11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀ. ਸੀ. ਅਤੇ ਐਸ.ਐਸ.ਪੀ. ਵਲੋਂ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਤੇ ਐਸ.

Ad Position 21
No active advertisement
ਅਜੀਤ ਡੈਸਕ 11-10-2026
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਤੇ ਐਸ.ਐਸ.ਪੀ. ਅਭਿਮਨਿਊ ਰਾਣਾ ਨੇ ਖ਼ੁਦ ਫ਼ੀਲਡ ਵਿਚ ਪਹੁੰਚ ਕੇ ਕਾਰਵਾਈ ਦੀ ਅਗਵਾਈ ਕੀਤੀ ਅਤੇ ਪੁਲਿਸ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਲ੍ਹੇ ਦੀਆਂ ਚਾਰੇ ਸਬ-ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿਚ ਇਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਵਿਚ 500 ਤੋਂ ਵੱਧ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ, ਜਿਨ੍ਹਾਂ ਵਿਚ 11 ਥਾਣਾ ਮੁਖੀ ਵੀ ਸ਼ਾਮਿਲ ਸਨ। ਇਸ ਕਾਰਵਾਈ ਦਾ ਮੁੱਖ ਉਦੇਸ਼ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਵਰਤੋਂ ਲਈ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤ ਬਣਾਉਣਾ ਅਤੇ ਲੋਕਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਸੀ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਕੇ ਪੁਲਿਸ ਟੀਮਾਂ ਵਲੋਂ ਕੀਤੀ ਜਾ ਰਹੀ ਚੈਕਿੰਗ ਤੇ ਤਲਾਸ਼ੀ ਮੁਹਿੰਮ ਦਾ ਨਿਰੀਖਣ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਵਲ ਪ੍ਰਸ਼ਾਸਨ ਤੇ ਪੁਲਿਸ ਵਲੋਂ ਆਪਸੀ ਤਾਲਮੇਲ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਮਕਸਦ ਸਿਰਫ਼ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨਾ ਹੀ ਨਹੀਂ, ਸਗੋਂ ਨਸ਼ਿਆਂ ਦੀ ਵਰਤੋਂ ਵਾਲੀਆਂ ਥਾਵਾਂ ਨੂੰ ਮੁੜ ਸੁਰੱਖਿਅਤ ਬਣਾ ਕੇ ਉਥੇ ਉਸਾਰੂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਵੀ ਹੈ। ਸਰਚ ਆਪ੍ਰੇਸ਼ਨ ਦੌਰਾਨ ਸੰਵੇਦਨਸ਼ੀਲ ਇਲਾਕਿਆਂ ਦੀ ਨਿਗਰਾਨੀ ਲਈ ਡਰੋਨ ਕੈਮਰਿਆਂ ਦੀ ਵਰਤੋਂ ਕੀਤੀ ਗਈ। ਪੁਲਿਸ ਟੀਮਾਂ ਨੇ ਸ਼ੱਕੀ ਥਾਵਾਂ ਦੀ ਘੇਰਾਬੰਦੀ ਤੇ ਨਾਕਾਬੰਦੀ ਕਰਕੇ ਯੋਜਨਾਬੱਧ ਢੰਗ ਨਾਲ ਤਲਾਸ਼ੀ ਲਈ। ਇਸ ਤੋਂ ਇਲਾਵਾ ਪਹਿਲਾਂ ਅਪਰਾਧਿਕ ਮਾਮਲਿਆਂ ਵਿਚ ਸ਼ਾਮਿਲ ਰਹੇ ਵਿਅਕਤੀਆਂ ਦੇ ਟਿਕਾਣਿਆਂ ਅਤੇ ਨਸ਼ਿਆਂ ਦੀ ਵਰਤੋਂ ਲਈ ਸੰਵੇਦਨਸ਼ੀਲ ਮੰਨੀਆਂ ਜਾਂਦੀਆਂ ਥਾਵਾਂ ਦੀ ਵੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਪੀ.ਏ.ਆਈ.ਐਸ. ਐਪ ਰਾਹੀਂ ਵਿਅਕਤੀਆਂ ਦੀ ਪਛਾਣ ਤੇ ਉਨ੍ਹਾਂ ਦੇ ਅਪਰਾਧਿਕ ਰਿਕਾਰਡ ਦੀ ਪੜਤਾਲ ਕੀਤੀ ਗਈ। ਇਸੇ ਤਰ੍ਹਾਂ ਵਾਹਨ ਐਪ ਦੀ ਮਦਦ ਨਾਲ ਵਾਹਨਾਂ ਦੇ ਵੇਰਵਿਆਂ ਦੀ ਜਾਂਚ ਕੀਤੀ ਗਈ, ਤਾਂ ਜੋ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਪਛਾ ਣ ਕੀਤੀ ਜਾ ਸਕੇ। ਮੁਹਿੰਮ ਦੌਰਾਨ ਪਿੰਡ ਰੱਖਿਆ ਕਮੇਟੀਆਂ (ਵੀ.ਡੀ.ਸੀ.) ਅਤੇ ਵਾਰਡ ਰੱਖਿਆ ਕਮੇਟੀਆਂ (ਡਬਲਿਊ.ਡੀ.ਸੀ.) ਵਲੋਂ ਦਿੱਤੀ ਜਾਣਕਾਰੀ ਨੂੰ ਵੀ ਮਹੱਤਵ ਦਿੱਤਾ ਗਿਆ। ਲੋਕਾਂ ਨਾਲ ਮੀਟਿੰਗਾਂ ਤੇ ਜਾਗਰੂਕਤਾ ਸੈਮੀਨਾਰਾਂ ਦੌਰਾਨ ਮਿਲੀਆਂ ਸੂਚਨਾਵਾਂ ਦੇ ਆਧਾਰ ’ਤੇ ਨਸ਼ਿਆਂ ਦੀ ਵਰਤੋਂ ਜਾਂ ਹੋਰ ਸ਼ੱਕੀ ਗਤੀਵਿਧੀਆਂ ਵਾਲੀਆਂ ਥਾਵਾਂ ਦੀ ਪਛਾਣ ਕਰਕੇ ਉਥੇ ਜਾਂਚ ਕੀਤੀ ਗਈ। ਐਸ.ਐਸ.ਪੀ. ਅਭਿਮਨਿਊ ਰਾਣਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਲੋਕਾਂ ਤੋਂ ਮਿਲਣ ਵਾਲੀ ਜਾਣਕਾਰੀ ਦੇ ਆਧਾਰ ’ਤੇ ਨਸ਼ਿਆਂ ਦੀ ਵਰਤੋਂ ਵਾਲੇ ਹਾਟਸਪੌਟਸ ਦੀ ਪਛਾਣ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਲੋਕਾਂ ਦੀ ਸਰਗਰਮ ਭਾਗੀਦਾਰੀ, ਜਾਗਰੂਕਤਾ ਅਤੇ ਇਲਾਜ ਦੀਆਂ ਸਹੂਲਤਾਂ ਵੀ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਵਾਰਡਾਂ ਦੇ ਪੱਧਰ ’ਤੇ ਬਣਾਈਆਂ ਗਈਆਂ ਰੱਖਿਆ ਕਮੇਟੀਆਂ ਇਸ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਇਸ ਮੌਕੇ ਐਸ.ਪੀ. (ਡੀ) ਅਸ਼ੋਕ ਮੀਨਾ, ਐਸ.ਪੀ. (ਐਚ) ਗੁਰਿੰਦਰਜੀਤ ਸਿੰਘ ਸੰਧੂ, ਐਸ.ਪੀ. (ਪੀ.ਬੀ.ਆਈ.) ਮਹੇਸ਼ ਕੁਮਾਰ ਸੈਣੀ, ਡੀ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਬਚਨ ਸਿੰਘ, ਡੀ.ਐਸ.ਪੀ. ਮਲੋਟ ਜਸਪਾਲ ਸਿੰਘ, ਡੀ.ਐਸ.ਪੀ. ਗਿੱਦੜਬਾਹਾ ਜਤਿੰਦਰ ਸਿੰਘ ਅਤੇ ਡੀ.ਐਸ.ਪੀ. ਲੰਬੀ ਹਰਬੰਸ ਸਿੰਘ ਸਮੇਤ ਵੱਖ-ਵੱਖ ਥਾਣਿਆਂ ਦੇ ਮੁਖੀ ਅਤੇ ਪੁਲਿਸ ਟੀਮਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਖੁੱਡੀਆਂ ਵਲੋਂ ਪਿੰਡ ਸਿੱਖਵਾਲਾ ਤੇ ਅਸਪਾਲ ਵਿਖੇ ਖੇਡ ਮੈਦਾਨਾਂ ਦਾ ਉਦਘਾਟਨ ਅਗਲੀ ਖ਼ਬਰ ਸਿਵਲ ਹਸਪਤਾਲ ਮਲੋਟ ਵਿਖੇ ਸੀ. ਟੀ. ਸਕੈਨ ਮਸ਼ੀਨ ਦਾ ਉਦਘਾਟਨ ਅੱਜ
Ad Position 24