07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੰਜਾਬ ਸਰਕਾਰ ਬਣੀ ਬੇਸਹਾਰਾ ਗਊਧਨ ਦਾ ਸਹਾਰਾ-ਉਪ ਚੇਅਰਮੈਨ ਕੀਮਤੀ ਭਗਤ ਗਊਸ਼ਾਲਾਵਾਂ ਨੂੰ ਵੰਡੇ ਗਏ ਰਜਿਸਟ੍ਰੇਸ਼ਨ ਸਰਟੀਫ਼ਿਕੇਟ

ਲੰਬੀ, 6 ਅਕਤੂਬਰ (ਮੇਵਾ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਲੋਕਾਂ ਲਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਉਥੇ ਹੀ ਬੇਜ਼ੁਬਾਨ ਤੇ ਬੇਸਹਾਰਾ ਗਊਧਨ ਦੀ ਰੱਖਿਆ ਲਈ ਵੀ ਲਗਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਪਿੰਡ ਬਾਦਲ ਦੇ ਰੈਸਟ ਰਾਊਸ ਵਿਖੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

Ad Position 21
No active advertisement
? 07-10-2026
ਲੰਬੀ, 6 ਅਕਤੂਬਰ (ਮੇਵਾ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਲੋਕਾਂ ਲਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਉਥੇ ਹੀ ਬੇਜ਼ੁਬਾਨ ਤੇ ਬੇਸਹਾਰਾ ਗਊਧਨ ਦੀ ਰੱਖਿਆ ਲਈ ਵੀ ਲਗਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਪਿੰਡ ਬਾਦਲ ਦੇ ਰੈਸਟ ਰਾਊਸ ਵਿਖੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਪ ਚੇਅਰਮੈਨ ਕੀਮਤੀ ਭਗਤ ਨੇ ਦੱਸਿਆ ਕਿ ਗਊ ਸੇਵਾ ਕਮਿਸ਼ਨ ਵਲੋਂ ਗਊਧਨ ਦੀ ਭਲਾਈ ਲਈ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 518 ਪ੍ਰਾਈਵੇਟ ਗਊਸ਼ਾਲਾਵਾਂ ਤੇ 20 ਸਰਕਾਰੀ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰ ਕੇ 111 ਕਰੋੜ ਰੁਪਏ ਦੀ ਰਾਹਤ ਦਿੱਤੀ ਹੈ। ਇਸ ਮੌਕੇ ਜ਼ਿਲ੍ਹੇ ਨਾਲ ਸੰਬੰਧਿਤ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਨੂੰ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਵੀ ਵੰਡੇ ਗਏ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸੂਬੇ ਭਰ ਦੀਆਂ ਗਊਸ਼ਾਲਾਵਾਂ ਨੂੰ ‘ਕਾਓ ਲਿਫਟਰ’ (ਗਾਵਾਂ ਨੂੰ ਚੁੱਕਣ ਵਾਲੀਆਂ ਮਸ਼ੀਨਾਂ) ਵੀ ਮੁਹੱਈਆ ਕਰਵਾਏ ਹਨ, ਜਿਸ ਨਾਲ ਗਊਧਨ ਦੀ ਢੋਆ-ਢੁਆਈ ਆਸਾਨ ਹੋ ਜਾਂਦੀ ਹੈ। ਸਰਕਾਰ ਵਲੋਂ 3 ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ 518 ਗਊਸ਼ਾਲਾਵਾਂ ਲਈ ‘ਕਾਓ ਲਿਫਟਰ’ ਖ਼ਰੀਦ ਕੇ ਮੁਹੱਈਆ ਕਰਵਾ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਗਊਸ਼ਾਲਾਵਾਂ ਨੂੰ ਵੀ ਇਹ ‘ਕਾਓ ਲਿਫਟਰ’ ਮੁਹੱਈਆ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਪ੍ਰਤੀ ਗਊਧਨ ਨੂੰ ਪ੍ਰਤੀ ਦਿਨ ਦੇ ਹਿਸਾਬ ਨਾਲ 61 ਰੁਪਏ ਜਲਦ ਹੀ ਦਿੱਤੇ ਜਾ ਰਹੇ ਹਨ ਤਾਂ ਜੋ ਗਊਸ਼ਾਲਾਵਾਂ ’ਚ ਮੌਜੂਦ ਜਾਨਵਰਾਂ ਨੂੰ ਖ਼ੁਰਾਕ ਸੰਬੰਧੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਗਊ ਟੈਕਸ ਤੋਂ ਇਕੱਠੇ ਹੋਏ ਪੈਸੇ ਵੀ ਜਲਦ ਹੀ ਗਊਸ਼ਾਲਾਵਾਂ ਨੂੰ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਨਸਾਨਾਂ ਦੇ ਨਾਲ-ਨਾਲ ਜਾਨਵਰਾਂ ਦੀ ਭਲਾਈ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦੇਣ ਤੋਂ ਇਲਾਵਾ ਹੁਣ ਸਰਕਾਰ ਵਲੋਂ ਗਊਧਨ ਨੂੰ ਡਾਕਟਰੀ ਸਹਾਇਤਾ ਤੇ ਦਵਾਈਆਂ ਦੇਣ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਵਲੋਂ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਆਪਣੇ-ਆਪਣੇ ਖੇਤਰ ਹੇਠ ਪੈਂਦੀ ਹਰ ਇਕ ਗਊਸ਼ਾਲਾ ਦਾ ਘੱਟੋ-ਘੱਟ ਮਹੀਨੇ ’ਚ ਇਕ ਵਾਰ ਦੌਰਾ ਕਰਨ ਤਾਂ ਜੋ ਗਊਸ਼ਾਲਾਵਾਂ ਵਿਚ ਆ ਰਹੀਆਂ ਸਮੱਸਿਆਵਾਂ ਦੇ ਹੱਲ ਯਕੀਨੀ ਬਣਾਏ ਜਾ ਸਕਣ। ਉਨ੍ਹਾਂ ਕਿਹਾ ਕਿ ਜੋ ਗਊਧੰਨ ਸੜਕਾਂ ’ਤੇ ਐਕਸੀਡੈਂਟ ਨਾਲ ਫੱਟੜ ਹੋ ਜਾਂਦਾ ਹੈ, ਉਸ ਲਈ ਡਾਕਟਰਾਂ ਦੀਆਂ ਟੀਮਾਂ, ਨਗਰ ਕੌਂਸਲ ਦੀਆਂ ਟੀਮਾਂ ਬਣਾਈਆਂ ਜਾਣਗੀਆਂ ਅਤੇ ਰਿਕਵਰੀ ਵੈਨ ਲੈਣ ਸੰਬੰਧੀ ਹ ਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਇਕ ਟੋਲ ਫਰੀ ਨੰਬਰ ਵੀ ਜਲਦ ਹੀ ਮੁਹੱਈਆ ਕਰਵਾਇਆ ਜਾਵੇਗਾ। ਉਪ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਗਊ ਸੇਵਾ ਕਮਿਸ਼ਨ ਦਾ ਮੁੱਖ ਮੰਤਵ ਹੈ ਕਿ ਪੰਜਾਬ ਦੀਆਂ ਸੜਕਾਂ ’ਤੇ ਬੇਸਹਾਰਾ ਗਊਧੰਨ ਨਾ ਰਹੇ, ਕਿਉਂਕਿ ਇਨ੍ਹਾਂ ਪਸ਼ੂਆਂ ਦੇ ਸੜਕਾਂ ’ਤੇ ਹੋਣ ਨਾਲ ਬਹੁਤ ਸਾਰੇ ਸੜਕੀ ਹਾਦਸੇ ਵਾਪਰ ਜਾਂਦੇ ਹਨ ਅਤੇ ਇਸ ਤੋਂ ਇਲਾਵਾ ਕਿਸਾਨਾਂ ਦੀਆਂ ਫ਼ਸਲਾਂ ਦਾ ਵੀ ਨੁਕਸਾਨ ਹੋ ਜਾਂਦਾ ਹੈ ਤੇ ਟ੍ਰੈਫ਼ਿਕ ਦੀ ਸਮੱਸਿਆ ਵੀ ਬਣੀ ਰਹਿੰਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਤੇ ਖ਼ਾਸ ਤੌਰ ’ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੇਸਹਾਰਾ ਪਸ਼ੂਆਂ ਨੂੰ ਇਕ ਪਿੰਡ ਤੋਂ ਦੂਜੇ ਪਿੰਡ ਜਾਂ ਸ਼ਹਿਰਾਂ ਵਿਚ ਛੱਡਣ ਦੀ ਬਜਾਏ, ਸਰਕਾਰੀ ਤੇ ਪ੍ਰਾਈਵੇਟ ਗਊਸ਼ਾਲਾਵਾਂ ਵਿਚ ਹੀ ਛੱਡ ਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਤਾਂ ਜੋ ਆਮ ਲੋਕ ਸੜਕੀ ਹਾਦਸਿਆਂ ਤੋਂ ਬਚਣ ਅਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਨਾ ਹੋਵੇ। ਇਸ ਮੌਕੇ ਐਸ.ਡੀ.ਐਮ. ਮਲੋਟ ਪੰਕਜ ਕੁਮਾਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਮਾਰਕਿਟ ਕਮੇਟੀ ਕਿੱਲਿਆਂਵਾਲੀ ਗੁਰਬਾਜ ਸਿੰਘ ਬਣਵਾਲਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ ਤੋਂ ਇਲਾਵਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਗਊਸ਼ਾਲਾਵਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ. ਸਕੂਲ ਦੇ ਟੇਬਲ ਟੈਨਿਸ ਖਿਡਾਰੀਆਂ ਨੇ ਸੂਬਾ ਪੱਧਰ ’ਤੇ ਬਣਾਈ ਜਗ੍ਹਾ ਅਗਲੀ ਖ਼ਬਰ ਵਾਤਾਵਰਨ ਦੀ ਸੰਭਾਲ ਪ੍ਰਤੀ ਸਾਨੂੰ ਸਭਨਾਂ ਨੂੰ ਜਾਗਰੂਕ ਹੋਣ ਦੀ ਲੋੜ : ਵਿਪਨ ਬਿੱਟੂ
Ad Position 24