06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣ ਲਈ ਸ਼ੰਟੀ ਗਗਨੇਜਾ ਨੇ ਘਰ-ਘਰ ਕੀਤਾ ਸੰਪਰਕ

ਮਲੋਟ, 5 ਅਕਤੂਬਰ (ਪਾਟਿਲ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ‘ਆਪ’ ਆਗੂ ਸੁਨੀਲ ਕੁਮਾਰ ਸ਼ੰਟੀ ਗਗਨੇਜਾ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

Ad Position 21
No active advertisement
ਆਪ ਆਗੂ ਸੁਨੀਲ ਕੁਮਾਰ ਸ਼ੰਟੀ ਗਗਨੇਜਾ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ। ਤਸਵੀਰ : ਪਾਟਿਲ 06-10-2026
ਮਲੋਟ, 5 ਅਕਤੂਬਰ (ਪਾਟਿਲ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ‘ਆਪ’ ਆਗੂ ਸੁਨੀਲ ਕੁਮਾਰ ਸ਼ੰਟੀ ਗਗਨੇਜਾ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਸ਼ੰਟੀ ਗਗਨੇਜਾ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਬਿਜਲੀ, ਮਹਿਲਾਵਾਂ ਅਤੇ ਬਜ਼ੁਰਗਾਂ ਲਈ ਪੈਨਸ਼ਨ ਸਮੇਤ ਰਾਸ਼ਨ ਅਤੇ ਹੋਰ ਲੋਕ ਭਲਾਈ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੂੰ ਮੂੰਹ ਨਾ ਲਾਉਂਦਿਆਂ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ ਜਾਵੇ। ਇਸ ਮੌਕੇ ਸੁਨੀਲ ਕੁਮਾਰ ਗਗਨੇਜਾ ਨੇ ਮਲੋਟ ਇਲਾਕੇ ਵਿਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੁਆਰਾ ਚਲਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਸੰਸਾ ਕੀਤੀ ਅਤੇ ਲੋਕਾਂ ਨੇ ਵੀ ਕੈਬਨਟ ਮੰਤਰੀ ਦੀ ਭਰਪੂਰ ਪ੍ਰਸੰਸਾ ਕੀਤੀ। ਇਸ ਮੌਕੇ ਕੌਂਸਲਰ ਸੰਤੋਸ਼ ਗਗਨੇਜਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਦੀ ਬਲਾਕ ਪੱਧਰੀ ਮੀਟਿੰਗ ਹੋਈ ਅਗਲੀ ਖ਼ਬਰ ਸਾਬਕਾ ਕੇਂਦਰੀ ਮੰਤਰੀ ਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ
Ad Position 24