲਾਘਾ-ਮਾ. ਅਜੈਬ ਸਿੰਘ
ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ’ਚ ਲੋਕਾਂ ਨੂੰ ਜਥੇਬੰਦਕ ਹੋਣ ਦਾ ਸੱਦਾ ਦਿੱਤਾ
ਸਾਦਿਕ, 26 ਸਤੰਬਰ (ਗੁਰਭੇਜ ਸਿੰਘ ਚੌਹਾਨ)-ਅੱਜ ਕਿਰਤੀ ਕਿਸਾਨ ਯੂਨੀਅਨ ਦੀ ਇਕ ਮੀਟਿੰਗ ਪਿੰਡ ਮੁਮਾਰਾ ਵਿਖੇ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਭਾਜਪਾ, ਆਰ.
ਸਾਦਿਕ, 26 ਸਤੰਬਰ (ਗੁਰਭੇਜ ਸਿੰਘ ਚੌਹਾਨ)-ਅੱਜ ਕਿਰਤੀ ਕਿਸਾਨ ਯੂਨੀਅਨ ਦੀ ਇਕ ਮੀਟਿੰਗ ਪਿੰਡ ਮੁਮਾਰਾ ਵਿਖੇ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਭਾਜਪਾ, ਆਰ.ਐਸ.ਐਸ ਦੇ ਫ਼ਾਸ਼ੀਵਾਦ ਬਾਰੇ ਸੁਚੇਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਭਾਜਪਾ ਪੰਜਾਬ ਵਿਚ ਆਪਣੀ ਪਕੜ ਬਣਾ ਰਹੀ ਹੈ ਅਤੇ ਕਿਸ ਤਰ੍ਹਾਂ ਇਸ ਨੂੰ ਰੋਕਿਆ ਜਾ ਸਕਦਾ ਹੈ। ਘੱਟ ਗਿਣਤੀਆਂ ਉੱਪਰ ਹੋ ਰਹੇ ਹਮਲੇ ਅਤੇ ਧਰਮ ਦੇ ਅਧਾਰ ਉੱਪਰ ਚੱਲ ਰਹੀ ਨਫ਼ਰਤ ਬਾਰੇ ਸੁਚੇਤ ਕੀਤਾ ਗਿਆ। ਉਨ੍ਹਾਂ ਮੁਮਾਰੇ ਪਿੰਡ ਵਿਚ ਲੋਕਾਂ ਨੂੰ ਜਥੇਬੰਦ ਹੋਣ ਦਾ ਵੀ ਸੁਨੇਹਾ ਦਿੱਤਾ। ਇਸ ਮੌਕੇ ਪਿੰਡ ਵਿਚ ਚੱਲ ਰਹੇ ਰਸਤੇ ਦੇ ਮਸਲੇ ਬਾਰੇ ਵੀ ਪਿੰਡ ਦੇ ਲੋਕਾਂ ਨੇ ਜਾਣੂ ਕਰਵਾਇਆ। ਸਾਰੀ ਗੱਲ ਸੁਣਨ ਤੋਂ ਬਾਅਦ ਜਥੇਬੰਦੀ ਵਲੋਂ ਮਸਲੇ ਦਾ ਸਾਰਥਿਕ ਹੱਲ ਕੱਢਣ ਦਾ ਵੀ ਭਰੋਸਾ ਦਿੱਤਾ ਗਿਆ । ਇਸ ਮਗਰੋਂ ਸੜਕ ਬਣਾ ਰਹੇ ਜੇ.ਈ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਹ ਮਸਲਾ ਮਾਣਯੋਗ ਅਦਾਲਤ ਵਿਚ ਚੱਲ ਰਿਹਾ ਹੈ ਅਤੇ ਕੋਈ ਵੀ ਫੈਸਲਾ ਆਉਣ ਤੋਂ ਪਹਿਲਾਂ ਉਹ ਲੁੱਕ ਨਹੀਂ ਪਾ ਸਕਦੇ । ਇਸ ਮੌਕੇ ਸੰਦੀਪ ਸਿੰਘ, ਗੁਰਜੀਤ ਸਿੰਘ ਗੋਰਾ , ਜਗਮੀਤ ਸਿੰਘ, ਕਰਨ ਸਿੰਘ, ਨਵਪ੍ਰੀਤ ਸਿੰਘ, ਜਗਪਾਲ ਸਿੰਘ, ਜਸਪਾਲ ਸਿੰਘ, ਨਿਰਮਲ ਸਿੰਘ, ਜਗਸੀਰ ਸਿੰਘ, ਬੇਅੰਤ ਸਿੰਘ, ਸਤਨਾਮ ਸਿੰਘ, ਹਰਮਨ ਸਿੰਘ, ਬੱਬਾ ਸਿੰਘ, ਮਨਪ੍ਰੀਤ ਸਿੰਘ, ਜਸਕਰਨ ਸਿੰਘ, ਬਲਵਿੰਦਰ ਸਿੰਘ ਡੋਡ, ਲਖਵਿੰਦਰ ਸਿੰਘ ਕਿੱਲੀ ਅਤੇ ਸਤਿੰਦਰ ਸਿੰਘ ਆਦਿ ਹਾਜ਼ਰ ਸਨ।