09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜ਼ਿਲ੍ਹੇ ਦੇ ਹੋਟਲ, ਰੈਸਟੋਰੈਂਟ ਮਾਲਕ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ : ਜ਼ਿਲ੍ਹਾ ਮੈਜਿਸਟ੍ਰੇਟ

ਫ਼ਰੀਦਕੋਟ, 8 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ’ਚ ਜੋ ਵੀ ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਹਨ, ਨੂੰ ਇਤਰਾਜਹੀਣਤਾ ਸਰਟੀਫ਼ਿਕੇਟ ਪ੍ਰਾਪਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਕਿਹਾ ਕਿ ਹੋਟਲ ਤੇ ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਬੰਧਿਤ ਵਿਭਾਗ ਜਿਵੇਂ ਕਿ ਸੀਨੀਅਰ ਪੁਲਿਸ ਕਪਤਾਨ, ਕਾਰਜਕਾਰੀ ਇੰਜੀਨੀਅਰ ਪ੍ਰਾਂਤਕ ਮੰਡਲ ਭ ਤੇ ਮ ਸ਼ਾਖਾ, ਲੋਕ ਨਿਰਮਾਣ, ਜ਼ਿਲ੍ਹਾ ਨਗਰ ਯੋਜਨਾਕਾਰ, ਸਬੰਧਿਤ ਉਪ ਮੰਡਲ ਮੈਜਿਸਟ੍ਰੇਟ/ਨਗਰ ਕੌਂਸਲਾਂ ਤੇ ਫ਼ਾਇਰ ਅਫ਼ਸਰਾਂ ਆਦਿ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਹੋਣ ਤੋਂ ਬਾਅਦ ਲੋੜੀਂਦੀ ਪ੍ਰਵਾਨਗੀ ਦਿੱਤੇ ਜਾਣ ਲਈ ਹੁਕਮ ਜਾਰੀ ਕੀਤੇ ਜਾ ਸਕਣ।

Ad Position 21
No active advertisement
ਡਿਪਟੀ ਕਮਿਸ਼ਨਰ ਰਾਹੁਲ ਚਾਬਾ 09-10-2026
ਫ਼ਰੀਦਕੋਟ, 8 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ’ਚ ਜੋ ਵੀ ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਹਨ, ਨੂੰ ਇਤਰਾਜਹੀਣਤਾ ਸਰਟੀਫ਼ਿਕੇਟ ਪ੍ਰਾਪਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਕਿਹਾ ਕਿ ਹੋਟਲ ਤੇ ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਬੰਧਿਤ ਵਿਭਾਗ ਜਿਵੇਂ ਕਿ ਸੀਨੀਅਰ ਪੁਲਿਸ ਕਪਤਾਨ, ਕਾਰਜਕਾਰੀ ਇੰਜੀਨੀਅਰ ਪ੍ਰਾਂਤਕ ਮੰਡਲ ਭ ਤੇ ਮ ਸ਼ਾਖਾ, ਲੋਕ ਨਿਰਮਾਣ, ਜ਼ਿਲ੍ਹਾ ਨਗਰ ਯੋਜਨਾਕਾਰ, ਸਬੰਧਿਤ ਉਪ ਮੰਡਲ ਮੈਜਿਸਟ੍ਰੇਟ/ਨਗਰ ਕੌਂਸਲਾਂ ਤੇ ਫ਼ਾਇਰ ਅਫ਼ਸਰਾਂ ਆਦਿ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਹੋਣ ਤੋਂ ਬਾਅਦ ਲੋੜੀਂਦੀ ਪ੍ਰਵਾਨਗੀ ਦਿੱਤੇ ਜਾਣ ਲਈ ਹੁਕਮ ਜਾਰੀ ਕੀਤੇ ਜਾ ਸਕਣ। ਹੋਟਲ ਤੇ ਰੈਸਟੋਰੈਂਟ ਮਾਲਕ ਇਸ ਖ਼ਬਰ ਦੇ ਪ੍ਰਕਾਸ਼ਿਤ ਹੋਣ ਤੋਂ 15 ਦਿਨ ਦੇ ਅੰਦਰ ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ ਤਾਂ ਜੋ ਇਸ ਬਾਰੇ ਯੋਗ ਫ਼ੈਸਲਾ ਲਿਆ ਜਾ ਸਕੇ। ਇਤਰਾਜਹੀਣਤਾ ਸਰਟੀਫਿਕੇਟ ਦੀ ਕਾਪੀ, ਹੋਟਲ, ਮੈਰਿਜ ਪੈਲੇਸ ਤੇ ਰੈਸਟੋਰੈਂਟ ਵਿਚ ਢੁੱਕਵੀਂ ਜਗ੍ਹਾਂ ’ਤੇ ਲਗਾਈ ਜਾਵੇਗੀ। ਇਸ ਹੁਕਮ ਦੇ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਸਾਰੇ ਹੋਟਲ ਤੇ ਰੈਸਟੋਰੈਂਟ ਜੋ ਕਿ ਸਮਰੱਥ ਅਧਿਕਾਰੀ ਤੋਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕਰਨਗੇ, ਉਨ੍ਹਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਹੋਟਲ ਜਾਂ ਰੈਸਟੋਰੈਂਟ ਨਵੇਂ ਬਣ ਰਹੇ ਹਨ, ਉਹ ਫੌਰੀ ਤੌਰ ’ਤੇ 15 ਦਿਨਾਂ ਦੇ ਅੰਦਰ ਅੰਦਰ ਇਸ ਸਬੰਧੀ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ। ਸਰਟੀਫਿਕੇਟ ਨਾ ਲੈਣ ਦੀ ਸੂਰਤ ’ਚ ਸਾਰੇ ਦਾ ਸਾਰਾ ਕੰਮ ਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਲਈ ਸਮੇਂ ਸਮੇਂ ’ਤੇ ਸਾਲਾਨਾ ਨਿਰੀਖਣ ਕਰਵਾਇਆ ਜਾਵੇਗਾ। ਹੁਕਮਾਂ ਅਨੁਸਾਰ ਚੱਲ ਰਹੇ ਹੋਟਲ, ਰੈਸਟੋਰੈਂਟ ਜਾਂ ਨਵੇਂ ਬਣਾਏ ਜਾ ਰਹੇ ਵਿਚ ਕਈ ਤਰ੍ਹਾਂ ਨਾਲ ਤਕਨੀਕੀ ਪੱਖਾਂ ਤੋਂ ਕਈ ਕਮੀਆਂ ਰਹਿ ਜਾਂਦੀਆਂ ਹਨ, ਜੋ ਆਉਣ ਵਾਲੀ ਜਨਤਾ ਲਈ ਖਤਰੇ ਦਾ ਕਾਰਨ ਬਣ ਜਾਂਦੀਆਂ ਹਨ। ਜਿਸ ਨਾਲ ਜਾਨਮਾਲ ਦਾ ਨੁਕਸਾਨ ਹੋ ਸਕਦਾ ਹੈ। ਇਹ ਹੁਕਮ 2 ਦਸੰਬਰ 2026 ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਤੇਜ਼ਧਾਰ ਹਥਿਆਰਾਂ ਸਮੇਤ ਪੁਲਿਸ ਵਲੋਂ ਪੰਜ ਗਿ੍ਫ਼ਤਾਰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ’ਚ ਹੋਈ
Ad Position 24