‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸਮਾਪਤ
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4’ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ। ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਤੀਜੇ ਦਿਨ ਅੰਡਰ-14 ਤੇ ਅੰਡਰ-17 ਉਮਰ ਵਰਗ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4’ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ। ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਤੀਜੇ ਦਿਨ ਅੰਡਰ-14 ਤੇ ਅੰਡਰ-17 ਉਮਰ ਵਰਗ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕਿੱਕ ਬਾਕਸਿੰਗ ਅੰਡਰ-14 ਲੜਕਿਆਂ ਦੇ 28 ਕਿੱਲੋ ਭਾਰ ਵਰਗ ਵਿਚ ਅਮਨਦੀਪ ਸਿੰਘ ਨੇ ਪਹਿਲਾ, ਗੁਰਨੂਰ ਸਿੰਘ ਨੇ ਦੂਜਾ ਅਤੇ ਨਵੀਨ ਕੁਮਾਰ ਨੇ ਤੀਜਾ ਸਥਾਨ ਹਾਸਿਲ ਕੀਤਾ। 32 ਕਿੱਲੋ ਵਿਚ ਅੰਮ੍ਰਿਤਪਾਲ ਸਿੰਘ ਪਹਿਲੇ, ਏਕਮਜੋਤ ਸਿੰਘ ਦੂਜੇ ਤੇ ਨਵਜੋਤ ਸਿੰਘ ਤੀਜੇ ਸਥਾਨ ’ਤੇ ਰਹੇ। 37 ਕਿੱਲੋ ਵਿਚ ਗੁਰਪ੍ਰੀਤ ਸਿੰਘ ਨੇ ਪਹਿਲਾ, ਆਰਵ ਨੇ ਦੂਜਾ ਤੇ ਹਰਸਾਹਿਬ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। 42 ਕਿੱਲੋ ਵਿਚ ਹਿਮਾਂਸ਼ੂ ਪਹਿਲੇ, ਬੌਬੀ ਦੂਜੇ ਅਤੇ ਅਨੰਤਵੀਰ ਤੇ ਮਨਵੀਰ ਸਿੰਘ ਸਾਂਝੇ ਤੌਰ ’ਤੇ ਤੀਜੇ ਸਥਾਨ ’ਤੇ ਰਹੇ। ਫੁੱਟਬਾਲ ਅੰਡਰ-17 ਲੜਕਿਆਂ ਵਿਚ ਭੁਲੇਰੀਆਂ ਦੀ ਟੀਮ ਨੇ ਪਹਿਲਾ, ਭਲਾਈਆਣਾ ਨੇ ਦੂਜਾ ਅਤੇ ਐਫ਼.ਏ. ਮੁਕਤਸਰ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਵਾਲੀਬਾਲ ਸਮੈਸ਼ਿੰਗ ਅੰਡਰ-17 ਲੜਕਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਖਵਾਲਾ ਦੀ ਟੀਮ ਪਹਿਲੇ, ਪਿੰਡ ਮਲੋਟ ਦੀ ਟੀਮ ਦੂਜੇ ਅਤੇ ਪਿੰਡ ਸਿੱਖਵਾਲਾ ਦੀ ਟੀਮ ਤੀਜੇ ਸਥਾਨ ’ਤੇ ਰਹੀ। ਬੈਡਮਿੰਟਨ ਅੰਡਰ-14 ਲੜਕਿਆਂ ਵਿਚ ਸਮਰਪ੍ਰਤਾਪ ਸਿੰਘ ਵੜਿੰਗ ਨੇ ਪਹਿਲਾ, ਅਰਿਹੰਤ ਗੋਇਲ ਨੇ ਦੂਜਾ ਅਤੇ ਜੈਵਿਨ ਸਿੰਘ ਤੇ ਰੇਹਾਨ ਗਰਗ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ-14 ਲੜਕੀਆਂ ਵਿਚ ਅਨੁਰੀਤ ਕੌਰ ਪਹਿਲੇ, ਵੰਸ਼ਜੋਤ ਕੌਰ ਦੂਜੇ ਅਤੇ ਸਾਰਾ ਤੇ ਸੁਗੰਧਾ ਸਾਂਝੇ ਤੌਰ ’ਤੇ ਤੀਜੇ ਸਥਾਨ ’ਤੇ ਰਹੀਆਂ। ਅੰਡਰ-17 ਲੜਕਿਆਂ ਵਿਚ ਵੈਭਵ ਸ਼ਰਮਾ ਨੇ ਪਹਿਲਾ, ਮਨਜੋਤ ਸਿੰਘ ਨੇ ਦੂਜਾ ਅਤੇ ਅਮੋਲਿਕ ਡਾਬਰਾ ਤੇ ਸ਼ਕਸ਼ਮ ਗਰਗ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ-17 ਲੜਕੀਆਂ ਵਿਚ ਤਨਵੀਰ ਕੌਰ ਬਰਾੜ ਪਹਿਲੇ, ਯਸ਼ਵੀ ਦੂਜੇ ਅਤੇ ਸੁਖਵੀਰ ਕੌਰ ਤੇ ਸਹਿਜਦੀਪ ਕੌਰ ਤੀਜੇ ਸਥਾਨ ’ਤੇ ਰਹੀਆਂ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਵਾਲੀਬਾਲ ਸ਼ੂਟਿੰਗ/ਸਮੈ ਸ਼ਿੰਗ, ਖੋ-ਖੋ, ਕਬੱਡੀ ਸਰਕਲ ਤੇ ਨੈਸ਼ਨਲ, ਅਥਲੈਟਿਕਸ, ਫੁੱਟਬਾਲ, ਹੈਂਡਬਾਲ, ਬੈਡਮਿੰਟਨ, ਬਾਸਕਿਟਬਾਲ, ਕਿੱਕ ਬਾਕਸਿੰਗ, ਬਾਕਸਿੰਗ, ਕੁਸ਼ਤੀ, ਪਾਵਰ ਲਿਫ਼ਟਿੰਗ, ਵੇਟ ਲਿਫ਼ਟਿੰਗ, ਗੱਤਕਾ, ਰੋਲਰ ਸਕੇਟਿੰਗ ਅਤੇ ਸ਼ੂਟਿੰਗ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਖੇਡ ਵਿਭਾਗ ਦੇ ਕੋਚ, ਦਫ਼ਤਰੀ ਸਟਾਫ਼, ਸਿੱਖਿਆ ਵਿਭਾਗ ਦੇ ਡੀ.ਪੀ.ਈ./ਪੀ.ਟੀ.ਆਈ., ਸਿਹਤ ਵਿਭਾਗ ਦੀ ਟੀਮ, ਸੁਰੱਖਿਆ ਟੀਮ ਅਤੇ ਹੋਰ ਪਤਵੰਤੇ ਹਾਜ਼ਰ ਸਨ।