27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਐੱਲ.ਡੀ.ਆਰ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕਸ ’ਚ ਮਾਰੀਆਂ ਮੱਲ੍ਹਾਂ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਥਲੈਟਿਕਸ ਦੇ ਜ਼ੋਨ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਥਾਨਕ ਐੱਲ.

Ad Position 21
No active advertisement
ਅਜੀਤ ਡੈਸਕ 27-09-2026
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਥਲੈਟਿਕਸ ਦੇ ਜ਼ੋਨ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਥਾਨਕ ਐੱਲ.ਡੀ.ਆਰ. ਕਾਨਵੈਂਟ ਸਕੂਲ ਦੇ 13 ਵਿਦਿਆਰਥੀਆਂ ਨੇ ਵੱਖ-ਵੱਖ ਅਥਲੈਟਿਕਸ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕਈ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਅੰਡਰ-17 ਲੜਕੀਆਂ ਵਰਗ ਵਿਚ ਪ੍ਰਭਨੂਰ ਕੌਰ ਨੇ 100 ਮੀਟਰ ਦੌੜ ਵਿਚ ਪਹਿਲਾ, ਵਰਸ਼ਾਪ੍ਰੀਤ ਕੌਰ ਨੇ 1500 ਮੀਟਰ ਦੌੜ ਵਿਚ ਦੂਜਾ, ਤਾਜਵੀਰ ਕੌਰ ਨੇ 400 ਮੀਟਰ ਦੌੜ ਵਿਚ ਪਹਿਲਾ ਅਤੇ ਲੰਬੀ ਛਾਲ ਵਿਚ ਦੂਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਦਰਿਸ਼ਾਵੀਰ ਕੌਰ ਨੇ 800 ਮੀਟਰ ਦੌੜ ਵਿਚ ਦੂਜਾ, ਏਕਨੂਰ ਬਰਾੜ ਨੇ 200 ਮੀਟਰ ਦੌੜ ਵਿਚ ਪਹਿਲਾ ਸਥਾਨ ਅਤੇ ਜਸ਼ਨੂਰਦੀਪ ਕੌਰ ਨੇ 200 ਮੀਟਰ ਦੌੜ ਵਿਚ ਦੂਜਾ ਅਤੇ 1500 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਿਲ ਕੀਤਾ। ਅੰਡਰ-14 ਲੜਕੀਆਂ ਵਰਗ ਵਿਚ ਸਾਖੀਪ੍ਰੀਤ ਕੌਰ ਨੇ 100 ਮੀਟਰ ਦੌੜ ਅਤੇ ਲੰਬੀ ਛਾਲ ਵਿਚ ਪਹਿਲਾ, ਅੰਸ਼ਪ੍ਰੀਤ ਕੌਰ ਨੇ 200 ਮੀਟਰ ਦੌੜ ਵਿਚ ਪਹਿਲਾ ਅਤੇ ਗੁਰਜੋਤ ਕੌਰ ਨੇ 400 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਿਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ 13 ਵਿਦਿਆਰਥੀਆਂ ਵਲੋਂ ਵੱਖ-ਵੱਖ ਮੁਕਾਬਲਿਆਂ ਵਿਚ ਕੀਤੇ ਸ਼ਾਨਦਾਰ ਪ੍ਰਦਰਸ਼ਨ ਵਿਚੋਂ 7 ਲੜਕੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਕੁਆਲੀਫ਼ਾਈ ਕੀਤਾ। ਇਸ ਪ੍ਰਾਪਤੀ ਨਾਲ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਚੇਅਰਮੈਨ ਅਜੇ ਅਰੋੜਾ ਅਤੇ ਪ੍ਰਿੰਸੀਪਲ ਮੈਡਮ ਗੁੰਜਨ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਪੀ.ਟੀ.ਆਈ. ਅਧਿਆਪਕ ਗੁਰਜਿੰਦਰ ਸਿੰਘ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਖੇਡਾਂ ਦੇ ਖੇਤਰ ਵਿਚ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਹਰੀਕੇ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਯਾਦਗਾਰੀ ਸਮਾਗਮ ਕਰਵਾਇਆ ਅਗਲੀ ਖ਼ਬਰ ਠੇਕਾ ਮੁਲਾਜ਼ਮਾਂ ਵਲੋਂ ਕੰਮ ਬੰਦ ਕਰਕੇ ਕੀਤਾ ਰੋਸ ਪ੍ਰਦਰਸ਼ਨ
Ad Position 24