27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਗਿੱਦੜਬਾਹਾ ਦੀ ਮੀਟਿੰਗ ਹੋਈ

ਗਿੱਦੜਬਾਹਾ, 26 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਸਬ ਡਵੀਜ਼ਨ ਕੋਟਭਾਈ ਬਲਾਕ ਅਧੀਨ ਆਉਂਦੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਅਮਨਦੀਪ ਨਾਰੰਗ, ਜ਼ਿਲ੍ਹਾ ਸਕੱਤਰ ਡਾ.

Ad Position 21
No active advertisement
ਅਜੀਤ ਡੈਸਕ 27-09-2026
ਗਿੱਦੜਬਾਹਾ, 26 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਸਬ ਡਵੀਜ਼ਨ ਕੋਟਭਾਈ ਬਲਾਕ ਅਧੀਨ ਆਉਂਦੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਅਮਨਦੀਪ ਨਾਰੰਗ, ਜ਼ਿਲ੍ਹਾ ਸਕੱਤਰ ਡਾ. ਜਤਿੰਦਰ ਸਿੰਘ ਬਾਠ ਅਤੇ ਬਲਾਕ ਪ੍ਰਧਾਨ ਡਾ. ਸੁਰਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਚੱਲ ਰਹੀਆਂ ਗਤੀਵਿਧੀਆਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਸਾਨੂੰ ਨਸ਼ਿਆਂ ਖ਼ਿਲਾਫ਼ ਡਟ ਕੇ ਖੜ੍ਹਨਾ ਚਾਹੀਦਾ ਹੈ ਅਤੇ ਭਰੂਣ ਹੱਤਿਆ ਖ਼ਿਲਾਫ਼ ਤੇ ਸਮਾਜ ਸੇਵਾ ਦੇ ਕੰਮਾਂ ਵਿਚ ਵਧ-ਚੜ੍ਹ ਕੇ ਕੰਮ ਕਰਨਾ ਚਾਹੀਦਾ ਹੈ। ਬੁਲਾਰਿਆਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਣ ਦਾ ਵਾਅਦਾ ਕੀਤਾ ਗਿਆ ਸੀ, ਪ੍ਰੰਤੂ ਅਜੇ ਤੱਕ ਸਰਕਾਰ ਵਲੋਂ ਵਾਅਦਾ ਪੂਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ। ਮੀਟਿੰਗ ਦੌਰਾਨ ਨਵੇਂ ਚੁਣੇ ਗਏ ਅਹੁਦੇਦਾਰ ਡਾ. ਭੁੱਟੋ ਸਿੰਘ ਨੂੰ ਬਲਾਕ ਪ੍ਰਧਾਨ ਅਤੇ ਜਗਦੀਸ਼ ਖਾਨ ਨੂੰ ਬਲਾਕ ਉਪ ਖ਼ਜ਼ਾਨਚੀ ਲਗਾਇਆ ਗਿਆ ਹੈ। ਇਸ ਮੌਕੇ ਚੇਅਰਮੈਨ ਡਾ. ਬਲਰਾਜ ਸਿੰਘ, ਬਲਾਕ ਸਕੱਤਰ ਡਾ. ਪ੍ਰਕਾਸ਼ ਸਿੰਘ, ਡਾ. ਲਛਮਨ ਸਿੰਘ, ਡਾ. ਦਲਜੀਤ ਸਿੰਘ, ਡਾ. ਗੁਰਪਿਆਰ ਸਿੰਘ, ਡਾ. ਸੁਰਿੰਦਰ ਸਿੰਘ, ਡਾ. ਸੁਖਜੀਤ ਸਿੰਘ, ਡਾ. ਸ਼ਮਿੰਦਰ ਸਿੰਘ, ਡਾ. ਸਿਕੰਦਰ ਸਿੰਘ, ਡਾ. ਹਰਵਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ . ਵੀਰ ਸਿੰਘ, ਡਾ. ਪਰਸ਼ਲ ਸਿੰਘ, ਡਾ. ਕਰਮਜੀਤ ਸਿੰਘ, ਡਾ. ਮਨਦੀਪ ਸਿੰਘ, ਡਾ. ਹਰਵਿੰਦਰ ਸਿੰਘ, ਡਾ. ਹਰਜੀਤ ਸਿੰਘ, ਡਾ. ਰਾਜਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਿੱਦੜਬਾਹਾ ਸ਼ਹਿਰ ਅੰਦਰ ਬੇਸਹਾਰਾ ਪਸ਼ੂਆਂ ਦੀ ਭਰਮਾਰ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸਰਕਾਰੀ ਸਕੂਲ ਹਰੀਕੇ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਯਾਦਗਾਰੀ ਸਮਾਗਮ ਕਰਵਾਇਆ
Ad Position 24