29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ ਹੋ ਗਿਆ ਹੈ। ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੇ ਦਿਨ ਅੰਡਰ-14 ਅਤੇ ਅੰਡਰ-17 ਉਮਰ ਵਰਗ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।

Ad Position 21
No active advertisement
ਮੁੱਖ ਮਹਿਮਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਸਨਮਾਨ ਚਿੰਨ੍ਹ ਭੇਟ ਕਰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ, ਨਾਲ ਹੋਰ। ਅਜੀਤ ਤਸਵੀਰ 29-09-2026
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ ਹੋ ਗਿਆ ਹੈ। ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੇ ਦਿਨ ਅੰਡਰ-14 ਅਤੇ ਅੰਡਰ-17 ਉਮਰ ਵਰਗ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖੇਡ ਮੁਕਾਬਲਿਆਂ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਰਜਿੰਦਰ ਸਿੰਘ ਬਰਾੜ, ਉਪਕਾਰ ਸਿੰਘ ਪ੍ਰਧਾਨ, ਵਿੱਕੀ ਕੁਮਾਰ ਐੱਮ.ਸੀ., ਬਲਵੰਤ ਸਿੰਘ ਸਾਬਕਾ ਜ਼ਿਲ੍ਹਾ ਖੇਡ ਅਫ਼ਸਰ, ਦਿਲਬਾਗ ਸਿੰਘ ਚੇਅਰਪਰਸਨ ਸਪੋਰਟਸ ਵੈੱਲਫ਼ੇਅਰ ਪੰਜਾਬ, ਜਗਜੀਤ ਸਿੰਘ ਸਿੱਧੂ ਪ੍ਰਧਾਨ ਹਾਕੀ ਐਸੋਸੀਏਸ਼ਨ, ਵਿਕਰਮਜੀਤ ਸਿੰਘ ਸਾਬਕਾ ਪੀ.ਸੀ.ਐੱਸ., ਜੋਗਿੰਦਰ ਸਿੰਘ ਹਰਾਜ ਸਾਬਕਾ ਏ.ਈ.ਓ., ਦਲਜੀਤ ਸਿੰਘ ਵੜਿੰਗ ਸਾਬਕਾ ਏ.ਈ.ਓ., ਕਾਲਾ ਥਾਂਦੇਵਾਲਾ ਪ੍ਰਧਾਨ ਕਬੱਡੀ ਐਸੋਸੀਏਸ਼ਨ, ਪੰਮਾ ਥਾਂਦੇਵਾਲਾ ਅੰਤਰਰਾਸ਼ਟਰੀ ਖਿਡਾਰੀ ਅਤੇ ਸੁਖਜਿੰਦਰ ਸਿੰਘ ਬਬਲੂ ਬਰਾੜ ਐੱਮ.ਸੀ. ਸਮੇਤ ਹੋਰ ਪਤਵੰਤੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਵਲੋਂ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਵੱਧ ਤੋਂ ਵੱਧ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਉਪਰੰਤ ਉਨ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਨ ਦਾ ਐਲਾਨ ਕੀਤਾ। ਪਹਿਲੇ ਦਿਨ ਅਥਲੈਟਿਕਸ ਦੇ 400 ਮੀਟਰ ਦੌੜ ਮੁਕਾਬਲੇ ਕਰਵਾਏ ਗਏ। ਅੰਡਰ-17 ਲੜਕਿਆਂ ਦੇ 400 ਮੀਟਰ ਮੁਕਾਬਲੇ ਵਿਚ ਕਰਨਬੀਰ ਸਿੰਘ ਨੇ ਪਹਿਲਾ, ਗਿੱਦੜਬਾਹਾ ਦੇ ਪ੍ਰਭਜੋਤ ਸਿੰਘ ਨੇ ਦੂਜਾ ਅਤੇ ਜਸ਼ਨਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ਨੈਸ਼ਨਲ), ਅਥਲੈਟਿਕਸ, ਫੁੱਟਬਾਲ, ਹੈਂਡਬਾਲ, ਰੋਲਰ ਸਕੇਟਿੰਗ, ਬੈਡਮਿੰਟਨ, ਬਾਸਕਟਬਾਲ, ਕਿੱਕ ਬਾਕਸਿੰਗ, ਬਾਕਸਿੰਗ, ਕੁਸ਼ਤੀ, ਪਾਵਰ ਲਿਫ਼ਟਿੰਗ, ਵੇਟ ਲਿਫ਼ਟਿੰਗ, ਗੱਤਕਾ, ਟੈਨਿਸ ਕ੍ਰਿਕਟ ਬਾਲ, ਆਰਚਰੀ ਅਤੇ ਸ਼ੂਟਿੰਗ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਮੌਕੇ ਮੁੱਖ ਮਹਿਮਾਨ ਤੇ ਹੋਰ ਹਾਜ਼ਰ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ, ਦਫ਼ਤਰੀ ਸਟਾਫ਼, ਸਿੱਖਿਆ ਵਿਭਾਗ ਦੇ ਡੀ.ਪੀ.ਈ./ਪੀ.ਟੀ.ਆਈ., ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਟੀਮ ਅਤੇ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਈਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 119ਵਾਂ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਪੁਲਿਸ ਨੇ ਤਿਉਹਾਰਾਂ ਦੇ ਮੱਦੇਨਜ਼ਰ ਐਂਟੀ-ਸਾਬੋਟੇਜ ਤੇ ਡੌਗ ਸਕੁਐਡ ਟੀਮਾਂ ਨਾਲ ਸਰਚ ਆਪ੍ਰੇਸ਼ਨ ਚਲਾਇਆ
Ad Position 24