09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਨਸ਼ਿਆਂ ਖ਼ਿਲਾਫ਼ ਪੁਲਿਸ ਨੇ ਕਾਸੋ ਸਰਚ ਅਭਿਆਨ ਚਲਾਇਆ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੀਆਂ ਹਦਾਇਤਾਂ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਸ਼ਾਮ ਤੋਂ ਰਾਤ ਤੱਕ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਸੀ.

Ad Position 21
No active advertisement
ਸ਼ੁੱਕਰਵਾਰ, 9 ਅਕਤੂਬਰ, 2026 09-10-2026
ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੀਆਂ ਹਦਾਇਤਾਂ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਸ਼ਾਮ ਤੋਂ ਰਾਤ ਤੱਕ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਸੀ.ਏ.ਐਸ.ਓ. (ਕੋਰਡਨ ਐਂਡ ਸਰਚ ਆਪ੍ਰੇਸ਼ਨ) ਅਭਿਆਨ ਚਲਾਇਆ ਗਿਆ। ਸੰਬੰਧਿਤ ਡੀ.ਐਸ.ਪੀਜ਼. ਦੀ ਨਿਗਰਾਨੀ ਹੇਠ ਵੱਖ-ਵੱਖ ਪੁਲਿਸ ਟੀਮਾਂ ਨੇ ਨਸ਼ਾ ਤਸਕਰੀ ਜਾਂ ਹੋਰ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਰਹੇ ਵਿਅਕਤੀਆਂ ਦੇ ਘਰਾਂ ਅਤੇ ਸ਼ੱਕੀ ਟਿਕਾਣਿਆਂ ਦੀ ਤਲਾਸ਼ੀ ਲਈ। ਅਭਿਆਨ ਦੌਰਾਨ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਅਪਰਾਧਿਕ ਪਿਛੋਕੜ ਦੀ ਜਾਂਚ ਕੀਤੀ ਗਈ। ਪੁਲਿਸ ਵਲੋਂ ਪੀ. ਏ. ਆਈ. ਐਸ. ਐਪ. ਰਾਹੀਂ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਗਈ, ਜਦਕਿ ਸ਼ੱਕੀ ਵਾਹਨਾਂ ਦੀ ਵਾਹਨ ਐਪ ਰਾਹੀਂ ਵੈਰੀਫ਼ਿਕੇਸ਼ਨ ਕੀਤੀ ਗਈ। ਮੁੱਖ ਰਸਤਿਆਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਤੇ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ। ਇਸ ਵਿਸ਼ੇਸ਼ ਅਭਿਆਨ ਵਿਚ 400 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਵੱਖ-ਵੱਖ ਟੀਮਾਂ ’ਚ ਸ਼ਾਮਿਲ ਹੋ ਕੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਤਲਾਸ਼ੀ, ਚੈਕਿੰਗ ਤੇ ਵੈਰੀਫ਼ਿਕੇਸ਼ਨ ਕੀਤੀ। ਨਸ਼ਾ ਤਸਕਰਾਂ ਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ’ਤੇ ਪੁਲਿਸ ਵਲੋਂ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਲੋੜ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਅਭਿਆਨ ਦੀ ਨਿਗਰਾਨੀ ਡੀ. ਐਸ. ਪੀ. ਸ੍ਰੀ ਮੁਕਤਸਰ ਸਾਹਿਬ ਬਚਨ ਸਿੰਘ, ਡੀ.ਐਸ.ਪੀ. ਮਲੋਟ ਜਸਪਾਲ ਸਿੰਘ, ਡੀ.ਐਸ.ਪੀ. ਗਿੱਦੜਬਾਹਾ ਜਤਿੰਦਰ ਸਿੰਘ, ਡੀ. ਐਸ. ਪੀ. ਲੰਬੀ ਹਰਬੰਸ ਸਿੰਘ ਤੇ ਡੀ. ਐਸ. ਪੀ. ( ਐਚ) ਜੋਰਾ ਸਿੰਘ ਸਮੇਤ ਵੱਖ-ਵੱਖ ਥਾਣਿਆਂ ਦੇ ਐਸ. ਐਚ. ਓਜ਼. ਵਲੋਂ ਕੀਤੀ ਗਈ। ਐਸ. ਐਸ. ਪੀ. ਨੇ ਕਿਹਾ ਕਿ ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ ਵਿਰੁੱਧ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਸਰੋਜ ਰਾਣੀ ਨਮਿੱਤ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਪ੍ਰਸ਼ਨੋਤਰੀ ਮੁਕਾਬਲਿਆਂ ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਚੜ੍ਹਤ
Ad Position 24