06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗੁਰੂ ਨਾਨਕ ਕਾਲਜ ਵਿਖੇ ਖ਼ੂਨਦਾਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਐਨ. ਐਸ.

Ad Position 21
No active advertisement
ਅਜੀਤ ਡੈਸਕ 06-10-2026
ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਐਨ.ਐਸ.ਐਸ. ਯੂਨਿਟ ਰੈੱਡ ਰਿਬਨ ਕਲੱਬ, ਗੁਰੂ ਨਾਨਕ ਸਮਾਜ ਸ਼ਾਸਤਰ ਸੁਸਾਇਟੀ ਅਤੇ ਗੁਰੂ ਨਾਨਕ ਕਾਲਜੀਏਟ ਸਕੂਲ ਦੇ ਐਨ.ਐਸ.ਐਸ. ਯੂਨਿਟ ਵਲੋਂ ਮਾਨਸ ਕੀ ਜਾਤ ਸੰਸਥਾ ਅਤੇ ਬਲੱਡ ਬੈਂਕ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਕੈਂਪ ਦੌਰਾਨ 50 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ, ਜਦਕਿ 100 ਤੋਂ ਵੱਧ ਵਿਦਿਆਰਥੀਆਂ ਦੇ ਬਲੱਡ ਗਰੁੱਪ ਅਤੇ ਹੀਮੋਗਲੋਬਿਨ ਦੀ ਜਾਂਚ ਕੀਤੀ ਗਈ। ਪ੍ਰਿੰਸੀਪਲ ਡਾ. (ਪ੍ਰੋ.) ਸਰਬਜੀਤ ਕੌਰ ਨੇ ਕੈਂਪ ਦੇ ਪ੍ਰਬੰਧਕਾਂ ਡਾ. ਸ਼ਵੇਤਾ ਦਰਗਨ ਨੋਡਲ ਅਫ਼ਸਰ ਰੈੱਡ ਰਿਬਨ ਕਲੱਬ, ਡਾ. ਅਮਨਪ੍ਰੀਤ ਕੌਰ ਮੁਖੀ ਸਮਾਜ ਸ਼ਾਸਤਰ ਵਿਭਾਗ, ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਮਨਦੀਪ ਸਿੰਘ ਹੇਅਰ ਅਤੇ ਸਹਾਇਕ ਪ੍ਰੋਫ਼ੈਸਰ ਸੁਰਿੰਦਰ ਕੌਰ, ਰਵਨੀਤ ਕੌਰ, ਹਰਮਨਜੋਤ ਕੌਰ ਅਤੇ ਬਨਸਪਤੀ ਵਿਗਿਆਨ ਵਿਭਾਗ ਦੀ ਸਹਾਇਕ ਪ੍ਰੋਫ਼ੈਸਰ ਹਰਕੀਰਤ ਕੌਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖ਼ੂਨਦਾਨ ਕਰਕੇ ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਸੇਵਾ ਦੇ ਕਾਰਜਾਂ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਉਪ-ਪ੍ਰਿੰਸੀਪਲ ਡਾ. ਰਾਣਾ ਬਲਜਿੰਦਰ ਕੌਰ ਅਤੇ ਰਜਿਸਟਰਾਰ ਡਾ. ਨਿਰਮਲਜੀਤ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੇਂਦਰੀ ਮੰਤਰੀ ਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਗਲੀ ਖ਼ਬਰ ਪਿੰਡ ਮਰਾੜ੍ਹ ਕਲਾਂ ’ਚ ਭਾਈ ਜਸ਼ਨਦੀਪ ਚਹਿਲ ਨੇ ਮੈਡੀਕਲ ਕੈਂਪ ਲਗਵਾਇਆ
Ad Position 24