ਪੰਜਗਰਾਈਂ ਕਲਾਂ ਦੀ ਸਾਬਕਾ ਸਰਪੰਚ ਮਨਜੀਤ ਕੌਰ ਦਾ ਦਿਹਾਂਤ
ਪੰਜਗਰਾਈਂ ਕਲਾਂ, 28 ਸਤੰਬਰ (ਸੁਖਮੰਦਰ ਸਿੰਘ ਬਰਾੜ)-ਪੰਜਗਰਾਈਂ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਰਾਮ ਸਿੰਘ ਸਾਬਕਾ ਪੰਚਾਇਤ ਮੈਂਬਰ ਦੀ ਪਤਨੀ ਸਾਬਕਾ ਸਰਪੰਚ ਮਨਜੀਤ ਕੌਰ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਗਿੱਲ ਪੱਤੀ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।
ਪੰਜਗਰਾਈਂ ਕਲਾਂ, 28 ਸਤੰਬਰ (ਸੁਖਮੰਦਰ ਸਿੰਘ ਬਰਾੜ)-ਪੰਜਗਰਾਈਂ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਰਾਮ ਸਿੰਘ ਸਾਬਕਾ ਪੰਚਾਇਤ ਮੈਂਬਰ ਦੀ ਪਤਨੀ ਸਾਬਕਾ ਸਰਪੰਚ ਮਨਜੀਤ ਕੌਰ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਗਿੱਲ ਪੱਤੀ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ਼ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ, ਸੀਨੀਅਰ ਮੀਤ ਪ੍ਰਧਾਨ ਰਮੇਸ਼ ਕੱਕੜ, ਜ਼ਿਲ੍ਹਾ ਮੀਤ ਪ੍ਰਧਾਨ ਅਮਰਿੰਦਰ ਸਿੰਘ ਬੰਨੀ ਬਰਾੜ, ਸਿਕੰਦਰ ਸਿੰਘ ਮੜਾਕ ਸਾਬਕਾ ਚੇਅਰਮੈਨ ਜੈਤੋ, ਕੁਲਬੀਰ ਸਿੰਘ ਮੱਤਾ ਸਾਬਕਾ ਡੀ.ਜੀ.ਐਮ, ਸਤਨਾਮ ਸਿੰਘ ਪੰਚਾਇਤ ਮੈਂਬਰ, ਪੰਚ ਹਰਚੰਦ ਸਿੰਘ ਬਰਾੜ, ਸਾਬਕਾ ਪੰਚ ਸੁਖਦੇਵ ਸਿੰਘ ਜੌਹਲ, ਸਾਬਕਾ ਸਰਪੰਚ ਅਮਰਜੀਤ ਕੌਰ ਪੰਜਗਰਾਈਂ, ਸੀਨੀਅਰ ਕਾਂਗਰਸੀ ਆਗੂ ਪਵਨ ਗੋਇਲ ਜੈਤੋ, ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ਸਰਬਣ ਸਿੰਘ ਪੰਜਗਰਾਈਂ, ਬੂਟਾ ਸਿੰਘ ਬਰਾੜ, ਗਮਦੂਰ ਸਿੰਘ ਬਰਾੜ, ਭਾਜਪਾ ਆਗੂ ਪਰਮਜੀ ਤ ਕੌਰ ਸਾਬਕਾ, ਮੈਂਬਰ ਪੰਚਾਇਤ ਭਾਜਪਾ ਆਗੂ ਜਸਪਾਲ ਸਿੰਘ ਪੰਜਗਰਾਈਂ, ਸਾਬਕਾ ਸਰਪੰਚ ਬਿਰਸ਼ਾ ਸਿੰਘ, ਰੇਸ਼ਮ ਸਿੰਘ, ਕਾਂਗਰਸ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਮੀਤ ਸਿੰਘ ਬਰਾੜ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।