ਸਰਕਾਰੀ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੀ ਐਨ. ਐਸ.
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੀ ਐਨ.ਐਸ.ਐਸ. ਯੂਨਿਟ ਵਲੋਂ ਪ੍ਰਿੰਸੀਪਲ ਮੰਜੂ ਕਪੂਰ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਪ੍ਰੋ. ਹਰਮੀਤ ਕੌਰ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਧਾਰਾ ਤੇ ਆਜ਼ਾਦ ਭਾਰਤ ਸੰਬੰਧੀ ਉਨ੍ਹਾਂ ਦੇ ਸੁਪਨੇ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਲਈ ਆਜ਼ਾਦੀ ਦਾ ਅਰਥ ਸਿਰਫ਼ ਅੰਗਰੇਜ਼ੀ ਹਕੂਮਤ ਤੋਂ ਮੁਕਤੀ ਨਹੀਂ ਸੀ, ਸਗੋਂ ਗ਼ਰੀਬੀ, ਅਨਪੜ੍ਹਤਾ ਤੇ ਜਾਤ-ਪਾਤ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਵੀ ਮੁਕਤੀ ਸੀ। ਉਨ੍ਹਾਂ ਦੇ ਵਿਚਾਰਾਂ ਅਨੁਸਾਰ ਇਕ ਬਰਾਬਰੀ ਵਾਲਾ, ਸਿੱਖਿਅਤ ਅਤੇ ਖ਼ੁਸ਼ਹਾਲ ਸਮਾਜ ਦੀ ਸਿਰਜਣਾ ਮਹੱਤਵਪੂਰਨ ਸੀ। ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਕੰਵਰਜੀਤ ਸਿੰਘ ਅਤੇ ਪ੍ਰੋ. ਬੂਟਾ ਸਿੰਘ ਸਮੇਤ ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।