ਆਦਰਸ਼ ਸਕੂਲ ਕੋਟਭਾਈ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਗਿੱਦੜਬਾਹਾ, 29 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ।
ਗਿੱਦੜਬਾਹਾ, 29 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸੰਬੰਧਿਤ ਉਨ੍ਹਾਂ ਵਲੋਂ ਕੀਤੇ ਗਏ ਸੰਘਰਸ਼ ਨੂੰ ਦਰਸਾਉਂਦਾ ਨਾਟਕ ਖੇਡਿਆ ਗਿਆ। ਬੱਚਿਆਂ ਦੇ ਕੁਇਜ ਮੁਕਾਬਲੇ ਤੋਂ ਇਲਾਵਾ ਭਾਸ਼ਣ, ਕਵਿਤਾਵਾਂ ਦੀ ਪੇਸ਼ਕਾਰੀ ਨਾਲ ਸਭਨਾਂ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ ਗਿਆ। ਡਾ. ਮਨੀਸ਼ਾ ਗੁਪਤਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਮਹਾਨ ਕ੍ਰਾਂਤੀਕਾਰੀ ਹੀ ਨਹੀਂ ਸਨ, ਸਗੋਂ ਉਨ੍ਹਾਂ ਦਾ ਜੀਵਨ ਨੌਜਵਾਨਾਂ ਲਈ ਹਿੰਮਤ, ਚੰਗੀ ਸੋਚ, ਨਿਸ਼ਕਾਮ ਸੇਵਾ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਪ੍ਰੇਰਣਾ ਹੈ। ਸਮਾਗਮ ਨੂੰ ਸਫ਼ਲ ਬਣਾਉਣ ਲਈ ਮਨਦੀਪ ਕੌਰ, ਜਗਦੇਵ ਸਿੰਘ, ਆਨੰਦ ਕੁਮਾਰ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੀ ਅਹਿਮ ਭੂਮਿਕਾ ਰਹੀ। ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ।