27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 800 ਲੋੜਵੰਦਾਂ ਨੂੰ ਵੰਡੇ ਮੁੱਖ ਮੰਤਰੀ ਸਿਹਤ ਬੀਮਾ ਕਾਰਡ

ਕੋਟਕਪੂਰਾ, 26 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸਾਈਂ ਮੀਆਂ ਮੀਰ ਇੰਟਰਨੈਸ਼ਨਲ ਫ਼ਾਊਂਡੇਸ਼ਨ ਦੇ ਫ਼ਾਊਂਡਰ ਪ੍ਰਧਾਨ ਹਰਭਜਨ ਸਿੰਘ ਬਰਾੜ ਦੇ ਅਕਾਲ ਚਲਾਣਾ ਕਰ ਜਾਣ ਤੋਂ ਬਾਅਦ ਫ਼ਾਊਂਡੇਸ਼ਨ ਦੇ ਕੰਮਕਾਜ ਨੂੰ ਪਹਿਲਾਂ ਵਾਂਗ ਹੀ ਲਗਾਤਾਰਤਾ ਨਾਲ ਚਲਾਉਣ ਲਈ ਉਨ੍ਹਾਂ ਦੀ ਧਰਮ ਪਤਨੀ ਸੁਖਜੀਤ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪੁਰਾਣੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਸਾਈਂ ਮੀਆਂ ਮੀਰ ਇੰਟਰਨੈਸ਼ਨਲ ਫ਼ਾਊਂਡੇਸ਼ਨ ਦੀ ਮੀਟਿੰਗ ਸਮੇਂ ਡਾ. ਮਨਜੀਤ ਸਿੰਘ ਢਿਲੋਂ, ਹਰਭਜਨ ਸਿੰਘ ਬਰਾੜ ਦੇ ਪਰਿਵਾਰਕ ਮੈਂਬਰ ਸੁਖਜੀਤ ਕੌਰ ਬਰਾੜ, ਪ੍ਰਭਜੋਤ ਸਿੰਘ ਬਰਾੜ ਕੈਨੇਡਾ, ਰਮਨੀਕ ਕੌਰ ਅਤੇ ਜ਼ੋਰਾ ਸਿੰਘ ਬਰਾੜ ਆਦਿ। ਅਜੀਤ ਤਸਵੀਰ 27-09-2026
ਕੋਟਕਪੂਰਾ, 26 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸਾਈਂ ਮੀਆਂ ਮੀਰ ਇੰਟਰਨੈਸ਼ਨਲ ਫ਼ਾਊਂਡੇਸ਼ਨ ਦੇ ਫ਼ਾਊਂਡਰ ਪ੍ਰਧਾਨ ਹਰਭਜਨ ਸਿੰਘ ਬਰਾੜ ਦੇ ਅਕਾਲ ਚਲਾਣਾ ਕਰ ਜਾਣ ਤੋਂ ਬਾਅਦ ਫ਼ਾਊਂਡੇਸ਼ਨ ਦੇ ਕੰਮਕਾਜ ਨੂੰ ਪਹਿਲਾਂ ਵਾਂਗ ਹੀ ਲਗਾਤਾਰਤਾ ਨਾਲ ਚਲਾਉਣ ਲਈ ਉਨ੍ਹਾਂ ਦੀ ਧਰਮ ਪਤਨੀ ਸੁਖਜੀਤ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪੁਰਾਣੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ’ਚ ਸਰਬਸੰਮਤੀ ਨਾਲ ਡਾ. ਮਨਜੀਤ ਸਿੰਘ ਢਿੱਲੋਂ ਨੂੰ ਸਾਈਂ ਮੀਆਂ ਮੀਰ ਇੰਟਰਨੈਸ਼ਨਲ ਫ਼ਾਊਂਡੇਸ਼ਨ ਦਾ ਪ੍ਰਧਾਨ ਬਣਾਉਣ ਲਈ ਮਤਾ ਪਾਸ ਕੀਤਾ ਗਿਆ। ਸੁਖਜੀਤ ਕੌਰ ਬਰਾੜ ਜਿਨਾਂ ਨੂੰ ਫ਼ਾਊਂਡੇਸ਼ਨ ਦੇ ਸਰਪ੍ਰਸਤ ਬਣਾਇਆ ਗਿਆ ਹੈ, ਨੇ ਨਿਯੁਕਤੀ ਪੱਤਰ ਡਾ. ਮਨਜੀਤ ਸਿੰਘ ਢਿੱਲੋਂ ਨੂੰ ਸੌਂਪਿਆ ਅਤੇ ਦੱਸਿਆ ਕਿ ਹਰਭਜਨ ਸਿੰਘ ਬਰਾੜ ਨੇ 14 ਜੂਨ 2026 ਨੂੰ ਆਪਣੇ 80ਵੇਂ ਜਨਮ ਦਿਨ ਮੌਕੇ ਆਪ ਹੀ ਡਾ. ਮਨਜੀਤ ਸਿੰਘ ਢਿੱਲੋਂ ਨੂੰ ਫ਼ਾਉਂਡੇਸ਼ਨ ਦਾ ਪ੍ਰਧਾਨ ਬਣਾਉਣ ਦਾ ਐਲਾਨ ਕਰਕੇ ਉਨ੍ਹਾਂ ਨੂੰ ਸਿਰੋਪਾਓ ਦੇ ਦਿੱਤਾ ਸੀ। ਸਰਬਸੰਮਤੀ ਨਾਲ ਇਹ ਮਤਾ ਵੀ ਪਾਸ ਕੀਤਾ ਗਿਆ ਕਿ ਫ਼ਾਉਂਡੇਸ਼ਨ ਦੇ ਹੋਰ ਅਹੁਦੇਦਾਰਾਂ ਦੀ ਚੋਣ ਕਰਨ ਦੇ ਸਾਰੇ ਅਧਿਕਾਰ ਵੀ ਡਾ. ਮਨਜੀਤ ਸਿੰਘ ਢਿੱਲੋਂ ਨੂੰ ਦੇ ਦਿੱਤੇ ਹਨ ਅਤੇ ਉਹ ਆਉਣ ਵਾਲੇ ਦਿਨਾਂ ਵਿਚ ਦੂਜੇ ਸਾਥੀਆਂ ਨਾਲ ਸਲਾਹ ਮਸ਼ਵਰਾ ਕਰਕੇ ਬਾਕੀ ਮੈਂਬਰਾਂ ਦੀ ਚੋਣ ਵੀ ਕਰ ਲੈਣਗੇ। ਇਸ ਮੌਕੇ ਹਰਭਜਨ ਸਿੰਘ ਬਰਾੜ ਦੇ ਪਰਿਵਾਰਕ ਮੈਂਬਰ ਸੁਖਜੀਤ ਕੌਰ ਬਰਾੜ, ਪ੍ਰਭਜੋਤ ਸਿੰਘ ਬਰਾੜ ਕੈਨੇਡਾ, ਰਮਨੀਕ ਕੌਰ ਅਤੇ ਜ਼ੋਰਾ ਸਿੰਘ ਬਰਾੜ ਤੋਂ ਇਲਾਵਾ ਪੁਰਾਣੇ ਮੈਂਬਰ ਜਗਦੀਸ਼ ਸਿੰਘ ਬਮਰਾਹ ਜਨਰਲ ਸਕੱਤਰ, ਐਡਵੋਕੇਟ ਮਨਜੀਤ ਸਿੰਘ ਛੀਨਾ, ਐਡਵੋਕੇਟ ਸੁਰਿੰਦਰ ਸਿੰਘ ਘਰਿਆਲਾ ਅਤੇ ਰਜੀਵ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਰਿਸ਼ੀ ਰਾਮ ਨੂੰ ਇੰਦਰਜੀਤ ਸਿੰਘ ਖ਼ਾਲਸਾ ਯਾਦਗਾਰੀ ਪੁਰਸਕਾਰ ਮਿਲਣ ’ਤੇ ਮੁਬਾਰਕਬਾਦ ਦਿੱਤੀ ਸਰਕਾਰੀ ਸਕੂਲ ਨੂੰ ਪ੍ਰਦੂਸ਼... ਅਗਲੀ ਖ਼ਬਰ ਬਾਬਾ ਫ਼ਰੀਦ ਆਗਮਨ ਪੁਰਬ ’ਤੇ ਮੰਚ ਸੰਚਾਲਕ ਜਸਬੀਰ ਸਿੰਘ ਜੱਸੀ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨ
Ad Position 24