28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵੱਖ-ਵੱਖ ਥਾਈਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 119ਵਾਂ ਜਨਮ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ , 28 ਸਤੰਬਰ ( ਰਣਜੀਤ ਸਿੰਘ ਢਿੱਲੋਂ )- ਜਨਵਾਦੀ ਨੌਜਵਾਨ ਸਭਾ ਵਲੋਂ ਸ਼ਹੀਦ - ਏ - ਆਜ਼ਮ ਭਗਤ ਸਿੰਘ ਦਾ 119 ਵਾਂ ਜਨਮ ਦਿਨ ਮਨਾਇਆ ਗਿਆ । ਇਸ ਮੌਕੇ ਸਭਾ ਦੇ ਜ਼ਿਲ੍ਹਾ ਆਗੂ ਜਸਪ੍ਰੀਤ ਸਿੰਘ ਰਾਮਗੜ੍ਹ ਚੂੰਘਾਂ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੀ ਸਮਾਰਕ ’ ਤੇ ਜਾ ਕੇ ਉਨ੍ਹਾਂ ਨੂੰ ਯਾਦ ਕੀਤਾ ।

Ad Position 21
No active advertisement
ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਉਂਦੇ ਹੋਏ ਭਾਜਪਾ ਆਗੂ। 29-09-2026
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜਨਵਾਦੀ ਨੌਜਵਾਨ ਸਭਾ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 119ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਸਭਾ ਦੇ ਜ਼ਿਲ੍ਹਾ ਆਗੂ ਜਸਪ੍ਰੀਤ ਸਿੰਘ ਰਾਮਗੜ੍ਹ ਚੂੰਘਾਂ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੀ ਸਮਾਰਕ ’ਤੇ ਜਾ ਕੇ ਉਨ੍ਹਾਂ ਨੂੰ ਯਾਦ ਕੀਤਾ। ਇਸ ਮੌਕੇ ਜਨਵਾਦੀ ਨੌਜਵਾਨ ਸਭਾ ਦੇ ਮੈਂਬਰਾਂ ਵਲੋਂ ‘ਇਨਕਲਾਬ ਜਿੰਦਾਬਾਦ’ ਤੇ ‘ਸਾਮਰਾਜਵਾਦ ਮੁਰਦਾਬਾਦ’ ਦੇ ਨਾਅਰੇ ਲਗਾਏ ਗਏ। ਇਸ ਮੌਕੇ ਅਭਿਸ਼ੇਕ, ਟਿੰਕੂ, ਅੰਕਿਤ, ਰਾਜ ਕੁਮਾਰ, ਦਰਸ਼ਨ ਸਿੰਘ, ਨਿੰਤਨ, ਗੁਲਸ਼ਨ, ਵਿਕਾਸ, ਸੰਜੇ, ਸੰਦੀਪ, ਸੌਰਵ, ਏਕਮ ਆਦਿ ਹਾਜ਼ਰ ਸਨ। 
ਸ਼ਹੀਦ ਭਗਤ ਸਿੰਘ ਕਲੱਬ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਸ੍ਰੀ ਮੁਕਤਸਰ ਸਾਹਿਬ,  (ਰਣਜੀਤ ਸਿੰਘ ਢਿੱਲੋਂ)-ਸ਼ਹੀਦ ਭਗਤ ਸਿੰਘ ਕਲੱਬ ਵਲੋਂ ਸਥਾਨਕ ਜਲਾਲਾਬਾਦ-ਟਿੱਬੀ ਸਾਹਿਬ ਰੋਡ ਸਥਿਤ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਕਲੱਬ ਪ੍ਰਧਾਨ ਸੰਜੇ ਵਾਲੀਆ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਗਮ ਦੌਰਾਨ ਬਾਗਵਾਲਾ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸੰਬੰਧਿਤ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਕਲੱਬ ਦੇ ਮੈਂਬਰਾਂ ਤੇ ਵੱਖ-ਵੱਖ ਸਮਾਜਿਕ, ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਬੁੱਤਾਂ ’ਤੇ ਫ਼ੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ। ਦੇਸ਼ ਭਗਤੀ ਦੇ ਗੀਤ ਤੇ ਕਵਿਤਾਵਾਂ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਕਲੱਬ ਵਲੋਂ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਤੋਹਫ਼ੇ ਕਲੱਬ ਮੈਂਬਰ ਸਤੀਸ਼ ਕੁਮਾਰ ਅਰੋੜਾ ਵਲੋਂ ਪ੍ਰਦਾਨ ਕੀਤੇ ਗਏ, ਜਦਕਿ ਲੱਡੂਆਂ ਦਾ ਪ੍ਰਸ਼ਾਦ ਖੁੰਗਰ ਸਵੀਟਸ ਹਾਊਸ ਵਲੋਂ ਵੰਡਿਆ ਗਿਆ। ਇਸ ਉਪਰੰਤ ਰਾਮਾ ਕ੍ਰਿਸ਼ਨਾ ਮਿਡਲ ਸਕੂਲ ਵਿਖੇ ਵੀ ਸਮਾਗਮ ਕਰਵਾਇਆ ਗਿਆ, ਜਿੱਥੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਅੱਗੇ ਸ਼ਮਾ ਰੌਸ਼ਨ ਕੀਤੀ ਗਈ। ਇਸ ਮੌਕੇ ਵੱਖ-ਵੱਖ ਮੁਲਾਜ਼ਮ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਕਲੱਬ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ। ਇਸ ਮੌਕੇ ਆਲ ਇੰਡੀਆ ਡੈਮੋਕ੍ਰੇਟਿਕ ਯੂਥ ਫੈਡਰੇਸ਼ਨ ਦੇ ਰਾਜ ਕੁਮਾਰ, ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮਨਜਿੰਦਰ ਸਿੰਘ ਤੇ ਮਿੱਠਾ ਸਿੰਘ, ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਮੰਗਾ ਸਿੰਘ, ਬਲਦੇਵ ਸਿੰਘ ਤੇ ਓਮ ਪ੍ਰਕਾਸ਼, ਮਜ਼ਦੂਰ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਬੱਗਾ ਸਿੰਘ, ਟੀ.ਐਸ.ਯੂ. ਪੰਜਾਬ ਦੇ ਬਲਜਿੰਦਰ ਸ਼ਰਮਾ, ਗੁਰਸੇਵਕ ਸਿੰਘ ਤੇ ਗੁਰਪਾਲ ਪਾਲੀ, ਫਰੀਡਮ ਫਾਈਟਰ ਉਤਰਾਧਿਕਾਰੀ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ, ਕਲੱਬ ਦੇ ਪੀ.ਆਰ.ਓ. ਜਗਦੀਸ਼ ਚੰਦਰ ਜੋਸ਼ੀ, ਡਾ. ਤ੍ਰਿਲੋਕ ਸਿੰਘ, ਪ੍ਰਿੰਸੀਪਲ ਗੁਰਮੀਤ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ, ਕਲੱਬ ਮੈਂਬਰ ਅਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
ਗਿੱਦੜਬਾਹਾ, (ਪਰਮਜੀਤ ਸਿੰਘ ਥੇੜ੍ਹੀ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਭਾਰਤੀ ਜਨਤਾ ਪਾਰਟੀ ਮੰਡਲ ਗਿੱਦੜਬਾਹਾ ਦੇ ਪ੍ਰਧਾਨ ਅਨਮੋਲ ਸੇਠੀ ਦੀ ਅਗਵਾਈ ਹੇਠ ਸਰਵਹਿੱਤਕਾਰੀ ਵਿਦਿਆ ਮੰਦਰ ਸਕੂਲ ਗਿੱਦੜਬਾਹਾ ਵਿਖੇ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਵਿਦਿਆਰਥੀਆਂ ਤੇ ਭਾਜਪਾ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਦਿਆਂ ਉਨ੍ਹਾਂ ਦੇ ਦੇਸ਼ ਦੀ ਆਜ਼ਾਦੀ ਲਈ ਦਿੱਤੇ ਮਹਾਨ ਯੋਗਦਾਨ ਨੂੰ ਯਾਦ ਕੀਤਾ ਗਿਆ। ਅਨਮੋਲ ਸੇਠੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿਚ ਹੀ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਸਕੂਲ ਦੇ ਪ੍ਰਧਾਨ ਮੁਕੇਸ਼ ਗਰਗ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਦੇਸ਼ ਦੇ ਮਹਾਨ ਸ਼ਹੀਦਾਂ ਦੇ ਜੀਵਨ ਤੇ ਸੰਘਰਸ਼ ਬਾਰੇ ਜਾਣਕਾਰੀ ਦੇਣ ਨਾਲ ਉਨ੍ਹਾਂ ਅੰਦਰ ਦੇਸ਼ ਭਗਤੀ ਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਮੌਕੇ ਪ੍ਰਿੰਸੀਪਲ, ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਤੋਂ ਇਲਾਵਾ ਸੀਨੀਅਰ ਭਾਜਪਾ ਆਗੂ ਸਵਰਨ ਸਿੰਘ ਢੱਲਾ, ਮਨੋਜ ਗਰਗ ਗੁੱਡੂ, ਲਲਿਤ ਗਰਗ, ਕਮਲਜੀਤ, ਵਿਜੈ ਰਾਠੌਰ ਤੇ ਖੇਤਾ ਧਾਲੀਵਾਲ ਹਾਜ਼ਰ ਸਨ। ਸਰਕਾਰੀ ਸਕੂਲ ਥਾਂਦੇਵਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਸ੍ਰੀ ਮੁਕਤਸਰ ਸਾਹਿਬ,  (ਰਣਜੀਤ ਸਿੰਘ ਢਿੱਲੋਂ)- ਪਿੰਡ ਥਾਂਦੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 119ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਤਿਆਗ, ਕੁਰਬਾਨੀ ਤੇ ਵਿਚਾਰਧਾਰਾ ਸੰਬੰਧੀ ਵਿਚਾਰ-ਚਰਚਾ ਕਰਵਾਈ ਗਈ। ਸਮਾਗਮ ਵਿਚ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾਈ ਆਗੂ ਤੇ ਕਲਮਕਾਰ ਰਾਮ ਸਵਰਨ ਲੱਖੇਵਾਲੀ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ। ਉਨ੍ਹਾਂ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੇ ਉਨ੍ਹਾਂ ਦੇ ਸੁਪਨਿਆਂ ਦੇ ਸਮਾਜ ਬਾਰੇ ਗੱਲ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਲੁੱਟ-ਰਹਿਤ, ਧਰਮ-ਨਿਰਪੱਖ, ਖ਼ੁਸ਼ਹਾਲ ਤੇ ਬਰਾਬਰੀ ਵਾਲਾ ਸਮਾਜ ਸਿਰਜਣਾ ਲੋਚਦੇ ਸਨ। ਉਨ੍ਹਾਂ ਕਿਹਾ ਕਿ ਆਪਣੇ ਨਾਇਕ ਦੇ ਸੁਪਨਿਆਂ ਵਾਲਾ ਸਮਾਜ ਸਿਰਜਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਸਕੂਲ ਵਿਚ ਕਰਵਾਏ ਪੋਸਟਰ ਤੇ ਪੇਂਟਿੰਗ ਮੁਕਾਬਲਿਆਂ ਵਿਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਤਰਕਸ਼ੀਲ ਸੁਸਾਇਟੀ ਵਲੋਂ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਲੈਕਚਰਾਰ ਪਰਮਜੀਤ ਕੌਰ ਬਰਾੜ ਨੇ ਜੇਤੂ ਵਿਦਿਆਰਥੀਆਂ ਵਲੋਂ ਬਣਾਈਆਂ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਦੀ ਸ਼ਲਾਘਾ ਕਰਦਿਆਂ ਆਰਟ ਐਂਡ ਕਰਾਫ਼ਟ ਅਧਿਆਪਕਾ ਸਰਬਜੀਤ ਕੌਰ ਦੇ ਯੋਗਦਾਨ ਦੀ ਵੀ ਪ੍ਰਸੰਸਾ ਕੀਤੀ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪੰਜਾਬੀ ਅਧਿਆਪਕ ਪਰਮਿੰਦਰ ਖੋਖਰ ਨੇ ਨਿਭਾਈ। 
ਅਲਾਇੰਸ ਕਲੱਬ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)- ਸਥਾਨਕ ਕੱਚਾ ਥਾਂਦੇਵਾਲਾ ਰੋਡ ਸਥਿਤ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਇੰਟਰਨੈਸ਼ਨਲ ਅਲਾਇੰਸ ਕਲੱਬ ਮੁਕਤਸਰ ਜ਼ਿਲ੍ਹਾ 111 (ਐੱਨ) ਅਤੇ ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 119ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਹਾਜ਼ਰ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਅੱਗੇ ਫ਼ੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਇੰਟਰਨੈਸ਼ਨਲ ਅਲਾਇੰਸ ਕਲੱਬ ਜ਼ਿਲ੍ਹਾ 111 ਦੇ ਸਾਬਕਾ ਜ਼ਿਲ੍ਹਾ ਗਵਰਨਰ ਤੇ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਦੇ ਚੇਅਰਮੈਨ ਨਿਰੰਜਣ ਸਿੰਘ ਰੱਖਰਾ ਨੇ ਸਮੂਹ ਹਾਜ਼ਰੀਨ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੱਤੀ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਆਜ਼ਾਦੀ ਸੰਘਰਸ਼ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜਲ੍ਹਿਆਂਵਾਲਾ ਬਾਗ ਦੇ ਸਾਕੇ ਨੇ ਉਨ੍ਹਾਂ ਦੇ ਮਨ ’ਤੇ ਡੂੰਘਾ ਪ੍ਰਭਾਵ ਪਾਇਆ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਕੁਰਬਾਨੀ ਨੂੰ ਦੇਸ਼ ਵਾਸੀ ਹਮੇਸ਼ਾ ਯਾਦ ਰੱਖਣਗੇ। ਇਸ ਮੌਕੇ ਅਲਾਇੰਸ ਕਲੱਬ ਮੁਕਤਸਰ ਦੇ ਪ੍ਰਧਾਨ ਸੁਰਿੰਦਰ ਗਿਰਧਰ, ਸੁਖਮੰਦਰ ਸਿੰਘ ਢਿੱਲੋਂ, ਸੁਖਦਰਸ਼ਨ ਸਿੰਘ ਤੱਗੜ, ਨੱਥਾ ਸਿੰਘ ਤੱਗੜ, ਮਲਕੀਤ ਸਿੰਘ ਸਰਾਂ, ਨਾਮਦੇਵ ਦਰਬਾਰ ਦੇ ਹੈੱਡ ਗ੍ਰੰਥੀ ਭਾਈ ਵਰਿੰਦਰ ਸਿੰਘ, ਰਛਪਾਲ ਸਿੰਘ ਟੀਟਾ, ਜਗਜੀਤ ਸਿੰਘ ਫ਼ੌਜੀ, ਗੁਰਮੀਤ ਸਿੰਘ ਪੁਰਬਾ, ਬਲਵੀਰ ਸਿੰਘ ਜੱਸਲ, ਤਰਸੇਮ ਸਿੰਘ ਤੱਗੜ, ਕਰਨੈਲ ਸਿੰਘ ਬੇਦੀ, ਜਗਸੀਰ ਸਿੰਘ ਤੱਗੜ, ਮੀਡੀਆ ਕੋਆਰਡੀਨੇਟਰ ਸਰਬਜੀਤ ਸਿੰਘ ਪੁਰਬਾ, ਸੁਰਜੀਤ ਕੌਰ, ਰਮਨਦੀਪ ਕੌਰ, ਰਵਿੰਦਰ ਕੌਰ, ਦਵਿੰਦਰ ਕੌਰ ਰਿੰਕੂ, ਪਵਨਦੀਪ ਕੌਰ ਅਤੇ ਗਗਨਦੀਪ ਕੌਰ ਸਮੇਤ ਹੋਰ ਹਾਜ਼ਰ ਸਨ।
 
Ad Position 22
No active advertisement
ਪਿਛਲੀ ਖ਼ਬਰ ਅਭੁੱਲ ਯਾਦ-11ਵੀਂ ਬਰਸੀ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼
Ad Position 24