06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਿਵਲ ਹਸਪਤਾਲ ਮਲੋਟ ਨੂੰ ਮਨੋਰੋਗਾਂ ਦਾ ਮਾਹਿਰ ਡਾਕਟਰ ਮਿਲਿਆ

ਮਲੋਟ, 5 ਅਕਤੂਬਰ (ਪਾਟਿਲ)-ਸਿਵਲ ਹਸਪਤਾਲ ਮਲੋਟ ਵਿਖੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਚੁੱਕਦਿਆਂ ਮਨੋਰੋਗਾਂ ਦੇ ਮਾਹਿਰ ਡਾਕਟਰ ਨੇਫਿਆ ਸਿਡਾਨਾ ਦੀ ਨਿਯੁਕਤੀ ਕੀਤੀ ਗਈ ਹੈ। ਡਾ.

Ad Position 21
No active advertisement
ਅਜੀਤ ਡੈਸਕ 06-10-2026
ਮਲੋਟ, 5 ਅਕਤੂਬਰ (ਪਾਟਿਲ)-ਸਿਵਲ ਹਸਪਤਾਲ ਮਲੋਟ ਵਿਖੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਚੁੱਕਦਿਆਂ ਮਨੋਰੋਗਾਂ ਦੇ ਮਾਹਿਰ ਡਾਕਟਰ ਨੇਫਿਆ ਸਿਡਾਨਾ ਦੀ ਨਿਯੁਕਤੀ ਕੀਤੀ ਗਈ ਹੈ। ਡਾ. ਨੇਫਿਆ ਸਿਡਾਨਾ (ਐੱਮ.ਡੀ. ਸਾਈਕਿਆਟਰੀ) ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਮਲੋਟ ਅਤੇ ਆਸਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਮਾਨਸਿਕ ਸਿਹਤ ਸੰਬੰਧੀ ਸਮੱਸਿਆਵਾਂ ਦੇ ਇਲਾਜ ਲਈ ਵੱਡੀ ਸਹੂਲਤ ਮਿਲੇਗੀ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ’ਤੇ ਇਹ ਨਿਯੁਕਤੀ ਹੋਈ। ਡਾ. ਨੇਫਿਆ ਸਿਡਾਨਾ ਨੇ ਐਮਜ਼ ਪਟਨਾ ਤੋਂ ਐਮ.ਡੀ. ਦੀ ਡਿਗਰੀ ਹਾਸਿਲ ਕੀਤੀ ਹੈ। ਉਹ ਸਿਵਲ ਹਸਪਤਾਲ ਮਲੋਟ ਵਿਖੇ ਰੋਜ਼ਾਨਾ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਮਰੀਜ਼ਾਂ ਨੂੰ ਆਪਣੀਆਂ ਸੇਵਾਵਾਂ ਦੇਣਗੇ। ਡਾ. ਨੇਫਿਆ ਸਿਡਾਨਾ ਨੂੰ ਨਿਯੁਕਤੀ ਪੱਤਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ ਡਾ. ਸੁਨੀਲ ਬਾਂਸਲ, ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ ਤੇ ਸਿਵਲ ਹਸਪਤਾਲ ਮਲੋਟ ਦੇ ਸੀਨੀਅਰ ਮੈਡੀਕਲ ਅਫ਼ਸਰ ਰਾਜਿੰਦਰ ਕੁਮਾਰ ਵਲੋਂ ਸੌਂਪਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਭਾਗਸਰ ਮਾਈਨਰ ਉਪਰ ਬਣੇ ਅੰਗਰੇਜ਼ਾਂ ਵੇਲੇ ਦੇ ਬਣੇ ਪੁਲ ਦੀ ਹਾਲਤ ਬੇਹੱਦ ਖ਼ਰਾਬ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੰਡਰ-17 ਕਬੱਡੀ ਨੈਸ਼ਨਲ ਦੇ ਮੁਕਾਬਲੇ ਕਰਵਾਏ
Ad Position 24