30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਰਾਤ ਸਮੇਂ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 01-10-2026
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਪੁਲਿਸ ਵਲੋਂ ਵਿਸ਼ੇਸ਼ ਹਾਈਟੈਕ ਨਾਈਟ ਆਪ੍ਰੇਸ਼ਨ ਚਲਾਇਆ ਗਿਆ। ਰਾਤ 8 ਵਜੇ ਸ਼ੁਰੂ ਹੋਏ ਇਸ ਆਪ੍ਰੇਸ਼ਨ ਦੌਰਾਨ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਸਬ ਡਵੀਜ਼ਨਾਂ ਵਿਚ 35 ਨਾਕੇ ਲਗਾ ਕੇ ਸਖ਼ਤ ਚੈਕਿੰਗ ਕੀਤੀ ਗਈ। ਇਸ ਦੌਰਾਨ 1 ਐੱਸ.ਪੀ., 6 ਡੀ.ਐੱਸ.ਪੀ. ਅਤੇ 400 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਰਹੇ। ਆਪ੍ਰੇਸ਼ਨ ਦੀ ਖ਼ਾਸੀਅਤ ਇਹ ਰਹੀ ਕਿ ਹਰੇਕ ਨਾਕੇ ’ਤੇ ਆਨਲਾਈਨ ਸਟੈਂਡਿੰਗ ਹਾਈਟੈਕ ਕੈਮਰੇ ਲਗਾ ਕੇ ਉਨ੍ਹਾਂ ਨੂੰ ਕੰਟਰੋਲ ਰੂਮ ਨਾਲ ਜੋੜਿਆ ਗਿਆ। ਸੀਨੀਅਰ ਅਧਿਕਾਰੀਆਂ ਵਲੋਂ ਕੈਮਰਿਆਂ ਦੀ ਲਾਈਵ ਫ਼ੁਟੇਜ ਰਾਹੀਂ ਨਾਕਿਆਂ ਦੀ ਚੈਕਿੰਗ ਅਤੇ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦੀ ਨਿਗਰਾਨੀ ਕੀਤੀ ਗਈ। ਐੱਸ.ਪੀ. (ਡੀ.) ਅਸ਼ੋਕ ਮੀਨਾ ਸਮੇਤ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਨਾਕਿਆਂ ਦਾ ਜਾਇਜ਼ਾ ਲਿਆ। ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਮੁੱਖ ਸੜਕਾਂ, ਬਾਜ਼ਾਰਾਂ ਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਚੈਕਿੰਗ ਕੀਤੀ। ਸ਼ੱਕੀ ਵਿਅਕਤੀਆਂ ਦੀ ਵਿਸ਼ੇਸ਼ ਐਪ ਰਾਹੀਂ ਤਸਦੀਕ ਅਤੇ ਲਾਵਾਰਸ ਵਾਹਨਾਂ ਦੀ ਵਾਹਨ ਐਪ ਰਾਹੀਂ ਜਾਂਚ ਕੀਤੀ ਗਈ। ਵਾਹਨਾਂ ਦੇ ਦਸਤਾਵੇਜ਼ਾਂ ਤੇ ਨੰਬਰ ਪਲੇਟਾਂ ਦੀ ਜਾਂਚ ਕਰਦਿਆਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਐੱਸ.ਐੱਸ.ਪੀ. ਨੇ ਕਿਹਾ ਕਿ ਗ਼ੈਰ-ਕਾਨੂੰਨੀ ਗਤੀਵਿਧੀਆਂ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਟਰਾਲੀ ’ਚੋਂ 70-80 ਬੋਰੀਆਂ ਚਾਵਲ ਚੋਰੀ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
Ad Position 24