ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰ ਰਾਜਵਿੰਦਰ ਸਿੰਘ ਰਾਜੂ ਭੁੱਲਰ ਦਾ ਹਾਲ-ਚਾਲ ਪੁੱਛਿਆ
ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪਿੰਡ ਭੁੱਲਰ ਵਿਖੇ ਪੁੱਜੇ, ਜਿੱਥੇ ਉਨ੍ਹਾਂ ਪਾਰਟੀ ਦੇ ਸਰਗਰਮ ਵਰਕਰ ਰਾਜਵਿੰਦਰ ਸਿੰਘ ਰਾਜੂ ਭੁੱਲਰ ਦਾ ਹਾਲ-ਚਾਲ ਪੁੱਛਿਆ। ਰਾਜਵਿੰਦਰ ਸਿੰਘ ਰਾਜੂ ਭੁੱਲਰ ਕੁਝ ਮਹੀਨੇ ਪਹਿਲਾਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ ਅਤੇ ਇਲਾਜ ਅਧੀਨ ਰਹੇ ਹਨ।
ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪਿੰਡ ਭੁੱਲਰ ਵਿਖੇ ਪੁੱਜੇ, ਜਿੱਥੇ ਉਨ੍ਹਾਂ ਪਾਰਟੀ ਦੇ ਸਰਗਰਮ ਵਰਕਰ ਰਾਜਵਿੰਦਰ ਸਿੰਘ ਰਾਜੂ ਭੁੱਲਰ ਦਾ ਹਾਲ-ਚਾਲ ਪੁੱਛਿਆ। ਰਾਜਵਿੰਦਰ ਸਿੰਘ ਰਾਜੂ ਭੁੱਲਰ ਕੁਝ ਮਹੀਨੇ ਪਹਿਲਾਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ ਅਤੇ ਇਲਾਜ ਅਧੀਨ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਿਲ ਕਰਦਿਆਂ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ। ਇਸ ਮੌਕੇ ਸ. ਬਾਦਲ ਅਤੇ ਪਾਰਟੀ ਆਗੂਆਂ ਵਲੋਂ ਇਲਾਕੇ ਦੀਆਂ ਪਾਰਟੀ ਗਤੀਵਿਧੀਆਂ ਸੰਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਪਿੰਡ ਦੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਜਥੇਬੰਦਕ ਸਰਗਰਮੀਆਂ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ ਅਤੇ ਸਥਾਨਕ ਪੱਧਰ ’ਤੇ ਪਾਰਟੀ ਨਾਲ ਜੁੜੇ ਮਾਮਲਿਆਂ ਬਾਰੇ ਜਾਣਕਾਰੀ ਲਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਚੋਣ ਮੈਨੀਫੈਸਟੋ ਤਿਆਰ ਕਰਨ ਤੋਂ ਪਹਿਲਾਂ ਲੋਕਾਂ ਦੀ ਰਾਏ ਜਾਣਨ ਤੇ ਜ਼ਮੀਨੀ ਪੱਧਰ ’ਤੇ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਵਰਦੇਵ ਸਿੰਘ ਨੋਨੀ ਮਾਨ (ਗੁਰੂਹਰਸਹਾਏ), ਰੋਮੀ ਭੁੱਲਰ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਅਤੇ ਪਿੰਡ ਦੇ ਵਰਕਰ ਹਾਜ਼ਰ ਸਨ।