07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਫ਼ੁੱਟਬਾਲ ਮੁਕਾਬਲੇ ’ਚ ਤਾਜ ਪਬਲਿਕ ਸਕੂਲ ਮੋਹਰੀ

ਸਾਦਿਕ, 6 ਅਕਤੂਬਰ (ਆਰ. ਐਸ.

Ad Position 21
No active advertisement
ਅਜੀਤ ਡੈਸਕ 07-10-2026
ਸਾਦਿਕ, 6 ਅਕਤੂਬਰ (ਆਰ.ਐਸ.ਧੁੰਨਾ)-ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਵਿਚ ਤਾਜ ਪਬਲਿਕ ਸਕੂਲ ਜੰਡ ਸਾਹਿਬ ਦੀਆਂ ਲੜਕੀਆਂ ਅਤੇ ਲੜਕਿਆਂ ਨੇ ਫੁੱਟਬਾਲ ਖ਼ੇਡਾਂ ਵਿਚ ਅੱਵਲ ਸਥਾਨ ਪ੍ਰਾਪਤ ਕਰਕੇ ਆਪਣੀ ਖ਼ੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-17 ਲੜਕੇ ਫ਼ੁੱਟਬਾਲ ਟੀਮ ਨੇ ਜ਼ਿਲ੍ਹੇ ਵਿਚ ਪਹਿਲਾ, ਅੰਡਰ-14 ਲੜਕੀਆਂ ਫੁੱਟਬਾਲ ਟੀਮ ਨੇ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੇ ਸਕੂਲ ਪਹੁੰਚਣ ’ਤੇ ਸਕੂਲ ਦੇ ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ, ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਚੇਅਰਪਰਸਨ ਰਮਨਦੀਪ ਕੌਰ ਨੇ ਬੱਚਿਆਂ ਨੂੰ ਸਨਮਾਨਿਤ ਕਰਦਿਆਂ ਵਧੀਆ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕੋਚ ਰਕੇਸ਼ ਕੁਮਾਰ, ਪ੍ਰਦੀਪ ਟੰਡਨ ਅਤੇ ਸਮੂਹ ਸਟਾਫ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਖੇਡਾਂ ’ਚ ਅੱਵਲ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜੈਤੋ ਨੇ ‘ਭਾਰਤ ਕੋ ਜਾਨੋ’ ਪ੍ਰਾਜੈਕਟ ਤਹਿਤ ਟੈਸਟ ਲਿਆ
Ad Position 24