02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਜਗਦੇਵ ਸਿੰਘ ਜੱਗਾ ਕਾਂਗਰਸ ਓ.ਬੀ.ਸੀ. ਸੈੱਲ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਅਕਾਲਗੜ੍ਹ ਵਾਸੀ ਜਗਦੇਵ ਸਿੰਘ ਜੱਗਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ. ਬੀ.

Ad Position 21
No active advertisement
ਅਜੀਤ ਡੈਸਕ 02-10-2026
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਅਕਾਲਗੜ੍ਹ ਵਾਸੀ ਜਗਦੇਵ ਸਿੰਘ ਜੱਗਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ.ਬੀ.ਸੀ. ਸੈੱਲ ਵਲੋਂ ਸ੍ਰੀ ਮੁਕਤਸਰ ਸਾਹਿਬ ਦਾ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਭਾਈ ਜਸ਼ਨਦੀਪ ਚਹਿਲ ਵਲੋਂ ਆਪਣੇ ਗ੍ਰਹਿ ਵਿਖੇ ਮੂੰਹ ਮਿੱਠਾ ਕਰਵਾ ਕੇ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਗਗਨਦੀਪ ਸਿੰਘ ਬੌਬੀ ਵੀ ਹਾਜ਼ਰ ਸਨ। ਜਾਰੀ ਨਿਯੁਕਤੀ ਪੱਤਰ ਅਨੁਸਾਰ ਜਗਦੇਵ ਸਿੰਘ ਜੱਗਾ ਨੂੰ ਤੁਰੰਤ ਪ੍ਰਭਾਵ ਨਾਲ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਵਲੋਂ ਜ਼ਿਲ੍ਹਾ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ, ਪਾਰਟੀ ਵਰਕਰਾਂ ਅਤੇ ਓ.ਬੀ.ਸੀ. ਭਾਈਚਾਰੇ ਦੇ ਨੁਮਾਇੰਦਿਆਂ ਨਾਲ ਤਾਲਮੇਲ ਬਣਾਉਣ ਅਤੇ ਪੰਜਾਬ ਓ.ਬੀ.ਸੀ. ਸੈੱਲ ਦੇ ਪ੍ਰੋਗਰਾਮਾਂ ਤੇ ਦਿਸ਼ਾ-ਨਿਰਦੇਸ਼ਾਂ ਨੂੰ ਜ਼ਿਲ੍ਹੇ ਵਿਚ ਅੱਗੇ ਵਧਾਉਣ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਭਾਈ ਜਸ਼ਨ ਚਹਿਲ ਤੇ ਸਾਬਕਾ ਵਿਧਾਇਕ ਕਰਨ ਕੌਰ ਬਰਾੜ ਨੇ ਜਗਦੇਵ ਸਿੰਘ ਜੱਗਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜੱਗਾ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਜਗਦੇਵ ਸਿੰਘ ਜੱਗਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਓ.ਬੀ.ਸੀ. ਭਾਈਚਾਰੇ ਨਾਲ ਤਾਲਮੇਲ ਕਰਕੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸੀ.ਐਮ. ਦੀ ਯੋਗਸ਼ਾਲਾ ਤਹਿਤ ਹਜ਼ਾਰਾਂ ਲੋਕ ਰੋਜ਼ਾਨਾ ਕਰ ਰਹੇ ਹਨ ਯੋਗਾ ਜ਼ਿਲ੍ਹੇ ’ ਚ 18,377 ਮੈਂਬਰਾਂ ਨੇ ਕਰਵਾਈ ਰਜਿਸਟ੍ਰੇ... ਅਗਲੀ ਖ਼ਬਰ ਡਾਕਖਾਨੇ ਵਾਲੀ ਗਲੀ ਦਾ ਇੰਟਰਲਾਕ ਟਾਈਲਾਂ ਨਾਲ ਚੱਲ ਰਿਹਾ ਨਿਰਮਾਣ ਵਿਵਾਦਾਂ ’ਚ ਘਿਰਿਆ
Ad Position 24