08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਸਖ਼ਤ ਕਾਰਵਾਈ

ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਸ. ਐਸ.

Ad Position 21
No active advertisement
ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ। ਅਜੀਤ ਤਸਵੀਰ 08-10-2026
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਪਿਛਲੇ 15 ਦਿਨਾਂ ਦੌਰਾਨ ਨਸ਼ਿਆਂ ਸੰਬੰਧੀ 101 ਮੁਕੱਦਮੇ ਦਰਜ ਕਰਕੇ 148 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਅਨੁਸਾਰ ਇਸ ਦੌਰਾਨ 44 ਗ੍ਰਾਮ ਹੈਰੋਇਨ, 9 ਕਿੱਲੋਗ੍ਰਾਮ ਪੋਸਤ, 1,646 ਨਸ਼ੀਲੀਆਂ ਗੋਲੀਆਂ ਅਤੇ 300 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਐਸ.ਐਸ.ਪੀ. ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਕਾਰਵਾਈ ਸਿਰਫ਼ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਸੀਮਤ ਨਹੀਂ ਹੈ, ਸਗੋਂ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਇਲਾਜ ਤੇ ਕਾਊਂਸਲਿੰਗ ਰਾਹੀਂ ਮੁੜ ਆਮ ਜੀਵਨ ਵੱਲ ਲਿਆਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਤਹਿਤ ਗੰਭੀਰ ਮਾਮਲਿਆਂ ਵਿਚ ਸ਼ਾਮਿਲ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਨਸ਼ਾ ਤਸਕਰੀ ਰਾਹੀਂ ਬਣਾਈ ਜਾਇਦਾਦ ਦੀ ਤਸਦੀਕ ਕਰਵਾ ਕੇ ਸਮਰੱਥ ਅਥਾਰਟੀ ਤੋਂ ਉਸ ਨੂੰ ਫਰੀਜ਼ ਕਰਵਾਉਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਜਾਂ ਵਰਤਣ ਵਾਲੇ ਵਿਅਕਤੀਆਂ ਸੰਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਚੱਕ ਉਤਾਰ ਸਿੰਘ ਵਾਲਾ ਵਿਖੇ ਨਵੀਂ ਇਕਾਈ ਦਾ ਗਠਨ ਅਗਲੀ ਖ਼ਬਰ ਸਰਕਾਰੀ ਸਕੂਲ ਹਰੀਕੇ ਕਲਾਂ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ
Ad Position 24