01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਪ੍ਰੀਖਿਆ ਦਾ ਨਤੀਜਾ ਐਲਾਨਿਆ

ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਸ੍ਰੀ ਮੁਕਤਸਰ ਸਾਹਿਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲੀ ਵਿਦਿਆਰਥੀਆਂ ਦੀ ਨੈਤਿਕ ਸਿੱਖਿਆ ਪ੍ਰੀਖਿਆ ਅਗਸਤ 2026 ਦੌਰਾਨ ਕਰਵਾਈ ਗਈ। ਇਸ ਪ੍ਰੀਖਿਆ ਵਿਚ ਜ਼ਿਲ੍ਹੇ ਦੇ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਲਗਪਗ 2300 ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 02-10-2026
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਸ੍ਰੀ ਮੁਕਤਸਰ ਸਾਹਿਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲੀ ਵਿਦਿਆਰਥੀਆਂ ਦੀ ਨੈਤਿਕ ਸਿੱਖਿਆ ਪ੍ਰੀਖਿਆ ਅਗਸਤ 2026 ਦੌਰਾਨ ਕਰਵਾਈ ਗਈ। ਇਸ ਪ੍ਰੀਖਿਆ ਵਿਚ ਜ਼ਿਲ੍ਹੇ ਦੇ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਲਗਪਗ 2300 ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੀਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਮਹਾਨ ਸਿੱਖ ਵਿਰਸੇ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜ ਕੇ ਉਨ੍ਹਾਂ ਅੰਦਰ ਚੰਗੇ ਗੁਣਾਂ ਦਾ ਵਿਕਾਸ ਕਰਨਾ ਅਤੇ ਉਨ੍ਹਾਂ ਨੂੰ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕਰਨਾ ਹੈ। ਪ੍ਰੀਖਿਆ ਦੇ ਦਰਜਾ ਦੂਜਾ (ਛੇਵੀਂ ਤੋਂ ਅੱਠਵੀਂ ਜਮਾਤ) ਦੇ ਨਤੀਜੇ ਵਿਚ ਜੋਬਨਮੀਤ ਸਿੰਘ ਪੁੱਤਰ ਗੁਰਵਿੰਦਰ ਸਿੰਘ ਜਮਾਤ ਅੱਠਵੀਂ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਨੇ ਪਹਿਲਾ, ਰਵਿੰਦਰ ਕੌਰ ਪੁੱਤਰੀ ਜਸਵਿੰਦਰ ਸਿੰਘ ਜਮਾਤ ਅੱਠਵੀਂ ਕੁਲਵੰਤ ਜੋਸ਼ੀ ਰਿਜਨਲ ਮੈਮੋਰੀਅਲ ਕਾਨਵੈਂਟ ਸਕੂਲ ਰੁਪਾਣਾ ਨੇ ਦੂਜਾ ਅਤੇ ਹਰਸਿਮਰਨ ਕੌਰ ਪੁੱਤਰੀ ਬਲਜਿੰਦਰ ਸਿੰਘ ਜਮਾਤ ਸੱਤਵੀਂ ਐਲ.ਡੀ.ਆਰ. ਕਾਨਵੈਂਟ ਸਕੂਲ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਦਰਜਾ ਤੀਜਾ (ਨੌਵੀਂ ਤੋਂ ਬਾਰ੍ਹਵੀਂ ਜਮਾਤ) ਵਿਚੋਂ ਕਰਨਵੀਰ ਕੌਰ ਪੁੱਤਰੀ ਕੁਲਦੀਪ ਸਿੰਘ ਜਮਾਤ ਗਿਆਰ੍ਹਵੀਂ ਐਲ.ਡੀ.ਆਰ. ਕਾਨਵੈਂਟ ਸਕੂਲ ਨੇ ਪਹਿਲਾ, ਰਵਨੀਤ ਕੌਰ ਪੁੱਤਰੀ ਬਲਕਰਨ ਸਿੰਘ ਜਮਾਤ ਦਸਵੀਂ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਅਤੇ ਹਰਪ੍ਰੀਤ ਕੌਰ ਪੁੱਤਰੀ ਸੁਖਚੈਨ ਸਿੰਘ ਜਮਾਤ ਬਾਰ੍ਹਵੀਂ ਡੀ.ਵੀ.ਐਮ. ਪਬਲਿਕ ਸਕੂਲ ਉਦੇਕਰਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰੀਖਿਆ ਕੋਆਰਡੀਨੇਟਰ ਰਮਨਦੀਪ ਸਿੰਘ ਨੇ ਦੱਸਿਆ ਕਿ ਵੱਖ-ਵੱਖ ਸ਼੍ਰੇਣੀਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਦਫ਼ਤਰ ਵਿਖੇ ਕਰਵਾਏ ਜਾਣ ਵਾਲੇ ਵਿਦਿਆਰਥੀ ਇਨਾਮ ਵੰਡ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਜਸਦੀਪ ਸਿੰਘ, ਗਗਨਦੀਪ ਸਿੰਘ, ਜਸ਼ਨਦੀਪ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਹਰਬੰਸ ਸਿੰਘ, ਰਮਨਦੀਪ ਸਿੰਘ ਤੋਂ ਇਲਾਵਾ ਖੇਤਰ ਦੀ ਟੀਮ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾ਼ੜੇ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ ਅਗਲੀ ਖ਼ਬਰ ਸੀ.ਐਮ. ਦੀ ਯੋਗਸ਼ਾਲਾ ਤਹਿਤ ਹਜ਼ਾਰਾਂ ਲੋਕ ਰੋਜ਼ਾਨਾ ਕਰ ਰਹੇ ਹਨ ਯੋਗਾ ਜ਼ਿਲ੍ਹੇ ’ ਚ 18,377 ਮੈਂਬਰਾਂ ਨੇ ਕਰਵਾਈ ਰਜਿਸਟ੍ਰੇ...
Ad Position 24