01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕਾਂਗਰਸੀ ਆਗੂ ਸੁਰਿੰਦਰ ਕੌਰ ਰੰਧਾਵਾ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਭਾਜਪਾ ਦੀ ਜਲੰਧਰ ਰੈਲੀ ਇੱਕਠ ਪੱਖੋਂ ਇਤਿਹਾਸਕ ਹੋਵੇਗੀ: ਆਗੂ

ਬਰਗਾੜੀ, 30 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ’ਚ ਸ਼ੁਰੂ ਕੀਤੀ ‘ਨਸ਼ਾ ਮੁਕਤ ਯਾਤਰਾ ਦੀ ਸਮਾਪਤੀ ਜਲੰਧਰ ਵਿਖੇ ਇਕ ਵਿਸ਼ਾਲ ਰੈਲੀ ਨਾਲ ਕੀਤੀ ਜਾ ਰਹੀ ਹੈ ਜਿਸ ਨੂੰ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਹੋਰ ਕੇਂਦਰੀ ਤੇ ਸੂਬਾਈ ਆਗੂ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਇਸ ਰੈਲੀ ’ਚ ਸ਼ਾਮਿਲ ਹੋਣ ਲਈ ਵੱਖ-ਵੱਖ ਪਿੰਡਾਂ ’ਚ ਬੱਸਾਂ ਰਾਹੀਂ ਭਾਜਪਾ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਪਹੁੰਚ ਰਹੇ ਹਨ।

Ad Position 21
No active advertisement
ਅਜੀਤ ਡੈਸਕ 01-10-2026
ਬਰਗਾੜੀ, 30 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ’ਚ ਸ਼ੁਰੂ ਕੀਤੀ ‘ਨਸ਼ਾ ਮੁਕਤ ਯਾਤਰਾ ਦੀ ਸਮਾਪਤੀ ਜਲੰਧਰ ਵਿਖੇ ਇਕ ਵਿਸ਼ਾਲ ਰੈਲੀ ਨਾਲ ਕੀਤੀ ਜਾ ਰਹੀ ਹੈ ਜਿਸ ਨੂੰ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਹੋਰ ਕੇਂਦਰੀ ਤੇ ਸੂਬਾਈ ਆਗੂ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਇਸ ਰੈਲੀ ’ਚ ਸ਼ਾਮਿਲ ਹੋਣ ਲਈ ਵੱਖ-ਵੱਖ ਪਿੰਡਾਂ ’ਚ ਬੱਸਾਂ ਰਾਹੀਂ ਭਾਜਪਾ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਪਹੁੰਚ ਰਹੇ ਹਨ। ਇਸ ਕਰਕੇ ਇੱਕਠ ਪੱਖੋਂ ਇਹ ਰੈਲੀ ਇਤਿਹਾਸਕ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਡਾ. ਬਲਵਿੰਦਰ ਸਿੰਘ ਬਰਗਾੜੀ, ਐਸ.ਸੀ.ਸੈਲ ਦੇ ਮੀਤ ਪ੍ਰਧਾਨ ਪੰਜਾਬ ਜਸਪਾਲ ਸਿੰਘ ਪੰਜਗਰਾਈਂ, ਮੰਡਲ ਪ੍ਰਧਾਨ ਹਰਮੇਲ ਸਿੰਘ ਚਹਿਲ ਨੇ ਪਿੰਡ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਰੈਲੀ ’ਚ ਸ਼ਾਮਿਲ ਹੋਣ ਲਈ ਜਾਣ ਵਾਲੇ ਵਰਕਰਾਂ ਦੀਆਂ ਬੱਸਾਂ ਨੂੰ ਰਵਾਨਾ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਇਹ ਰੈਲੀ ਪ੍ਰਤੀ ਭਾਜਪਾ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਹ ਰੈਲੀ ਪੰਜਾਬ ’ਚ 2027 ’ਚ ਪੰਜਾਬ ’ਚ ਬਣਨ ਜਾ ਰਹੀ ਭਾਜਪਾ ਦੀ ਸਰਕਾਰ ਦਾ ਮੁੱਢ ਬੰਨ੍ਹੇਗੀ। ਆਗੂਆਂ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਪੰਜਾਬ ’ਚ ਡਬਲ ਇੰਜਨ ਵਾਲੀ ਸਰਕਾਰ ਬਣਾਉਣਾ ਚਾਹੁੰਦੇ ਹਨ ਤਾਂ ਪੰਜਾਬ ’ਚ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਦਾ ਖਾਤਮਾ ਅਤੇ ਪੰਜਾਬ ਦੀ ਕਿਸਾਨੀ ਨੂੰ ਹੋਰ ਪ੍ਰਫੁੱਲਿਤ ਕਰਕੇ ਪੰਜਾਬ ਨੂੰ ਮੁੜ ਤੋਂ ਖੁਸ਼ਹਾਲੀ ਦੇ ਰਾਹ ਤੋਰਿਆਂ ਜਾ ਸਕੇ। ਇਸ ਮੌਕੇ ਬਲਾਕ ਸੰਮਤੀ ਮੈਂਬਰ ਵਿਜੈ ਕੁਮਾਰ ਵਿੱਕੀ, ਜਸਪਾਲ ਸਿੰਘ ਝੱਖੜਵਾਲਾ, ਜੱਗਾ ਬਰਗਾੜੀ, ਆਤਮਾ ਰਾਮ ਆਦਿ ਤੋਂ ਇਲਾਵਾ ਹੋਰ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੇਰ ਸ਼ਾਮ ਸ੍ਰੀ ਮੁਕਤਸਰ ਸਾਹਿਬ ਵਿਖੇ ਅਣਪਛਾਤੇ ਨੌਜਵਾਨਾਂ ਵੱਲੋਂ ਸੈਲੂਨ ’ਤੇ ਹਮਲਾ- ਦੁਕਾਨ ਮਾਲਕ ਗੰਭੀਰ ਜ਼ਖਮੀ ਅਗਲੀ ਖ਼ਬਰ ਰਾਜਾ ਵੜਿੰਗ ਤੇ ਹੋਰ ਆਗੂਆਂ ਵਲੋਂ ਨੰਬਰਦਾਰ ਮੰਦਰ ਸਿੰਘ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ
Ad Position 24