08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਆਉਣ ਵਾਲੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਣ ਲਈ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀ ਪ੍ਰਧਾਨਗੀ ਹੇਠ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਅਹਿਮ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ’ਚ ਝੋਨੇ ਦੇ ਖ਼ਰੀਦ ਲਈ ਅਨਾਜ ਮੰਡੀਆਂ ਵਿਚ ਪੂਰੀ ਤਰ੍ਹਾਂ ਸਾਫ਼-ਸਫ਼ਾਈ, ਬਿਜਲੀ, ਪੀਣ ਲਈ ਸਾਫ਼ ਸੁਥਰਾ ਪਾਣੀ ਦਾ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਸੰਬੰਧੀ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।

Ad Position 21
No active advertisement
ਅਜੀਤ ਡੈਸਕ 09-10-2026
ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਆਉਣ ਵਾਲੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਣ ਲਈ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀ ਪ੍ਰਧਾਨਗੀ ਹੇਠ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਅਹਿਮ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ’ਚ ਝੋਨੇ ਦੇ ਖ਼ਰੀਦ ਲਈ ਅਨਾਜ ਮੰਡੀਆਂ ਵਿਚ ਪੂਰੀ ਤਰ੍ਹਾਂ ਸਾਫ਼-ਸਫ਼ਾਈ, ਬਿਜਲੀ, ਪੀਣ ਲਈ ਸਾਫ਼ ਸੁਥਰਾ ਪਾਣੀ ਦਾ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਸੰਬੰਧੀ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਸਾਫ਼-ਸੁਥਰਾ ਤੇ ਸੁੱਕਾ ਝੋਨੇ ਦੀ ਫ਼ਸਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਫ਼ਸਲ ਵੇਚਣ ਲਈ ਅਨਾਜ ਮੰਡੀਆਂ ’ਚ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਰਾਤ 7 ਵਜੇ ਤੋਂ ਸਵੇਰੇ 10 ਵਜੇ ਤੱਕ ਕਰਨ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹੋਏ ਹਨ। ਉਨ੍ਹਾਂ ਕੰਬਾਇਨ ਮਾਲਕਾਂ ਤੇ ਸੰਚਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਿਲ੍ਹਾ ਮੰਡੀ ਅਫ਼ਸਰ ਅਜੈਪਾਲ ਸਿੰਘ ਬਰਾੜ ਨੇ ਜਾਣ ਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਲਈ ਕੁੱਲ 123 ਮੰਡੀਆਂ ਵਿਚ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜੇਕਰ ਝੋਨੇ ਦੀ ਆਮਦ ਵਿਚ ਵਾਧਾ ਹੁੰਦਾ ਤਾਂ ਮੌਕੇ ’ਤੇ ਹੋਰ ਮੰਡੀਆਂ ਦੇ ਪੁਖ਼ਤਾ ਪ੍ਰਬੰਧ ਵੀ ਯਕੀਨੀ ਬਣਾਏ ਜਾਣਗੇ। ਇਸ ਮੌਕੇ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਹਿਮਾਂਸੂ ਕੁੱਕੜ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬੂ ਕਬੀਰ ਦਾਸ ਤੇ ਜੋਗਾ ਸਿੰਘ ਸਿੱਧੂ ਵਲੋਂ ਪਾਤੜਾਂ ਇਲਾਕੇ ਦੇ ਵਪਾਰੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਅਗਲੀ ਖ਼ਬਰ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ
Ad Position 24