30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਗੁਰੂ ਨਾਨਕ ਕਾਲਜ ਵਿਖੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ , 30 ਸਤੰਬਰ ( ਰਣਜੀਤ ਸਿੰਘ ਢਿੱਲੋਂ )- ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗਰੈਜੂਏਟ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਬੀ . ਐੱਸ .

Ad Position 21
No active advertisement
ਗੁਰਮੀਤ ਕੌਰ 01-10-2026
ਸ੍ਰੀ ਮੁਕਤਸਰ ਸਾਹਿਬ , 30 ਸਤੰਬਰ ( ਰਣਜੀਤ ਸਿੰਘ ਢਿੱਲੋਂ )- ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗਰੈਜੂਏਟ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਬੀ . ਐੱਸ . ਸੀ . ਐੱਫ਼ . ਡੀ . ਸਮੈਸਟਰ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਵਲੋਂ ਮਈ 2026 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ । ਵਿਭਾਗ ਮੁਖੀ ਸੀਮਾ ਰਾਣੀ ਨੇ ਦੱਸਿਆ ਕਿ ਗੁਰਲੀਨ ਕੌਰ ਪੁੱਤਰੀ ਜਗਤਾਰ ਸਿੰਘ ਨੇ 9.38 ਐੱਸ . ਜੀ . ਪੀ . ਏ . ਹਾਸਿਲ ਕਰਦਿਆਂ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਦੇ ਨਾਲ - ਨਾਲ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਦੂਜਾ ਸਥਾਨ ਹਾਸਿਲ ਕੀਤਾ । ਇਸੇ ਤਰ੍ਹਾਂ ਜਸਲੀਨ ਕੌਰ ਤੇ ਅਨੁਪ੍ਰੀਤ ਕੌਰ ਨੇ 9.13 ਐੱਸ . ਜੀ . ਪੀ . ਏ . ਨਾਲ ਕਾਲਜ ਵਿਚ ਸਾਂਝਾ ਦੂਜਾ ਸਥਾਨ , ਜਦਕਿ ਬਾਬਨਜੋਤ ਕੌਰ ਤੇ ਏਕਮਨੂਰ ਕੌਰ ਨੇ 8.88 ਐੱਸ . ਜੀ . ਪੀ . ਏ . ਨਾਲ ਸਾਂਝਾ ਤੀਜਾ ਸਥਾਨ ਹਾਸਿਲ ਕੀਤਾ । ਇਸ ਸ਼ਾਨਦਾਰ ਨਤੀਜੇ ’ ਤੇ ਪ੍ਰਿੰਸੀਪਲ ਡਾ . ਸਰਬਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਤੇ ਪ੍ਰਾਪਤੀ ਦੀ ਸ਼ਲਾਘਾ ਕੀਤੀ । ਉਨ੍ਹਾਂ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਨਿਰੰਤਰ ਮਾਰਗ ਦਰਸ਼ਨ , ਸਹਿਯੋਗ ਤੇ ਉਚ ਪੱਧਰੀ ਅਕਾਦਮਿਕ ਤਿਆਰੀ ਮੁਹੱਈਆ ਕਰਵਾਉਣ ਲਈ ਵਿਭਾਗ ਦੀ ਸਮੁੱਚੀ ਟੀਮ ਦੀ ਵੀ ਪ੍ਰਸੰਸਾ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਅਥਲੈਟਿਕ ਮੁਕਾਬਲਿਆਂ ’ਚ ਸ੍ਰੀ ਚੇਤਨਿਆ ਟੈਕਨੋ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ
Ad Position 24