30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਆਈ.ਟੀ.ਆਈ. ਬਾਦਲ ਨੂੰ ਮੁੜ ਚਾਲੂ ਨਾ ਕਰਨ ’ਤੇ ਪੀ.ਐਸ.ਯੂ. ਵਲੋਂ ਸੰਘਰਸ਼ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਆਈ. ਟੀ.

Ad Position 21
No active advertisement
ਅਜੀਤ ਡੈਸਕ 01-10-2026
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਆਈ.ਟੀ.ਆਈ. ਬਾਦਲ ਨੂੰ ਮੁੜ ਚਾਲੂ ਕਰਨ ਦਾ ਭਰੋਸਾ ਦੇਣ ਦੇ ਬਾਵਜੂਦ ਦੋ ਮਹੀਨੇ ਬੀਤ ਜਾਣ ’ਤੇ ਵੀ ਕੋਈ ਠੋਸ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਪੰਜਾਬ ਸਟੂਡੈਂਟਸ ਯੂਨੀਅਨ (ਪੀ.ਐਸ.ਯੂ.) ਨੇ ਸਰਕਾਰ ਖ਼ਿਲਾਫ਼ ਮੁੜ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਕੌਰ ਤੇ ਮੀਤ ਪ੍ਰਧਾਨ ਰਜਿੰਦਰ ਢਿੱਲਵਾਂ ਨੇ ਕਿਹਾ ਕਿ ਆਈ.ਟੀ.ਆਈ. ਬਾਦਲ ਨੂੰ ਖਿਓਵਾਲੀ ਆਈ.ਟੀ.ਆਈ. ਵਿਚ ਤਬਦੀਲ ਕਰਨ ਦੇ ਫ਼ੈਸਲੇ ਵਿਰੁੱਧ ਯੂਨੀਅਨ ਵਲੋਂ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੰਮਾ ਸੰਘਰਸ਼ ਕੀਤਾ ਗਿਆ ਸੀ। ਆਗੂਆਂ ਨੇ ਦੱਸਿਆ ਕਿ ਸੰਘਰਸ਼ ਦੇ ਦਬਾਅ ਤਹਿਤ 29 ਜੁਲਾਈ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਬਾਅਦ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਪੀ.ਐਸ.ਯੂ. ਆਗੂਆਂ ਦੀ ਮੀਟਿੰਗ ਹੋਈ ਸੀ। ਉਨ੍ਹਾਂ ਅਨੁਸਾਰ ਮੀਟਿੰਗ ਵਿਚ ਆਈ.ਟੀ.ਆਈ. ਬਾਦਲ ਨੂੰ ਜਲਦ ਮੁੜ ਚਾਲੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਵੀ ਗੁਰਮੀਤ ਸਿੰਘ ਖੁੱਡੀਆਂ ਨਾਲ ਦੋ ਵਾਰ ਮੁਲਾਕਾਤ ਕੀਤੀ ਗਈ ਪਰ ਸਤੰਬਰ ਦੇ ਅੰਤ ਤੱਕ ਮਸਲੇ ਦਾ ਹੱਲ ਨਹੀਂ ਹੋਇਆ। ਜ਼ਿਲ੍ਹਾ ਸਕੱਤਰ ਨੌਨਿਹਾਲ ਸਿੰਘ ਥਾਂਦੇਵਾਲਾ ਨੇ ਦੋਸ਼ ਲਾਇਆ ਕਿ ਸਰਕਾਰੀ ਵਿਦਿਅਕ ਸੰਸਥਾਵਾਂ ਨੂੰ ਬੰਦ ਜਾਂ ਮਰਜ਼ ਕਰਨ ਦੀ ਬਜਾਏ, ਸਰਕਾਰ ਨੂੰ ਇਨ੍ਹਾਂ ਵਿਚ ਲੋੜੀਂਦਾ ਸਟਾਫ਼, ਨਵੇਂ ਕੋਰਸ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਸਰਕਾਰ ਤੋਂ ਆਈ.ਟੀ.ਆਈ. ਬਾਦਲ ਨੂੰ ਬਿਨਾਂ ਹੋਰ ਦੇਰੀ ਤੋਂ ਮੁੜ ਚਾਲੂ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਜਲਦ ਹੀ ਜ਼ੋਨ ਕਮੇਟੀ ਦੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਅਤੇ ਆਈ.ਟੀ.ਆਈ. ਬਾਦਲ ਨੂੰ ਮੁੜ ਚਾਲੂ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਨੇ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ
Ad Position 24