27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਨਿਰੋਲ ਸੇਵਾ ਸੰਸਥਾ ਵਲੋਂ ਵੱਖ-ਵੱਖ ਸਕੂਲਾਂ ’ਚ ਸਮਾਗਮ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਜਪੁ ਜੀ ਸਾਹਿਬ ਦੇ ਸ਼ੁੱਧ ਉਚਾਰਨ ਅਤੇ ਕੰਠ ਮੁਕਾਬਲਿਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-09-2026
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਜਪੁ ਜੀ ਸਾਹਿਬ ਦੇ ਸ਼ੁੱਧ ਉਚਾਰਨ ਅਤੇ ਕੰਠ ਮੁਕਾਬਲਿਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਸੰਸਥਾ ਦੇ ਮੁਖੀ ਡਾ. ਜਗਦੀਪ ਸਿੰਘ ਸੋਢੀ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਸਾਲ ਵੀ ਨਵੰਬਰ ਦੇ ਪਹਿਲੇ ਹਫ਼ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਨਮਾਨ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਅਤੇ ਕੰਠ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾ ਸਥਾਨ ਹਾਸਿਲ ਕਰਨ ਵਾਲੇ 13 ਵਿਦਿਆਰਥੀਆਂ ਨੂੰ 1.25 ਲੱਖ ਰੁਪਏ ਪ੍ਰਤੀ ਵਿਦਿਆਰਥੀ, ਦੂਜਾ ਸਥਾਨ ਹਾਸਿਲ ਕਰਨ ਵਾਲੇ 13 ਵਿਦਿਆਰਥੀਆਂ ਨੂੰ 1 ਲੱਖ ਰੁਪਏ ਪ੍ਰਤੀ ਵਿਦਿਆਰਥੀ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ 13 ਵਿਦਿਆਰਥੀਆਂ ਨੂੰ 75 ਹਜ਼ਾਰ ਰੁਪਏ ਪ੍ਰਤੀ ਵਿਦਿਆਰਥੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਦੇ ਪਹਿਲੇ ਪੜਾਅ ਵਿਚ ਸਕੂਲ ਪੱਧਰ ’ਤੇ ਮੁਕਾਬਲੇ ਕਰਵਾਏ ਜਾਣਗੇ, ਜਦਕਿ ਸੈਮੀਫਾਈਨਲ ਤੇ ਫਾਈਨਲ ਮੁਕਾਬਲੇ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣਗੇ। ਇਹ ਮੁਕਾਬਲੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 64 ਪਿੰਡਾਂ ਦੇ ਚੌਥੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਰਵਾਏ ਜਾਣਗੇ। ਡਾ. ਸੋਢੀ ਨੇ ਕਿਹਾ ਕਿ ਮੁਕਾਬਲਿਆਂ ਦਾ ਮੁੱਖ ਮੰਤਵ ਸਕੂਲੀ ਬੱਚਿਆਂ ਨੂੰ ਗੁਰਬਾਣੀ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਹਵਾ, ਪਾਣੀ ਅਤੇ ਧਰਤੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਭਰੋਸਾ ਦਿੱਤਾ ਕਿ ਉਹ ਵਿਦਿਆਰਥੀਆਂ ਨੂੰ ਮੁਕਾਬਲਿਆਂ ਲਈ ਤਿਆਰੀ ਕਰਵਾਉਣਗੇ। ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਦੇ ਛੇਵੀਂ ਜਮਾਤ ਦੇ ਵਿਦਿਆਰਥੀ ਆਰਿਫ਼ ਗੁਪਤਾ ਨੇ ਡਾ. ਜਗਦੀਪ ਸਿੰਘ ਸੋਢੀ ਦਾ ਸੰਬੋਧਨ ਸੁਣਨ ਉਪਰੰਤ ਸਭ ਤੋਂ ਪਹਿਲਾਂ ਹੱਥ ਖੜ੍ਹਾ ਕਰਕੇ ਮੁਕਾਬਲੇ ਵਿਚ ਹਿੱਸਾ ਲੈਣ ਦੀ ਇੱਛਾ ਪ੍ਰਗਟਾਈ, ਜਿਸ ’ਤੇ ਸੰਸਥਾ ਮੁਖੀ ਵਲੋਂ ਉਸ ਨੂੰ ਮੌਕੇ ’ਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜੰਡੋਕੇ-ਰੰਧਾਵਾ ਸੜਕ ’ਤੇ ਸੇਮ ਨਾਲੇ ਦੇ ਪੁਲ ਦੀਆਂ ਸੁਰੱਖਿਆ ਐਂਗਲਾਂ ਨਕਾਰਾ ਤੰਗ ਪੁਲ ਅਤੇ ਟੁੱਟੀ ਸੁਰੱਖਿਆ ਵਿਵਸ... ਅਗਲੀ ਖ਼ਬਰ ਸਰਕਾਰੀ ਸਕੂਲ ਭੁੱਲਰ ਵਿਖੇ ‘ਮੇਰਾ ਯੁਵਾ ਭਾਰਤ’ ਵਲੋਂ ਸੇਵਾ ਪਖਵਾੜਾ ਪ੍ਰੋਗਰਾਮ ਕਰਵਾਇਆ
Ad Position 24