ਜ਼ਿਲ੍ਹੇ ਦੇ ਰੋਲ ਆਬਜ਼ਰਵਰ ਨੇ ਐਸ. ਆਈ. ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਕੱਤਰ ਸਹਿਕਾਰਤਾ ਵਿਭਾਗ ਚੰਡੀਗੜ੍ਹ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਰੋਲ ਅਬਜ਼ਰਵਰ ਸ੍ਰੀਮਤੀ ਰਿਤੂ ਅਗਰਵਾਲ ਆਈ. ਏ.
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਕੱਤਰ ਸਹਿਕਾਰਤਾ ਵਿਭਾਗ ਚੰਡੀਗੜ੍ਹ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਰੋਲ ਅਬਜ਼ਰਵਰ ਸ੍ਰੀਮਤੀ ਰਿਤੂ ਅਗਰਵਾਲ ਆਈ.ਏ.ਐਸ. ਨੇ ਅੱਜ ਜ਼ਿਲ੍ਹੇ ਵਿਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਸੰਬੰਧੀ ਉਨ੍ਹਾਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਸਮੇਤ ਚੋਣ ਅਧਿਕਾਰੀਆਂ ਨਾਲ ਵਿਸਥਾਰਿਤ ਮੀਟਿੰਗ ਕੀਤੀ। ਮੀਟਿੰਗ ਦੌਰਾਨ ਰੋਲ ਅਬਜ਼ਰਵਰ ਨੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਐਸ.ਆਈ.ਆਰ. ਤਹਿਤ ਹੋਏ ਕੰਮ ਦੀ ਸਮੀਖਿਆ ਕਰਦਿਆਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਤੋਂ ਜਾਰੀ ਕੀਤੇ ਨੋਟਿਸਾਂ, ਸੁਣਵਾਈਆਂ, ਦਸਤਾਵੇਜ਼ਾਂ ਦੀ ਪੜਤਾਲ, ਬੂਥ ਲੈਵਲ ਅਫ਼ਸਰਾਂ ਵਲੋਂ ਅਪਲੋਡ ਕੀਤੇ ਰਿਕਾਰਡ ਅਤੇ ਅਯੋਗ ਵੋਟਰਾਂ ਦੀ ਪਛਾਣ ਸੰਬੰਧੀ ਕਾਰਵਾਈ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 83-ਲੰਬੀ ਤੇ 84-ਗਿੱਦੜਬਾਹਾ ਵਿਚ ਐਸ.ਆਈ.ਆਰ. ਦੀ ਪ੍ਰਕਿਰਿਆ 100 ਫ਼ੀਸਦੀ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਇਸ ਟੀਚੇ ਦੀ ਪ੍ਰਾਪਤੀ ਲਈ ਚੋਣ ਅਧਿਕਾਰੀਆਂ ਅਤੇ ਖੇਤਰੀ ਅਮਲੇ ਵਲੋਂ ਕੀਤੇ ਗਏ ਤਾਲਮੇਲ ਵਾਲੇ ਯਤਨਾਂ ਦੀ ਸ਼ਲਾਘਾ ਕੀਤੀ ਤੇ ਬਾਕੀ ਹਲਕਿਆਂ ਦੀਆਂ ਟੀਮਾਂ ਨੂੰ ਵੀ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ। ਰੋਲ ਅਬਜ਼ਰਵਰ ਨੇ ਚੋਣ ਅਧਿਕਾਰੀਆਂ ਨੂੰ ਐਸ.ਆਈ.ਆਰ. ਦੀ ਬਾਕੀ ਰਹਿੰਦੀ ਪ੍ਰਕਿਰਿਆ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਤੇ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਨਿਯਮਾਂ ਅਨੁਸਾਰ ਕਾਰਵਾਈ ਯਕੀਨੀ ਬਣਾਉਣ ਸੰਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਚੋਣਕਾਰ ਰਜਿਸਟ੍ਰਰੇਸ਼ਨ ਅਫ਼ਸਰ 83-ਲੰਬੀ ਕਮ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡੈਵੀ ਗੋਇਲ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 86-ਮੁਕਤਸਰ ਕਮ ਉਪ ਮੰਡਲ ਮੈਜਿਸਟ੍ਰੇਟ ਗੁਰਕਿਰਨ ਦੀਪ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸ ਸਿੰਘ, ਚੋਣ ਤਹਿਸੀਲਦਾਰ ਸ੍ਰੀਮਤੀ ਵਿਭੂ ਜੈਨ ਤੋਂ ਇਲਾਵਾ ਚੋਣ ਵਿਭਾਗ ਦਾ ਸਟਾਫ਼ ਹਾਜ਼ਰ ਸੀ।